ਪੰਜਾਬ ਪੁਲਿਸ ਨੇ ਸਾਈਬਰ ਅਪਰਾਧ ਤੇ ਧੋਖਾਧੜੀ ਰੋਕਣ ਲਈ ਲਾਂਚ ਕੀਤਾ ਵੈੱਬ-ਪੋਰਟਲ
Published : Apr 25, 2022, 4:24 pm IST
Updated : Apr 25, 2022, 4:28 pm IST
SHARE ARTICLE
Punjab Police launches web-portal for cyber frauds and crimes
Punjab Police launches web-portal for cyber frauds and crimes

ਇਹ ਵੈੱਬ-ਪੋਰਟਲ ਸਾਈਬਰ ਸਾਧਨਾਂ ਰਾਹੀਂ ਕੀਤੀ ਗਈ ਕਿਸੇ ਵੀ ਵਿੱਤੀ ਧੋਖਾਧੜੀ ਦੀ ਰਿਪੋਰਟ ਕਰਨ ਲਈ ਸਿੱਧੇ '1930' 'ਤੇ ਕਾਲ ਕਰਨ ਦਾ ਵਿਕਲਪ ਵੀ ਦਿੰਦਾ ਹੈ

 

ਚੰਡੀਗੜ੍ਹ : ਡੀਜੀਪੀ ਪੰਜਾਬ ਵੀ.ਕੇ. ਭਾਵਰਾ ਨੇ ਅੱਜ ਨਾਗਰਿਕਾਂ ਦੀ ਸਹੂਲਤ ਲਈ ਇਕ ਇੰਟਰਫੇਸ ਮਲਟੀਫੰਕਸ਼ਨਲ ਵੈੱਬ-ਪੋਰਟਲ “cybercrime.punjabpolice.gov.in" ਲਾਂਚ ਕੀਤਾ ਤਾਂ ਜੋ ਹਰ ਕਿਸਮ ਦੀ ਸਾਈਬਰ ਧੋਖਾਧੜੀ ਅਤੇ ਅਪਰਾਧਾਂ ਦੀ ਤੁਰੰਤ ਰਿਪੋਰਟ ਕੀਤੀ ਜਾ ਸਕੇ।
ਡੀ.ਜੀ.ਪੀ. ਵੱਲੋਂ ਡੀ.ਆਈ.ਜੀ. ਸਟੇਟ ਸਾਈਬਰ ਕਰਾਈਮ ਨੀਲਾਂਬਰੀ ਜਗਦਲੇ ਤੇ ਡੀ.ਐਸ.ਪੀ. ਸਾਈਬਰ ਕ੍ਰਾਈਮ ਸਮਰਪਾਲ ਸਿੰਘ ਦੀ ਮੌਜੂਦਗੀ ਵਿਚ ਵੈੱਬ-ਪੋਰਟਲ ਲਾਂਚ ਕਰਨ ਉਪਰੰਤ ਸਾਈਬਰ ਕ੍ਰਾਈਮ ਡਵੀਜ਼ਨ ਦੀ ਸਮੁੱਚੀ ਟੀਮ ਨੂੰ ਇਹ ਪੋਰਟਲ ਵਿਕਸਤ ਕਰਨ ਲਈ ਵਧਾਈ ਦਿੱਤੀ ਜਿਸ ਤੱਕ ਸਾਈਬਰ ਧੋਖਾਧੜੀ ਦੀ ਰਿਪੋਰਟ ਕਰਨ ਲਈ ਕੋਈ ਵੀ ਵਿਅਕਤੀ ਆਸਾਨੀ ਨਾਲ ਪਹੁੰਚ ਕਰ ਸਕਦਾ ਹੈ।

Cyber thugs Cyber thugs

ਨਵੇਂ ਉਪਭੋਗਤਾਵਾਂ ਲਈ ਇਸ ਵੈੱਬ-ਪੋਰਟਲ ਤੱਕ ਪਹੁੰਚ ਨੂੰ ਹੋਰ ਆਸਾਨ ਬਣਾਉਣ ਲਈ, ਇਸ ਵੈਬ-ਪੋਰਟਲ ਵਿਚ ਪੰਜਾਬੀ ਭਾਸ਼ਾ ‘ਚ ਇੱਕ ਜਾਣਕਾਰੀ ਵਾਲੀ ਵੀਡੀਓ ਦਿੱਤੀ ਗਈ ਹੈ ਜਿਸ ਵਿਚ ਇਸ ਪੋਰਟਲ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ ਅਤੇ ਉਪਭੋਗਤਾਵਾਂ ਨੂੰ ਕਿਸੇ ਵੀ ਕਿਸਮ ਦੇ ਸਾਈਬਰ ਅਪਰਾਧ ਬਾਰੇ ਸ਼ਿਕਾਇਤ ਦਰਜ ਕਰਨ ਬਾਰੇ ਮਾਰਗਦਰਸ਼ਨ ਕੀਤਾ ਗਿਆ ਹੈ। ਜਦੋਂ ਵੀ ਉਪਭੋਗਤਾ ਵੈੱਬ-ਪੋਰਟਲ ਖੋਲ੍ਹਦਾ ਹੈ ਤਾਂ ਸਕ੍ਰੀਨ ‘ਤੇ ਇਹ ਵੀਡੀਓ ਸਾਹਮਣੇ ਆ ਜਾਂਦੀ ਹੈ।ਇਸ ਮੌਕੇ ਡੀ.ਜੀ.ਪੀ. ਨੇ ਕਿਹਾ ਕਿ ਹਰ ਤਰ੍ਹਾਂ ਦੇ ਸਾਈਬਰ ਅਪਰਾਧ ਅਤੇ ਸਾਈਬਰ ਵਿੱਤੀ ਧੋਖਾਧੜੀ ਸਬੰਧੀ ਮਾਮਲਾ ਦਰਜ ਕਰਨ ਤੋਂ ਇਲਾਵਾ, ਉਪਭੋਗਤਾ ਇਸ ਪੋਰਟਲ ਦੀ ਵਰਤੋਂ ਕਰਕੇ ਆਪਣੀ ਸ਼ਿਕਾਇਤ ਦੀ ਸਥਿਤੀ ਨੂੰ ਵੀ ਟਰੈਕ ਕਰ ਸਕਦਾ ਹੈ। ਉਹਨਾਂ ਕਿਹਾ ਕਿ ਪੋਰਟਲ ਵਿਚ ਗੁਪਤ ਰੂਪ ‘ਚ ਸ਼ਿਕਾਇਤ ਦਰਜ ਕਰਵਾਉਣ ਦਾ ਵਿਕਲਪ ਵੀ ਦਿੱਤਾ ਗਿਆ ਹੈ।

 Punjab Police launches web-portal for cyber frauds and crimesPunjab Police launches web-portal for cyber frauds and crimes

ਉਨ੍ਹਾਂ ਕਿਹਾ ਕਿ ਇਹ ਵੈੱਬ-ਪੋਰਟਲ ਸਾਈਬਰ ਸਾਧਨਾਂ ਰਾਹੀਂ ਕੀਤੀ ਗਈ ਕਿਸੇ ਵੀ ਵਿੱਤੀ ਧੋਖਾਧੜੀ ਦੀ ਰਿਪੋਰਟ ਕਰਨ ਲਈ ਸਿੱਧੇ '1930' 'ਤੇ ਕਾਲ ਕਰਨ ਦਾ ਵਿਕਲਪ ਵੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਪੋਰਟਲ ਦੀ ਵਰਤੋਂ ਕਰਕੇ ਕੋਈ ਵੀ ਵਿਅਕਤੀ ਸਟੇਟ ਸਾਈਬਰ ਕ੍ਰਾਈਮ ਥਾਣਿਆਂ ਵਿਚ ਦਰਜ ਫਸਟ ਇਨਫਰਮੇਸ਼ਨ ਰਿਪੋਰਟਾਂ (ਐਫ.ਆਈ.ਆਰਜ਼) ਨੂੰ ਵੀ ਡਾਊਨਲੋਡ ਕਰ ਸਕਦਾ ਹੈ। ਹੋਰ ਜਾਣਕਾਰੀ ਦਿੰਦਿਆਂ, ਡੀ.ਆਈ.ਜੀ. ਨੀਲਾਂਬਰੀ ਨੇ ਕਿਹਾ ਕਿ ਉਪਭੋਗਤਾ ਇਸ ਵੈਬ-ਪੋਰਟਲ ਰਾਹੀਂ ਭਾਰਤ ਸਰਕਾਰ ਦੇ ਟਵਿੱਟਰ ਹੈਂਡਲ ਸਾਈਬਰ ਦੋਸਤ ਤੱਕ ਵੀ ਪਹੁੰਚ ਕਰ ਸਕਦੇ ਹਨ, ਜੋ ਸਾਈਬਰ ਅਪਰਾਧਾਂ ਬਾਰੇ ਜਾਣਕਾਰੀ, ਅਪਡੇਟਸ ਅਤੇ ਅਲਰਟ ਪ੍ਰਦਾਨ ਕਰਦਾ ਹੈ। ਉਹਨਾਂ ਅੱਗੇ ਕਿਹਾ ਕਿ ਇਸ ਪੋਰਟਲ ਵਿਚ ਸਾਈਬਰ ਸੇਫ ਨਾਮਕ ਇੱਕ ਵਿਸ਼ੇਸ਼ਤਾ ਵੀ ਹੈ ਜਿਸ ਦੀ ਵਰਤੋਂ ਕਰਦਿਆਂ ਉਪਭੋਗਤਾ ਵਿੱਤੀ ਧੋਖਾਧੜੀ ਨੂੰ ਰੋਕਣ ਲਈ ਕਿਸੇ ਵੀ ਕਿਸਮ ਦਾ ਲੈਣ-ਦੇਣ ਕਰਨ ਤੋਂ ਪਹਿਲਾਂ ਯੂ.ਪੀ.ਆਈ. ਜਾਂ ਖਾਤਾ ਨੰਬਰ ਦੀ ਪੁਸ਼ਟੀ ਕਰ ਸਕਦੇ ਹਨ।

Cyber ​​crime rises 11.8% in 2020Cyber ​​crime r 

ਉਹਨਾਂ ਕਿਹਾ ਕਿ ਇਹ ਪੋਰਟਲ ਭਾਰਤ ਸਰਕਾਰ ਦੀ ਸਾਈਬਰ ਕ੍ਰਾਈਮ ਪ੍ਰੀਵੈਨਸ਼ਨ ਅਗੇਨਸਟ ਵੂਮੈਨ ਐਂਡ ਚਿਲਡਰਨ (ਸੀ.ਸੀ.ਪੀ.ਡਬਲਯੂ.ਸੀ.) ਸਕੀਮ ਨਾਲ ਵੀ ਜੁੜਿਆ ਹੋਇਆ ਹੈ ਜੋ ਔਰਤਾਂ ਅਤੇ ਬੱਚਿਆਂ ਨਾਲ ਹੋਣ ਵਾਲੇ ਸਾਈਬਰ ਅਪਰਾਧਾਂ ਨਾਲ ਨਜਿੱਠਦੀ ਹੈ। ਉਹਨਾਂ ਕਿਹਾ ਕਿ ਪੋਰਟਲ 'ਤੇ ਇਸ ਵਿਸ਼ੇਸ਼ਤਾ ਦੀ ਵਰਤੋਂ ਕਰਦਿਆਂ ਕੋਈ ਵੀ ਵਿਅਕਤੀ ਮਹਿਲਾਵਾਂ ਅਤੇ ਬੱਚਿਆਂ ਨਾਲ ਹੋਣ ਵਾਲੇ ਅਪਰਾਧਾਂ ਦੀ ਰਿਪੋਰਟ ਕਰ ਸਕਦਾ ਹੈ। ਜ਼ਿਕਰਯੋਗ ਹੈ ਕਿ ਵੈੱਬ-ਪੋਰਟਲ ਵਿੱਚ ਪ੍ਰੈਸ-ਨੋਟ ਅਤੇ ਅਲਰਟ ਸੈਕਸ਼ਨ ਉਪਭੋਗਤਾਵਾਂ ਨੂੰ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਨਵੀਨਤਮ ਜਾਣਕਾਰੀ, ਨਵੀਆਂ ਪਹਿਲਕਦਮੀਆਂ ਅਤੇ ਅਪਡੇਟਸ ਬਾਰੇ ਜਾਣਕਾਰੀ ਦੇਣ ਵਿੱਚ ਮਦਦ ਕਰਨਗੇ।
  
 

SHARE ARTICLE

ਏਜੰਸੀ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement