ਪੰਜਾਬ ਵਿਚ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਵਾਂਗੇ: ਹਰਪਾਲ ਚੀਮਾ
Published : Apr 25, 2022, 7:46 pm IST
Updated : Apr 25, 2022, 7:46 pm IST
SHARE ARTICLE
Harpal Singh Cheema
Harpal Singh Cheema

ਨਵੀਂ ਆਬਕਾਰੀ ਨੀਤੀ ਬਣਾਉਣ ਲਈ ਸਬੰਧਿਤ ਧਿਰਾਂ ਅਤੇ ਅਫ਼ਸਰਾਂ ਨਾਲ ਕੀਤੀ ਮੀਟਿੰਗ

 

ਚੰਡੀਗੜ੍ਹ:  ਪੰਜਾਬ ਦੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਬੰਧਤ ਧਿਰਾਂ ਵੱਲੋਂ ਦਿੱਤੇ ਸੁਝਾਵਾਂ 'ਤੇ ਵਿਚਾਰ ਕਰਕੇ ਇੱਕ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਏਗੀ। ਪੰਜਾਬ ਭਵਨ ਚੰਡੀਗੜ੍ਹ ਵਿਖੇ ਸੂਬੇ ਦੀਆਂ ਸਾਰੀਆਂ ਡਿਸਟਿਲਰੀਆਂ ਦੇ ਨੁਮਾਇੰਦਿਆਂ/ਪ੍ਰਬੰਧਕਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਅਗਲੀ ਆਬਕਾਰੀ ਨੀਤੀ ਬਾਰੇ ਸਾਰੇ ਸਬੰਧਤ ਭਾਈਵਾਲਾਂ ਤੋਂ ਸੁਝਾਅ ਮੰਗੇ।

Harpal Singh CheemaHarpal Singh Cheema

ਇਸ ਮੌਕੇ ਹਿੱਸੇਦਾਰਾਂ ਨੇ ਅਗਲੀ ਆਬਕਾਰੀ ਨੀਤੀ ਲਈ ਆਪਣੇ ਸੁਝਾਅ ਅਤੇ ਪ੍ਰਸਤਾਵ ਵੀ ਦਿੱਤੇ। ਦਿੱਤੇ ਸੁਝਾਵਾਂ ਦਾ ਸੁਆਗਤ ਕਰਦਿਆਂ ਚੀਮਾ ਨੇ ਕਿਹਾ ਕਿ ਮੌਜੂਦਾ ਸਰਕਾਰ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਬਣੀ ਹੈ ਅਤੇ ਉਹ ਇਸ ਇਰਾਦੇ ਦੀ ਪੂਰਤੀ ਲਈ ਵਚਨਬੱਧ ਅਤੇ ਦ੍ਰਿੜ੍ਹ ਹਨ। ਆਬਕਾਰੀ ਮੰਤਰੀ ਨੇ ਕਿਹਾ ਕਿ ਕਿਸੇ ਵੀ ਗਲਤ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਗੁਆਂਢੀ ਰਾਜਾਂ ਤੋਂ ਤਸਕਰ ਕੀਤੀ ਜਾ ਰਹੀ ਸ਼ਰਾਬ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।

Harpal CheemaHarpal Cheema

ਉਨ੍ਹਾਂ ਕਿਹਾ ਕਿ ਜੇਕਰ ਅਜਿਹੀ ਕੋਈ ਘਟਨਾ ਕਿਸੇ ਵੀ ਸਬੰਧਤ ਧਿਰ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਉਹ ਤੁਰੰਤ ਕਾਰਵਾਈ ਲਈ ਉਹਨਾਂ ਨੂੰ ਸੂਚਿਤ ਕਰ ਸਕਦਾ ਹੈ।  ਚੀਮਾ ਨੇ ਕਿਹਾ ਕਿ ਸਰਕਾਰ ਦਾ ਪੂਰਾ ਧਿਆਨ ਨਿਰਪੱਖ ਅਤੇ ਪਾਰਦਰਸ਼ੀ ਆਬਕਾਰੀ ਨੀਤੀ ਬਣਾਉਣ 'ਤੇ ਹੋਵੇਗਾ। ਇਸ ਮੌਕੇ ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਕਰ ਕੇ.ਏ.ਪੀ. ਸਿਨਹਾ, ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement