
ਪ੍ਰਤਾਪ ਸਿੰਘ ਬਾਜਵਾ ਤੇ ਰਾਜਾ ਵੜਿੰਗ ਨੇ ਕੇਜਰੀਵਾਲ ਨੂੰ ਵਾਅਦਾ ਯਾਦ ਕਰਵਾਇਆ
ਚੰਡੀਗੜ੍ਹ, 24 ਅਪ੍ਰੈਲ (ਭੁੱਲਰ): ਕਣਕ ਦਾ ਝਾੜ ਘੱਟਣ ਕਰ ਕੇ ਹੋਏ ਨੁਕਸਾਨ ਦੀ ਭਰਪਾਈ ਨਾ ਹੋਣ 'ਤੇ ਪਿਛਲੇ ਕੁੱਝ ਹੀ ਦਿਨਾਂ ਵਿਚ 15 ਕਿਸਾਨਾਂ ਵਲੋਂ ਖ਼ੁਦਕੁਸ਼ੀਆਂ ਕੀਤੇ ਜਾਣ ਦਾ ਮੁੱਦਾ ਵੀ ਹੁਣ ਭਖ ਗਿਆ ਹੈ | ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੇਜਰੀਵਾਲ ਨੂੰ ਚੋਣਾਂ ਸਮੇਂ ਕੀਤਾ ਵਾਅਦਾ ਯਾਦ ਕਰਵਾਉਂਦਿਆਂ ਨੁਕਸਾਨ ਦੀ ਭਰਪਾਈ ਲਈ ਹਾਲੇ ਤਕ ਮੁਆਵਜ਼ਾ ਨਾ ਦੇਣ ਦੀ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਕੇਜਰੀਵਾਲ ਨੇ ਕਿਹਾ ਸੀ ਕਿ 1 ਅਪ੍ਰੈਲ ਤੋਂ ਬਾਅਦ ਪੰਜਾਬ ਵਿਚ ਕੋਈ ਕਿਸਾਨ ਖ਼ੁਦਕੁਸ਼ੀ ਨਹੀਂ ਕਰੇਗਾ |
ਦਿੱਲੀ ਦੇ ਮੁੱਖ ਮੰਤਰੀ ਨੂੰ ਉਨ੍ਹਾਂ ਵਲੋਂ ਪਿਛਲੇ ਸਾਲ ਅਕਤੂਬਰ ਮਹੀਨੇ ਵਿਚ ਕਿਸਾਨਾਂ ਦੇ ਇਕ ਵਫ਼ਦ ਨਾਲ ਕੀਤਾ ਗਿਆ ਵਾਅਦਾ ਯਾਦ ਕਰਵਾਇਆ ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਜੇਕਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ, ਤਾਂ 1 ਅਪ੍ਰੈਲ ਤੋਂ ਕੋਈ ਵੀ ਕਿਸਾਨ ਖ਼ੁਦਕੁਸ਼ੀ ਨਹੀਂ ਕਰੇਗਾ, ਜਦਕਿ ਪਿਛਲੇ 24 ਦਿਨਾਂ ਦÏਰਾਨ 15 ਖ਼ੁਦਕੁਸ਼ੀਆਂ ਹੋ ਚੁੱਕੀਆਂ ਹਨ¢ ਉਨ੍ਹਾਂ ਕੇਜਰੀਵਾਲ ਨੂੰ ਕਿਹਾ ਕਿ ਤੁਹਾਨੂੰ ਅਤੇ ਪੰਜਾਬ ਵਿਚ ਤੁਹਾਡੀ ਪਾਰਟੀ ਦੀ ਸਰਕਾਰ ਨੂੰ ਕਿਸਾਨਾਂ ਨੂੰ ਰਾਹਤ ਦੇਣ ਤੋਂ ਕੋਈ ਨਹੀਂ ਰੋਕ ਰਿਹਾ, ਫਿਰ ਤੁਸੀਂ ਕਦਮ ਕਿਉਂ ਨਹੀਂ ਚੁੱਕ ਰਹੇ ਹੋ? ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਵਿਚ ਆਮ ਆਦਮੀ ਪਾਰਟੀ ਦੇ ਹੋਰ ਆਗੂ ਇਸ ਗੰਭੀਰ ਮਾਮਲੇ 'ਤੇ ਚੁੱਪ ਧਾਰੀ ਬੈਠੇ ਹਨ¢
ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਸੂਬੇ ਦੇ ਕਿਸਾਨਾਂ ਦੇ ਬਚਾਅ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ¢ ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਚਿੰਤਾ ਵਾਲੀ ਗੱਲ ਹੈ ਕਿ ਕਣਕ ਦੇ ਝਾੜ ਵਿਚ ਆਈ ਭਾਰੀ ਗਿਰਾਵਟ ਅਤੇ ਕਰਜ਼ੇ ਦੇ ਬੋਝ ਕਾਰਨ ਕਿਸਾਨਾਂ ਵਲੋਂ ਦੇਸ਼ ਅੰਦਰ ਖ਼ੁਦਕੁਸ਼ੀਆਂ ਕਰ ਲਈਆਂ ਜਾ ਰਹੀਆਂ ਹਨ¢ ਉਨ੍ਹਾਂ ਕਿਹਾ ਕਿ ਪੰਜਾਬ ਵਿਚ ਪਿਛਲੇ ਤਿੰਨ ਹਫ਼ਤਿਆਂ ਵਿਚ ਕਿਸਾਨ ਖ਼ੁਦਕੁਸ਼ੀ ਦੇ 14 ਮਾਮਲੇ ਸਾਹਮਣੇ ਆਏ ਹਨ¢ ਰਾਜੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਉਹ ਪਿਛਲੇ ਤਿੰਨ ਹਫ਼ਤਿਆਂ ਦÏਰਾਨ ਖ਼ੁਦਕੁਸ਼ੀ ਕਰ ਕੇ ਮਰਨ ਵਾਲੇ ਹਰ ਇਕ ਕਿਸਾਨ ਦੇ ਪ੍ਰਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕਰਨ¢ ਰਾਜੇਵਾਲ ਨੇ ਕਿਹਾ ਕਿ ਹਾਲ ਹੀ ਵਿਚ ਮੁੱਖ ਮੰਤਰੀ ਨੇ ਡਿਊਟੀ ਦÏਰਾਨ ਮਾਰੇ ਗਏ ਪੁਲਿਸ ਜਵਾਨ ਜਾਂ ਅਧਿਕਾਰੀ ਲਈ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ¢ ਰਾਜੇਵਾਲ ਨੇ ਕਿਹਾ ਕਿ ਇਸੇ ਤਰਜ਼ 'ਤੇ ਮਿ੍ਤਕ ਕਿਸਾਨਾਂ ਦੇ ਪ੍ਰਵਾਰਾਂ ਨੂੰ ਵਿੱਤੀ ਸਹਾਇਤਾ ਦਿਤੀ ਜਾਵੇ¢ ਰਾਜੇਵਾਲ ਨੇ ਕਿਹਾ ਕਿ ਕਿਸਾਨ ਬਹੁਤ ਵੱਡਾ ਫ਼ਰਜ਼ ਨਿਭਾ ਰਹੇ ਹਨ¢ ਉਹ ਦੇਸ਼ ਭਰ ਦੇ ਲੱਖਾਂ ਲੋਕਾਂ ਦਾ ਢਿੱਡ ਭਰ ਰਹੇ ਸਨ¢ ਇਸ ਲਈ ਸੂਬਾ ਸਰਕਾਰ ਮਿ੍ਤਕ ਕਿਸਾਨਾਂ ਦੇ ਪ੍ਰਵਾਰਾਂ ਨੂੰ ਤੁਰਤ ਐਕਸ-ਗ੍ਰੇਸ਼ੀਆ ਅਦਾ ਕਰੇ¢