ਪੰਜਾਬ ਪੁਲਿਸ ਨੇ ਲੋੜੀਂਦੇ ਬੱਬਰ ਖ਼ਾਲਸਾ ਨਾਲ ਸਬੰਧਤ ਚਰਨਜੀਤ ਪਟਿਆਲਵੀ ਨੂੰ  ਕੀਤਾ ਗਿ੍ਫ਼ਤਾਰ
Published : Apr 25, 2022, 6:33 am IST
Updated : Apr 25, 2022, 6:33 am IST
SHARE ARTICLE
image
image

ਪੰਜਾਬ ਪੁਲਿਸ ਨੇ ਲੋੜੀਂਦੇ ਬੱਬਰ ਖ਼ਾਲਸਾ ਨਾਲ ਸਬੰਧਤ ਚਰਨਜੀਤ ਪਟਿਆਲਵੀ ਨੂੰ  ਕੀਤਾ ਗਿ੍ਫ਼ਤਾਰ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫ਼ੋਰਸ ਨੇ ਕੀਤਾ ਕਾਬੂ
ਚੰਡੀਗੜ੍ਹ, 24 ਅਪ੍ਰੈਲ (ਭੁੱਲਰ): ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫ਼ੋਰਸ (ਏ.ਜੀ.ਟੀ.ਐਫ.) ਨੇ ਐਤਵਾਰ ਨੂੰ  ਮੋਸਟ ਵਾਂਟੇਡ ਖਾੜਕੂ ਅਤੇ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਮਾਡਿਊਲ ਦੇ ਸਰਗਰਮ ਮੈਂਬਰ ਚਰਨਜੀਤ ਸਿੰਘ ਉਰਫ਼ ਪਟਿਆਲਵੀ ਨੂੰ  ਗਿ੍ਫ਼ਤਾਰ ਕੀਤਾ, ਜੋ ਕਿ ਪਿਛਲੇ 12 ਸਾਲਾਂ ਤੋਂ ਵੱਖ-ਵੱਖ ਪਛਾਣ ਅਤੇ ਛੁਪਣਗਾਹਾਂ ਨਾਲ ਗਿ੍ਫ਼ਤਾਰੀ ਤੋਂ ਬਚ ਰਿਹਾ ਸੀ | ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿਚ ਗੈਂਗਸਟਰਾਂ ਵਿਰੁਧ ਕਾਰਵਾਈ ਤੇਜ ਕਰਨ ਲਈ ਡੀਜੀਪੀ ਪੰਜਾਬ ਵੀ.ਕੇ ਭਾਵਰਾ ਦੀ ਨਿਗਰਾਨੀ ਹੇਠ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਇਕ ਏ.ਜੀ.ਟੀ.ਐਫ਼. ਦਾ ਗਠਨ ਕੀਤਾ ਹੈ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਏ.ਜੀ.ਟੀ.ਐਫ. ਗੁਰਪ੍ਰੀਤ ਸਿੰਘ ਭੁੱਲਰ ਨੇ ਦਸਿਆ ਕਿ ਪਟਿਆਲਾ ਦੇ ਪਿੰਡ ਬੂਟਾ ਸਿੰਘ ਵਾਲਾ ਦੇ ਵਸਨੀਕ ਚਰਨਜੀਤ ਪਟਿਆਲਵੀ ਨੂੰ  ਥਾਣਾ ਮਾਛੀਵਾੜਾ ਵਿਖੇ ਐਕਸਪਲੋਸਿਵ ਐਕਟ ਦੀ ਧਾਰਾ 4/5 ਅਤੇ ਗ਼ੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾ 17/18/20 ਅਧੀਨ ਦਰਜ ਐਫ਼.ਆਈ.ਆਰ. ਨੰਬਰ 154 ਮਿਤੀ 23-07-2010 ਵਿਚ ਭਗੌੜਾ ਕਰਾਰ ਦਿਤਾ ਗਿਆ ਸੀ | ਹਾਲਾਂਕਿ, ਪਟਿਆਲਵੀ ਦੇ ਇਕ ਹੋਰ ਸਾਥੀ ਮਿ੍ਤਕ ਅਤਿਵਾਦੀ ਗੁਰਮੇਲ ਸਿੰਘ ਬੋਬਾ ਵਾਸੀ ਬੂਟਾ ਸਿੰਘ ਵਾਲਾ ਨੂੰ  ਇਸ ਮਾਮਲੇ ਵਿਚ ਡੇਟੋਨੇਟਰ ਅਤੇ ਆਰਡੀਐਕਸ ਦੀ ਬਰਾਮਦਗੀ ਸਮੇਤ ਗਿ੍ਫ਼ਤਾਰ ਕੀਤਾ ਗਿਆ ਸੀ |
ਉਨ੍ਹਾਂ ਦਸਿਆ ਕਿ ਭਰੋਸੇਯੋਗ ਸੂਚਨਾ ਤੋਂ ਬਾਅਦ ਏਆਈਜੀ ਏ.ਜੀ.ਟੀ.ਐਫ਼. ਗੁਰਮੀਤ ਸਿੰਘ ਚੌਹਾਨ ਅਤੇ ਡੀਐਸਪੀ ਏਜੀਟੀਐਫ਼ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿਚ ਏਜੀਟੀਐਫ਼ ਦੀਆਂ ਟੀਮਾਂ ਨੇ ਪਟਿਆਲਵੀ ਨੂੰ  ਡੇਰਾ ਬਸੀ ਦੇ ਪਿੰਡ ਲਾਲੀ ਦੇ ਗੁਰਦੁਆਰਾ ਸਾਹਿਬ ਨੇੜਿੳਾ ਗਿ੍ਫ਼ਤਾਰ ਕੀਤਾ |
ਭੁੱਲਰ ਨੇ ਕਿਹਾ, Tਪਟਿਆਲਵੀ,  ਗ੍ਰੰਥੀ ਦਾ ਭੇਸ ਬਣਾ ਕੇ ਇਸ ਸਮੇਂ ਪਛਮੀ ਬੰਗਾਲ ਦੇ ਖੜਗਪੁਰ ਸਥਿਤ ਗੁਰਦੁਆਰਾ ਸਾਹਿਬ ਵਿਚ ਰਹਿ ਰਿਹਾ ਸੀ ਅਤੇ ਕਿਸੇ ਵੀ ਸੰਚਾਰ ਸਾਧਨ ਦੀ ਵਰਤੋਂ ਨਹੀਂ ਸੀ ਰਿਹਾ |U ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਦੇ ਕਬਜ਼ੇ ਵਿਚੋਂ ਪਛਮੀ ਬੰਗਾਲ ਦੇ ਪਤੇ ਵਾਲੇ ਵੱਖ-ਵੱਖ ਪਛਾਣ ਪੱਤਰ ਬਰਾਮਦ ਕੀਤੇ ਗਏ ਹਨ | ਭੁੱਲਰ ਨੇ ਕਿਹਾ ਕਿ ਅਗਲੇਰੀ ਜਾਂਚ ਦੀ ਪ੍ਰਕਿਰਿਆ ਜਾਰੀ ਹੈ, ਇਸ ਨਾਲ ਹੋਰ ਗਿ੍ਫ਼ਤਾਰਆਂ ਅਤੇ ਅਹਿਮ ਪ੍ਰਗਟਾਵੇ ਹੋਣ ਦੀ ਆਸ ਹੈ |
 

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement