ਏ.ਸੀ. ਅਤੇ ਐੱਲ.ਈ.ਡੀ. ਗੋਦਾਮ ’ਚ ਲੱਗੀ ਭਿਆਨਕ ਅੱਗ, ਹੋਇਆ ਲੱਖਾਂ ਦਾ ਨੁਕਸਾਨ
Published : Apr 25, 2021, 4:17 pm IST
Updated : Apr 25, 2021, 4:17 pm IST
SHARE ARTICLE
File Photo
File Photo

ਹਾਲਾਤ ਇੰਝ ਜਾਪ ਰਹੇ ਹਨ, ਜਿਵੇਂ ਅੱਗ ਸ਼ਾਰਟ-ਸਰਕਟ ਕਾਰਨ ਲੱਗੀ ਹੈ।

ਸੰਗਰੂਰ - ਜ਼ਿਲ੍ਹਾ ਸੰਗਰੂਰ ਦੇ ਸੁਨਾਮ ਵਿਖੇ ਪਟਿਆਲਾ ਰੋਡ 'ਤੇ ਬਣੇ ਏ.ਸੀ. ਅਤੇ ਐੱਲ.ਈ.ਡੀ. ਦੇ ਵੱਡੇ ਗੋਦਾਮ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਬਿਜਲੀ ਦੇ ਉਪਕਰਨਾਂ ਕਾਰਨ ਜਿਵੇਂ ਫ਼ਰਿਜ, ਟੀ.ਵੀ., ਏ. ਸੀ., ਕੂਲਰਾਂ ਆਦਿ ਨਾਲ ਭਰੇ ਗੋਦਾਮ ਵਿੱਚ ਅੱਗ ਲੱਗਣ ਕਾਰਨ ਅੰਦਰ ਪਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। 

ਜਦੋਂ ਹੀ ਅੱਗ ਲੱਗਣ ਦਾ ਪਤਾ ਲੱਗਾ ਤਾਂ ਆਸ-ਪਾਸ ਦੇ ਲੋਕਾਂ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੂੰ ਦਿੱਤੀ। ਸੂਚਨਾ ਮਿਲਣ ’ਤੇ ਮੌਕੇ ’ਤੇ ਪੁੱਜੇ ਕਰਮਚਾਰੀਆਂ ਨੇ ਬੜੀ ਮੁਸ਼ੱਕਤ ਨਾਲ ਅੱਗ ਬੁਝਾਈ। 

Photo

ਦੂਜੇ ਪਾਸੇ ਘਟਨਾ ਸਥਾਨ ’ਤੇ ਪੁੱਜੀ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਅਧਿਕਾਰੀ ਨੇ ਕਿਹਾ ਕਿ ਬਿਜਲੀ ਦੇ ਉਪਕਰਨਾਂ ਨਾਲ ਭਰੇ ਗੋਦਾਮ ’ਚ ਅੱਗ ਕਿਵੇਂ ਲੱਗੀ ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਹਾਸਲ ਨਹੀਂ ਹੋਈ। ਉਨ੍ਹਾਂ ਵਲੋਂ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਹਾਲਾਤ ਇੰਝ ਜਾਪ ਰਹੇ ਹਨ, ਜਿਵੇਂ ਅੱਗ ਸ਼ਾਰਟ-ਸਰਕਟ ਕਾਰਨ ਲੱਗੀ ਹੈ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement