ਤ੍ਰਿਪਤ ਬਾਜਵਾ ਵਲੋਂ ਵਿਸ਼ਵ ਵੈਟਰਨਰੀ ਦਿਵਸ ਮੌਕੇ ਸੂਬੇ ਦੇ ਵੈਟਰਨਰੀ ਦਾ ਕੰਮ ਕਰਨ ਵਾਲਿਆਂ ਨੂੰ ਵਧਾਈ
Published : Apr 25, 2020, 10:00 am IST
Updated : Apr 25, 2020, 10:00 am IST
SHARE ARTICLE
File Photo
File Photo

ਜਾਨਵਰਾਂ ਦੇ ਇਲਾਜ ਨਾਲ ਜੁੜੇ ਕਾਮਿਆਂ ਨੂੰ ਅਪਣੀ ਡਿਊਟੀ ਨੂੰ ਪਰਮ-ਧਰਮ ਸਮਝ ਕੇ 

ਚੰਡੀਗੜ੍ਹ, 24 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿਸ਼ਵ ਵੈਟਰਨਰੀ ਦਿਵਸ ਮੌਕੇ ਅੱਜ ਸਮੂਹ ਵੈਟਰਨਰੀ ਡਾਕਟਰਾਂ, ਇੰਸਪੈਕਟਰਾਂ ਅਤੇ ਪਸ਼ੂਆਂ ਦੇ ਇਲਾਜ ਨਾਲ ਸਬੰਧਤ ਸਾਰੀਆਂ ਧਿਰਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਉਹ ਪਸ਼ੂਧਨ ਦੀ ਸਾਂਭ-ਸੰਭਾਲ ਅਤੇ ਭਲਾਈ ਕਰ ਕੇ ਸੂਬੇ ਦੇ ਵਿਕਾਸ ਵਿਚ ਬਹੁਤ ਵੱਡਾ ਯੋਗਦਾਨ ਪਾ ਰਹੇ ਹਨ।

ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਪੰਜਾਬ ਵਰਗੇ ਖੇਤੀ ਪ੍ਰਧਾਨ ਸੂਬੇ ਵਿਚ ਲੋਕਾਂ ਵਲੋਂ ਵੱਡੇ ਪੱਧਰ ਉਤੇ ਪਸ਼ੂ ਪਾਲਣ ਨੂੰ ਸਹਾਇਕ ਧੰਦੇ ਵਜੋਂ ਅਪਣਾਇਆ ਹੋਣ ਕਰ ਕੇ ਪਸ਼ੂ ਪਾਲਣ ਵਿਭਾਗ ਖਾਸ ਕਰ ਕੇ ਵੈਟਰਨਰੀ ਡਾਕਟਰਾਂ ਅਤੇ ਇੰਸਪੇਕਟਰਾਂ ਦੇ ਮੋਢਿਆਂ ’ਤੇ ਪਸ਼ੂਆਂ ਨੂੰ ਸਿਹਤਮੰਦ ਰੱਖਣ ਦੀ ਬਹੁਤ ਵੱਡੀ ਜ਼ਿੰਮੇਵਾਰੀ ਹੈ ਕਿਉਂਕਿ ਸਿਹਤਮੰਦ ਪਸ਼ੂ ਹੀ ਜ਼ਿਆਦਾ ਆਮਦਨ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਤਸੱਲੀ ਅਤੇ ਖੁਸ਼ੀ ਦੀ ਗੱਲ ਹੈ ਕਿ ਸੂਬੇ ਦਾ ਪਸ਼ੂ ਪਾਲਣ ਵਿਭਾਗ ਪੂਰੀ ਤਨਦੇਹੀ ਨਾਲ ਪਸ਼ੂਆਂ ਦੀ ਨਸਲ ਸੁਧਾਰ ਅਤੇ ਬਿਹਤਰੀਨ ਇਲਾਜ ਦੀ ਜ਼ਿੰਮੇਵਾਰੀ ਨਿਭਾਅ ਰਿਹਾ ਹੈ।

File photoFile photo

ਸ੍ਰੀ ਬਾਜਵਾ ਨੇ ਪਸ਼ੂ ਪਾਲਣ ਵਿਭਾਗ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਉਹ ਅਪਣੀ ਡਿਊਟੀ ਕਰਨ ਦੇ ਨਾਲ-ਨਾਲ ਬੇਜ਼ੁਬਾਨੇ ਜਾਨਵਰਾਂ ਦਾ ਇਲਾਜ ਕਰ ਕੇ ਇਕ ਬਹੁਤ ਵੱਡੇ ਪੁੰਨ ਦਾ ਕਾਰਜ ਵੀ ਕਰ ਰਹੇ ਹਨ। ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਫੈਲੀ ਹੋਈ ਮਹਾਮਾਰੀ ਦੇ ਦੌਰ ਵਿਚ ਜਿਸ ਨਿਸ਼ਠਾ ਨਾਲ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਪਸ਼ੂ ਪਾਲਕਾਂ ਦੇ ਘਰਾਂ ਵਿਚ ਜਾ ਕੇ ਪਸ਼ੂਆਂ ਦਾ ਇਲਾਜ ਕਰ ਰਹੇ ਹਨ

ਇਹ ਅਪਣੇ ਆਪ ਵਿਚ ਕਿਸੇ ਜੰਗ ਵਿਚ ਹਿੱਸਾ ਲੈਣ ਤੋਂ ਘੱਟ ਨਹੀਂ ਹੈ। ਉਨ੍ਹਾਂ ਪਸ਼ੂ ਪਾਲਕਾਂ ਨੂੰ ਭਰੋਸਾ ਦਿਤਾ ਕਿ ਉਨ੍ਹਾਂ ਨੂੰ ਪਸ਼ੂਆਂ ਦੀ ਸਿਹਤ ਸਬੰਧੀ ਕੋਈ ਮੁਸ਼ਕਲ ਨਹੀਂ ਆਉਣ ਦਿਤੀ ਜਾਵੇਗੀ। ਸ੍ਰੀ ਬਾਜਵਾ ਨੇ ਕਿਹਾ ਕਿ ਅੱਜ ਵਿਸ਼ਵ ਵੈਟਰਨਰੀ ਦਿਵਸ ਮੌਕੇ ਸਾਨੂੰ ਸੱਭ ਨੂੰ ਅਪਣੇ-ਆਪ ਨਾਲ ਇਹ ਅਹਿਦ ਕਰਨ ਦੀ ਲੋੜ ਹੈ ਕਿ ਪਸ਼ੂਆਂ ਦੇ ਇਲਾਜ ਨੂੰ ਅਸੀਂ ਅਪਣਾ ਪਰਮ-ਧਰਮ ਸਮਝ ਕੇ ਕਰਾਂਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement