LPU ਪ੍ਰੋਫੈਸਰ ਦੀ ਇਤਰਾਜ਼ਯੋਗ ਟਿੱਪਣੀ, ਕਿਹਾ- ਰਾਵਣ ਚੰਗਾ ਅਤੇ ਰਾਮ ਦੁਸ਼ਟ ਤੇ ਮੌਕਾਪ੍ਰਸਤ ਸੀ
Published : Apr 25, 2022, 7:07 pm IST
Updated : Apr 25, 2022, 7:11 pm IST
SHARE ARTICLE
LPU professor sacked after derogatory comments on Lord Ram
LPU professor sacked after derogatory comments on Lord Ram

ਇਸ ਦਾ ਤੁਰੰਤ ਪ੍ਰਭਾਵ ਨਾਲ ਨੋਟਿਸ ਲੈਂਦਿਆਂ ਪ੍ਰਬੰਧਕਾਂ ਨੇ ਮਹਿਲਾ ਪ੍ਰੋਫੈਸਰ ਨੂੰ ਯੂਨੀਵਰਸਿਟੀ ਤੋਂ ਬਰਖ਼ਾਸਤ ਕਰ ਦਿੱਤਾ ਹੈ।

 

ਜਲੰਧਰ - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ ਦੀ ਇੱਕ ਮਹਿਲਾ ਸਹਾਇਕ ਪ੍ਰੋਫੈਸਰ ਵੱਲੋਂ ਭਗਵਾਨ ਰਾਮ 'ਤੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਨੇ ਹੰਗਾਮਾ ਮਚਾ ਦਿੱਤਾ ਹੈ। ਮਹਿਲਾ ਪ੍ਰੋਫੈਸਰ ਨੇ ਸਾਥੀਆਂ ਨਾਲ ਗੱਲਬਾਤ ਕਰਦੇ ਹੋਏ ਭਗਵਾਨ ਰਾਮ ਨੂੰ ਮੌਕਾਪ੍ਰਸਤ ਅਤੇ ਸ਼ਾਤਰ ਦੱਸਿਆ। ਇਸ ਗੱਲਬਾਤ ਦਾ ਆਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਯੂਨੀਵਰਸਿਟੀ ਮੈਨੇਜਮੈਂਟ ਵੀ ਟ੍ਰੋਲ ਹੋਣ ਲੱਗਾ ਹੈ। ਇਸ ਦਾ ਤੁਰੰਤ ਪ੍ਰਭਾਵ ਨਾਲ ਨੋਟਿਸ ਲੈਂਦਿਆਂ ਪ੍ਰਬੰਧਕਾਂ ਨੇ ਮਹਿਲਾ ਪ੍ਰੋਫੈਸਰ ਨੂੰ ਯੂਨੀਵਰਸਿਟੀ ਤੋਂ ਬਰਖ਼ਾਸਤ ਕਰ ਦਿੱਤਾ ਹੈ।

LPULPU

ਜਲੰਧਰ-ਲੁਧਿਆਣਾ ਹਾਈਵੇਅ 'ਤੇ ਫਗਵਾੜਾ ਨੇੜੇ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਦੀ ਸਹਾਇਕ ਪ੍ਰੋਫੈਸਰ ਗੁਰਸੰਗਪ੍ਰੀਤ ਕੌਰ ਨੇ ਸਾਥੀ ਪ੍ਰੋਫੈਸਰਾਂ ਨਾਲ ਗੱਲਬਾਤ ਦੌਰਾਨ ਭਗਵਾਨ ਰਾਮ ਲਈ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ। ਵਾਇਰਲ ਆਡੀਓ 'ਚ ਮਹਿਲਾ ਪ੍ਰੋਫੈਸਰ ਕਹਿ ਰਹੀ ਹੈ ਕਿ ਰਾਵਣ ਦਿਲ ਦਾ ਬਹੁਤ ਚੰਗਾ ਇਨਸਾਨ ਸੀ। ਭਗਵਾਨ ਰਾਮ ਚਲਾਕ ਸਨ, ਉਨ੍ਹਾਂ ਨੇ ਸੀਤਾ ਨੂੰ ਫਸਾਉਣ ਅਤੇ ਸਾਰਾ ਦੋਸ਼ ਰਾਵਣ 'ਤੇ ਪਾਉਣ ਦੀ ਪੂਰੀ ਯੋਜਨਾ ਬਣਾਈ ਸੀ ਅਤੇ ਮਾਤਾ ਸੀਤਾ ਨੂੰ ਵੀ ਮੁਸੀਬਤ ਵਿਚ ਪਾ ਦਿੱਤਾ। ਵਾਇਰਲ ਆਡੀਓ ਵਿਚ ਆਪਣੇ ਸਾਥੀ ਪ੍ਰੋਫੈਸਰਾਂ ਦਾ ਹਵਾਲਾ ਦਿੰਦੇ ਹੋਏ ਗੁਰਸੰਗਪ੍ਰੀਤ ਨੇ ਕਿਹਾ ਕਿ ਹਰ ਕੋਈ ਭਗਵਾਨ ਰਾਮ ਦੇ ਕਿੱਸੇ ਗਾਉਂਦਾ ਹੈ, ਉਹ ਕਦੇ ਵੀ ਚੰਗਾ ਵਿਅਕਤੀ ਨਹੀਂ ਰਿਹਾ।

ਮਹਿਲਾ ਪ੍ਰੋਫੈਸਰ ਦੀ ਇਸ ਟਿੱਪਣੀ ਤੋਂ ਬਾਅਦ ਵਿਵਾਦ ਵਧ ਗਿਆ। ਇਸ ਦੇ ਖਿਲਾਫ਼ ਕੁਝ ਹਿੰਦੂ ਸੰਗਠਨਾਂ ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਇਸ ਦੇ ਨਾਲ ਹੀ ਕਿਸੇ ਵੀ ਵਿਵਾਦ ਤੋਂ ਬਚਣ ਲਈ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲ.ਪੀ.ਯੂ.) ਨੇ ਤੁਰੰਤ ਪ੍ਰਭਾਵ ਨਾਲ ਮਹਿਲਾ ਪ੍ਰੋਫੈਸਰ ਦੇ ਸ਼ਬਦਾਂ ਨੂੰ ਉਸ ਦੇ ਨਿੱਜੀ ਵਿਚਾਰ ਕਹਿ ਕੇ ਖਾਰਿਜ ਕਰ ਦਿੱਤਾ। ਯੂਨੀਵਰਸਿਟੀ ਨੇ ਇਸ ਦੀ ਸੂਚਨਾ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਸਾਂਝੀ ਕੀਤੀ ਹੈ। ਯੂਨੀਵਰਸਿਟੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਅਤੇ ਅਧਿਕਾਰਤ ਟਵਿੱਟਰ ਹੈਂਡਲ ਰਾਹੀਂ ਵੀ ਇਸ ਵਿਸ਼ੇ 'ਤੇ ਅਫਸੋਸ ਪ੍ਰਗਟ ਕੀਤਾ ਹੈ।

file photo

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਸੋਸ਼ਲ ਮੀਡੀਆ 'ਤੇ ਜਾਰੀ ਬਿਆਨ 'ਚ ਕਿਹਾ ਕਿ ਅਸੀਂ ਸਮਝਦੇ ਹਾਂ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਆਡੀਓ-ਵੀਡੀਓ ਕਾਰਨ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਹ ਸਪੱਸ਼ਟ ਕਰਨਾ ਚਾਹਾਂਗਾ ਕਿ ਮਹਿਲਾ ਸਹਾਇਕ ਪ੍ਰੋਫੈਸਰ ਦੁਆਰਾ ਸਾਂਝੇ ਕੀਤੇ ਗਏ ਵਿਚਾਰ ਪੂਰੀ ਤਰ੍ਹਾਂ ਨਿੱਜੀ ਹਨ, ਯੂਨੀਵਰਸਿਟੀ ਉਨ੍ਹਾਂ ਵਿਚੋਂ ਕਿਸੇ ਦਾ ਸਮਰਥਨ ਨਹੀਂ ਕਰਦੀ।

ਯੂਨੀਵਰਸਿਟੀ ਨੇ ਕਿਹਾ ਕਿ ਅਸੀਂ ਹਮੇਸ਼ਾ ਧਰਮ ਨਿਰਪੱਖ ਰਹੇ ਹਾਂ। ਇੱਥੇ ਸਾਰੇ ਧਰਮਾਂ ਅਤੇ ਵਿਸ਼ਵਾਸਾਂ ਦੇ ਲੋਕਾਂ ਨੂੰ ਪਿਆਰ ਅਤੇ ਸਤਿਕਾਰ ਨਾਲ ਬਰਾਬਰ ਸਮਝਿਆ ਜਾਂਦਾ ਹੈ। ਅਸਿਸਟੈਂਟ ਪ੍ਰੋਫੈਸਰ ਗੁਰਸੰਗਪ੍ਰੀਤ ਕੌਰ ਨੂੰ ਤੁਰੰਤ ਪ੍ਰਭਾਵ ਨਾਲ ਸੇਵਾ ਤੋਂ ਮੁਕਤ ਕਰ ਦਿੱਤਾ ਗਿਆ ਹੈ। ਹਾਲਾਂਕਿ, ਸਾਨੂੰ ਪੂਰੀ ਘਟਨਾ 'ਤੇ ਡੂੰਘਾ ਅਫਸੋਸ ਹੈ। ਯੂਨੀਵਰਸਿਟੀ ਦੇ ਉਪ ਪ੍ਰਧਾਨ ਅਮਨ ਮਿੱਤਲ ਨੇ ਵੀ ਮਹਿਲਾ ਪ੍ਰੋਫੈਸਰ ਨੂੰ ਬਰਖ਼ਾਸਤ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਹਾਇਕ ਪ੍ਰੋਫੈਸਰ ਨੂੰ ਸ਼ਨੀਵਾਰ ਨੂੰ ਹੀ ਬਰਖ਼ਾਸਤ ਕਰ ਦਿੱਤਾ ਗਿਆ ਸੀ।

LPU Hostel LPU  

ਸੋਸ਼ਲ ਮੀਡੀਆ 'ਤੇ ਭਗਵਾਨ ਰਾਮ ਬਾਰੇ ਇਤਰਾਜ਼ਯੋਗ ਟਿੱਪਣੀਆਂ ਕਾਰਨ ਟ੍ਰੋਲ ਹੋਣ ਤੋਂ ਬਾਅਦ ਮਹਿਲਾ ਪ੍ਰੋਫੈਸਰ ਨੇ ਫੇਸਬੁੱਕ ਤੋਂ ਟਵਿੱਟਰ ਹੈਂਡਲ ਤੱਕ ਆਪਣੇ ਸਾਰੇ ਸੋਸ਼ਲ ਮੀਡੀਆ ਅਕਾਊਂਟ ਡਿਲੀਟ ਕਰ ਦਿੱਤੇ। ਇਸ ਪੂਰੇ ਮਾਮਲੇ ਨੂੰ ਲੈ ਕੇ ਲੋਕ ਸੋਸ਼ਲ ਮੀਡੀਆ 'ਤੇ ਆਪਣਾ ਗੁੱਸਾ ਜ਼ਾਹਰ ਕਰ ਰਹੇ ਹਨ। Boycott LPU ਦੇ ਹੈਸ਼ਟੈਗ 'ਤੇ ਲੋਕਾਂ ਨੇ ਕਈ ਟਵੀਟ ਕੀਤੇ। ਇਸ ਵਿੱਚ ਭਗਵਾਨ ਰਾਮ ਬਾਰੇ ਪ੍ਰੋਫੈਸਰ ਦੇ ਸ਼ਬਦਾਂ ਦਾ ਆਡੀਓ ਵੀ ਟਵੀਟ ਕੀਤਾ ਜਾ ਰਿਹਾ ਹੈ।
ਸੋਸ਼ਲ ਮੀਡੀਆ 'ਤੇ ਯੂਜ਼ਰਸ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਟੈਗ ਕਰਕੇ ਟਿੱਪਣੀਆਂ ਵੀ ਕਰ ਰਹੇ ਹਨ। ਇਸ ਦੇ ਨਾਲ ਹੀ ਸਵਾਲ ਵੀ ਪੁੱਛੇ ਜਾ ਰਹੇ ਹਨ ਕਿ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੇ ਸੰਸਦ ਮੈਂਬਰ ਦੀ ਯੂਨੀਵਰਸਿਟੀ 'ਚ ਕਿਸ ਤਰ੍ਹਾਂ ਦੀ ਸਿੱਖਿਆ ਦਿੱਤੀ ਜਾ ਰਹੀ ਹੈ। ਇਸ ਵਿਚ ਭਗਵਾਨ ਰਾਮ ਨੂੰ ਸ਼ਾਤਰ ਦੱਸਿਆ ਜਾ ਰਿਹਾ ਹੈ।

SHARE ARTICLE

ਏਜੰਸੀ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement