ਬੇਅਦਬੀ ਤੇ ਗੋਲੀ ਕਾਂਡ ਦੇ ਨਿਆਂ ਲਈ ਮੁੜ ਲੱਗੇਗਾ ਮੋਰਚਾ
Published : Apr 25, 2021, 11:58 pm IST
Updated : Apr 25, 2021, 11:58 pm IST
SHARE ARTICLE
image
image

ਬੇਅਦਬੀ ਤੇ ਗੋਲੀ ਕਾਂਡ ਦੇ ਨਿਆਂ ਲਈ ਮੁੜ ਲੱਗੇਗਾ ਮੋਰਚਾ

ਹਾਈ ਕੋਰਟ ਦੇ ਫ਼ੈਸਲੇ ਦੇ ਸੰਦਰਭ ਵਿਚ ਜਥੇਦਾਰ ਰਣਜੀਤ ਸਿੰਘ ਦੀ ਅਗਵਾਈ ਵਿਚ ਹੋਈ ਪੰਥਕ ਦਲਾਂ ਤੇ ਕੱੁਝ ਸਿਆਸੀ ਆਗੂਆਂ ਦੀ ਮੀਟਿੰਗ

ਚੰਡੀਗੜ੍ਹ, 25 ਅਪ੍ਰੈਲ (ਗੁਰਉਪਦੇਸ਼ ਭੁੱਲਰ): ਹਾਈ ਕੋਰਟ ਵਲੋਂ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਰੀਪੋਰਟ ਰੱਦ ਕਰ ਦੇਣ ਬਾਅਦ ਇਕ ਵਾਰ ਫਿਰ ਪੰਥਕ ਦਲ ਤੇ ਕੱੁਝ ਸਿਆਸੀ ਦਲਾਂ ਦੇ ਸਿੱਖ ਆਗੂ ਇਕੱਠੇ ਹੋ ਗਏ ਹਨ। ਅੱਜ ਇਥੇ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਅਗਵਾਈ ਵਿਚ ਬੈਠਕ ਹੋਈ। ਮੀਟਿੰਗ ਤੋਂ ਬਾਅਦ ਸਾਫ਼ ਹੋ ਗਿਆ ਹੈ ਕਿ ਬਰਗਾੜੀ ਅੰਦੋਲਨ ਤੋਂ ਬਾਅਦ ਹੁਣ ਮੁੜ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਗੋਲੀ ਕਾਂਡ ਦੇ ਨਿਆਂ ਲਈ ਵੱਡਾ ਮੋਰਚਾ ਲੱਗਣ ਜਾ ਰਿਹਾ ਹੈ। ਭਾਵੇਂ ਅੱਜ ਦੀ ਮੀਟਿੰਗ ਵਿਚ ਅੰਤਮ ਫ਼ੈਸਲਾ ਨਹੀਂ ਲਿਆ ਗਿਆ ਪਰ ਅੰਦੋਲਨ ਦੀ ਰਣਨੀਤੀ ਉਪਰ ਵਿਚਾਰ ਕੀਤੀ ਗਈ ਹੈ। ਐਕਸ਼ਨ ਪ੍ਰੋਗਰਾਮਾਂ ਦਾ ਐਲਾਨ ਮੋਹਾਲੀ ਵਿਚ ਹੋਣ ਵਾਲੀ 27 ਅਪ੍ਰੈਲ ਦੀ ਅਗਲੀ ਮੀਟਿੰਗ ਵਿਚ ਕਰ ਦਿਤਾ ਜਾਵੇਗਾ। ਇਸ ਮੀਟਿੰਗ ਵਿਚ ਹੋਰ ਜਥੇਬੰਦੀਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ। ਇਸ ਬਾਰੇ ਗੱਲਬਾਤ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਸਾਬਕਾ ਨੇਤਾ ਸ.ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਕਿਸੇ ਵੀ ਪ੍ਰੋਗਰਾਮ ਨੂੰ ਉਲੀਕਣ ਲੱਗਿਆਂ ਇਹ ਖ਼ਿਆਲ ਰਖਿਆ ਜਾਵੇਗਾ ਕਿ ਚਲ ਰਹੇ ਕਿਸਾਨ ਅੰਦੋਲਨ ਨੂੰ ਕੋਈ ਨੁਕਸਾਨ ਨਾ ਪੁੱਜੇ। 
ਖਹਿਰਾ ਨੇ ਕਿਹਾ ਕਿ ਹਾਈ ਕੋਰਟ ਦੇ ਫ਼ੈਸਲੇ ਨੇ ਦੇਸ਼ ਵਿਦੇਸ਼ ਰਹਿੰਦੇ ਸਿੱਖਾਂ ਨੂੰ ਨਿਰਾਸ਼ ਅਤੇ ਪ੍ਰੇਸ਼ਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਮਾਲ ਦੀ ਗੱਲ ਹੈ ਕਿ ਜਦ ਬਾਦਲ ਖ਼ੁਦ ਅਦਾਲਤ ਗਏ ਹੀ ਨਹੀਂ, ਫਿਰ ਵੀ ਹਾਈ ਕੋਰਟ ਬਾਦਲਾਂ ਨੂੰ ਕਲੀਨ ਚਿੱਟ ਦੇ ਰਿਹਾ ਹੈ ਜਦਕਿ 
ਇਹ ਕੰਮ ਟਰਾਇਲ ਕੋਰਟ ਦਾ ਸੀ। ਅੱਜ ਦੀ ਮੀਟਿੰਗ ਵਿਚ ਭਾਈ ਰਣਜੀਤ ਸਿੰਘ ਤੋਂ ਇਲਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਪੰਥਕ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਮਾਝੀ, ਦਲ ਖ਼ਾਲਸਾ ਦੇ ਭਾਈ ਕੰਵਰਪਾਲ ਸਿੰਘ, ਆਪ ਦੇ ਬਾਗ਼ੀ ਵਿਧਾਇਕ ਕੇ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ, ਵਿਧਾਇਕ ਜਗਦੇਵ ਸਿੰਘ ਕਮਾਲੂ, ਪਿਰਮਲ ਸਿੰਘ ਖ਼ਾਲਸਾ, ਅਕਾਲੀ ਦਲ ਡੈਮੋਕ੍ਰੇਟਿਕ ਗਰੁਪ ਵਲੋਂ ਪਰਮਿੰਦਰ ਸਿੰਘ ਢੀਂਡਸਾ, ਹਰਦੀਪ ਸਿੰਘ, ਕੇਂਦਰੀ ਸਿੰਘ ਸਭਾ ਦੇ ਖ਼ੁਸ਼ਹਾਲ ਸਿੰਘ ਦੇ ਨਾਮ ਜ਼ਿਕਰਯੋਗ ਹਨ। ਮੀਟਿੰਗ ਤੋਂ ਬਾਅਦ ਭਾਈ ਰਣਜੀਤ ਸਿੰਘ ਨੇ ਕਿਹਾ,‘‘ਹਾਈ ਕੋਰਟ ਨੇ ਇਕ ਪਾਸੜ ਫ਼ੈਸਲਾ ਦਿਤਾ ਹੈ। ਪੂਰੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਇਸ ਫ਼ੈਸਲੇ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ।  

SHARE ARTICLE

ਏਜੰਸੀ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement