
ਆਈ.ਜੀ. ਕੁੰਵਰ ਵਿਜੈ ਪ੍ਰਤਾਪ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।
ਸ੍ਰੀ ਅਨੰਦਪੁਰ ਸਾਹਿਬ (ਸੁਖਵਿੰਦਰ ਪਾਲ ਸਿੰਘ ਸੁੱਖੂ): ਹਲਕੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਬੇਅਦਬੀ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਇਸ ਦੀ ਜਾਂਚ ਲਈ ਬਣਾਈ ਗਈ ਸਿੱਟ ਦੇ ਇਕ ਮੈਂਬਰ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਦੇ ਰੋਲ ’ਤੇ ਪੰਜਾਬ ਹਾਈ ਕੋਰਟ ਵੱਲੋਂ ਕੀਤੀਆ ਗਈਆਂ ਟਿਪਣੀਆਂ ਤੋਂ ਬਾਅਦ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਵਿਰੁੱਧ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।
Member Bhai Amarjit Singh Chawla
ਭਾਈ ਚਾਵਲਾ ਨੇ ਦੋਸ਼ ਲਗਾਇਆ ਕਿ ਆਈ ਜੀ ਕੁੰਵਰ ਵਿਜੇ ਪ੍ਰਤਾਪ ਲੰਬੇ ਸਮੇਂ ਤੋਂ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਦਾ ਆ ਰਿਹਾ ਸੀ ਅਤੇ ਉਸ ਵੱਲੋਂ ਸਿੱਖਾਂ ਨੂੰ ਇਸ ਮੁੱਦੇ ਤੇ ਗੁਮਰਾਹ ਕਰ ਕੇ ਸਿੱਖਾਂ ਅੰਦਰ ਭਰਾ ਮਾਰੂ ਜੰਗ ਪੈਦਾ ਕਰਨ ਦੇ ਪੂਰੇ ਯਤਨ ਕੀਤੇ ਗਏ। ਭਾਈ ਚਾਵਲਾ ਨੇ ਪੰਜਾਬ ਸਰਕਾਰ ’ਤੇ ਵੀ ਦੋਸ਼ ਲਗਾਇਆ ਕਿ ਉਸ ਵਲੋਂ ਦੋਸ਼ੀਆਂ ਦੀ ਸਹੀ ਨਿਸ਼ਾਨਦੇਹੀ ਕਰਨ ਦੀ ਬਜਾਏ ਇਸ ਮੁੱਦੇ ਤੇ ਸਿਆਸਤ ਕਰਨ ਤੇ ਵਧੇਰੇ ਜ਼ੋਰ ਦਿੱਤਾ ਗਿਆ।
kunwar vijay Pratap