
ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਯਤਨਸ਼ੀਲ ਨੇ CM ਮਾਨ
ਚੰਡੀਗੜ੍ਹ : ਪੰਜਾਬ ਦੀ ਸੱਤਾ ਵਿਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਸਵਰਨ ਦੇ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅਕਸਰ ਆਪਣੇ ਭਾਸ਼ਣ ਵਿਚ ਕਹਿੰਦੇ ਹਨ ਕਿ ਵਿਦੇਸ਼ਾਂ ਵਿਚ ਜਾ ਰਹੀ ਪੰਜਾਬ ਦੀ ਨੌਜਵਾਨੀਂ ਨੂੰ ਹੁਣ ਸੂਬੇ ਵਿਚ ਹੀ ਰੱਖਿਆ ਜਾਵੇਗਾ ਅਤੇ ਇਸ ਲਈ ਸਰਕਾਰ ਯਤਨਸ਼ੀਲ ਵੀ ਹੈ।
Bhagwant Mann
ਇਸ ਦੇ ਚਲਦੇ ਹੀ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਵਧੀਆ ਮੌਕੇ ਪੈਦਾ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਾਡੇ ਨੌਜਵਾਨਾਂ 'ਚ ਬਹੁਤ ਹੁਨਰ ਹੈ। ਨੌਜਵਾਨਾਂ ਦੀ ਇਸ ਸ਼ਕਤੀ ਅਤੇ ਉਤਸ਼ਾਹ ਦੀ ਵਰਤੋਂ ਕਰਾਂਗੇ।
CM Bhagwant Mann
ਸੀ.ਐਮ. ਭਗਵੰਤ ਮਾਨ ਨੇ ਕਿਹਾ ਹੈ ਕਿ ਸੂਬੇ ਵਿਚ ਰੁਜ਼ਗਾਰ ਪੈਦਾ ਕਰਨ ਲਈ ਇੰਡਸਟਰੀਜ਼ ਤੇ ਮਲਟੀਨੈਸ਼ਨਲ ਕੰਪਨੀਆਂ ਬੁਲਾਈਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਡਿਗਰੀਆਂ ਮੁਤਾਬਿਕ ਕੰਮ ਮਿਲੇ ਤਾਂ ਕੋਈ ਵੀ ਪੰਜਾਬ ਵਰਗੀ ਪਵਿੱਤਰ ਧਰਤੀ ਨੂੰ ਛੱਡ ਕੇ ਵਿਦੇਸ਼ਾਂ ਨੂੰ ਨਹੀਂ ਜਾਵੇਗਾ।