
ਜਲੰਧਰ ਵਿਚ ਕੋਰੋਨਾ ਵਾਇਰਸ ਕਾਰਨ ਤੀਜੀ ਮੌਤ
ਜਲੰਧਰ, 25 ਅਪ੍ਰੈਲ (ਵਰਿੰਦਰ ਸ਼ਰਮਾਲਖਵਿੰਦਰ ਸਿੰਘ ਲੱਕੀ) : ਪੰਜਾਬ ਦੇ ਜਲੰਧਰ ਤੋਂ ਇਕ ਵੱਡੀ ਖ਼ਬਰ ਮਿਲੀ ਹੈ। ਸ਼ਹਿਰ ਨੂੰ ਕੋਰੋਨਾ ਵਾਇਰਸ ਨਾਲ ਤੀਜੀ ਮੌਤ ਮਿਲੀ ਹੈ। ਵੱਡੀ ਗੱਲ ਇਹ ਹੈ ਕਿ ਉਕਤ ਵਿਅਕਤੀ ਅੱਜ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਸੀ ਤੇ ਮਰਨ ਵਾਲੇ ਦੀ ਪਛਾਣ ਸਹਿਦੇਵਾ (48) ਵਜੋਂ ਹੋਈ ਹੈ। ਜੋ ਬਸਤੀ ਗੁੰਜਾ ਦਾ ਰਹਿਣ ਵਾਲਾ ਹੈ। ਉਹ ਮੂਲ ਰੂਪ ਵਿਚ ਮਹਾਰਾਸ਼ਟਰ ਦਾ ਰਹਿਣ ਵਾਲਾ ਸੀ। ਉਹ ਕੁੱਝ ਦਿਨਾਂ ਤੋਂ ਬੀਮਾਰ ਸੀ ਅਤੇ ਇਕ ਨਿਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਦਸਿਆ ਜਾ ਰਿਹਾ ਹੈ ਕਿ ਇਸ ਦੇ ਅੰਦਰ ਸਿਰਫ਼ ਤਿੰਨ ਗ੍ਰਾਮ ਖ਼ੂਨ ਸੀ। ਉਸ ਦਾ ਕੋਰੋਨਾ ਦੀ ਜਾਂਚ ਲਈ ਇਕ ਟੈਸਟ ਭੇਜਿਆ ਗਿਆ ਸੀ, ਪਰ ਰੀਪੋਰਟ ਆਉਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਬਾਅਦ ਵਿਚ ਉਸ ਦੀ ਰੀਪੋਰਟ ਆਉਣ 'ਤੇ ਪਤਾ ਲੱਗਾ ਕਿ ਉਹ ਕੋਰੋਨਾ ਪਾਜ਼ੇਟਿਵ ਸੀ।
ਇਸ ਦੇ ਨਾਲ ਹੀ ਜਲੰਧਰ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 64 ਹੋ ਗਈ ਹੈ, ਜਦਕਿ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਮਰਨ ਵਾਲਿਆਂ ਦੀ ਗਿਣਤੀ 18 ਹੋ ਗਈ ਹੈ।
ਇਸ ਦੇ ਚਲਦੇ ਜਲੰਧਰ ਵਿਚ ਅੱਜ 5 ਹੋਰ ਮਰੀਜ਼ ਕੋਰੋਨਾ ਪਾਜ਼ੇਟਿਵ ਮਿਲੇ ਹਨ। ਇਹ ਸਾਰੇ ਬਸਤੀ ਗੁੱਜਰਾਂ ਦੇ ਇਕ ਕੋਰੋਨਾ ਪਾਜ਼ੇਟਿਵ ਦੇ ਰਿਸ਼ਤੇਦਾਰ ਹਨ, ਜੋ ਪਹਿਲਾਂ ਤੋਂ ਹੀ ਜਲੰਧਰ ਸਿਵਲ ਹਸਪਤਾਲ ਵਿਚ ਇਲਾਜ ਕਰਵਾ ਰਿਹਾ ਹੈ। ਇਨ੍ਹਾਂ ਵਿਚ ਮਰੀਜ਼ ਦੀ ਚਾਚੀ, ਭਾਭੀ ਤੇ ਭਤੀਜਾ ਸ਼ਾਮਲ ਹਨ। ਇਸ ਦੇ ਨਾਲ ਹੀ ਜਲੰਧਰ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 67 ਹੋ ਗਈ ਹੈ, ਜੋ ਕਿ ਕਿਸੇ ਵੱਡੀ ਮੁਸੀਬਤ ਵਲ ਇਸ਼ਾਰਾ ਕਰ ਰਹਿ ਹੈ।