ਪੰਜਾਬ ਸਕੂਲ ਸਿੱਖਿਆ ਬੋਰਡ ਦੇ ਗੇਟ 27 ਅਪ੍ਰੈਲ ਨੂੰ ਕੀਤੇ ਜਾਣਗੇ ਬੰਦ : ਬਲਦੇਵ ਸਿੰਘ ਸਿਰਸਾ
Published : Apr 25, 2022, 7:54 pm IST
Updated : Apr 25, 2022, 8:14 pm IST
SHARE ARTICLE
 Punjab School Education Board gates to be closed tomorrow: Baldev Singh Sirsa
Punjab School Education Board gates to be closed tomorrow: Baldev Singh Sirsa

ਆਪ ਆਗੂ ਖ਼ੁਦ ਮੋਰਚੇ ਵਿਚ ਆ ਕੇ ਸਾਨੂੰ ਯਕੀਨ ਦਿਵਾਉਂਦੇ ਰਹੇ ਕਿ ਜੇਕਰ ਸਾਡੀ ਸਰਕਾਰ ਬਣ ਗਈ ਤਾਂ ਇਸ ਮਸਲੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ

 

ਮੋਹਾਲੀ  - ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਫੇਜ਼-8 ਸਥਿਤ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਹਮਣੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਵਿਚ "ਇਤਹਾਸ ਬਚਾਓ ਸਿੱਖੀ ਬਚਾਓ ਮੋਰਚਾ" ਅੱਜ 78ਵੇਂ ਦਿਨ ਵਿਚ ਦਾਖ਼ਲ ਹੋਇਆ ਪਰ ਸਰਕਾਰ ਨੇ ਅਜੇ ਤੱਕ ਸਿੱਖ ਇਤਿਹਾਸ ਨੂੰ ਵਿਗਾੜਨ ਵਾਲੇ ਦੋਸ਼ੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ।

ਪ੍ਰੈੱਸ ਨੂੰ ਦਿੱਤੀ ਜਾਣਕਾਰੀ ਵਿਚ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਅੱਜ ਮੋਰਚੇ ਵਿਚ ਸ਼ਾਮਲ ਹੋਏ ਲੋਕਾਂ ਨੇ ਇਹ ਫ਼ੈਸਲਾ ਲਿਆ ਹੈ ਕਿ ਸਰਕਾਰ ਨੇ ਅੱਜ ਤੱਕ ਸਾਡੀ ਕੋਈ ਸੁਣਵਾਈ ਨਹੀਂ ਕੀਤੀ ਇਸ ਕਾਰਨ 27 ਅਪ੍ਰੈਲ 2022 ਨੂੰ ਸਵੇਰ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁੱਖ ਗੇਟ ਬੰਦ ਕੀਤੇ ਜਾਣਗੇ। ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਦੀ ਹੋਵੇਗੀ।

 Punjab School Education Board gates to be closed tomorrow: Baldev Singh SirsaPunjab School Education Board gates to be closed tomorrow: Baldev Singh Sirsa

ਸਿਰਸਾ ਨੇ ਇਹ ਵੀ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਕਈ ਆਪ ਆਗੂ ਖ਼ੁਦ ਮੋਰਚੇ ਵਿਚ ਆ ਕੇ ਸਾਨੂੰ ਯਕੀਨ ਦਿਵਾਉਂਦੇ ਰਹੇ ਕਿ ਜੇਕਰ ਸਾਡੀ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਤਾਂ ਇਸ ਮਸਲੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ ਪਰ ਹੁਣ ਮੰਤਰੀ ਬਣ ਕੇ ਉਹ ਆਪਣੇ ਕੀਤੇ ਵਾਅਦੇ ਭੁੱਲ ਗਏ ਹਨ। ਬਲਦੇਵ ਸਿੰਘ ਸਿਰਸਾ ਨੇ ਐਲਾਨ ਕਰਦਿਆਂ ਕਿਹਾ ਕਿ ਸਾਡੇ ਸਬਰ ਦਾ ਪਿਆਲਾ ਭਰ ਚੁੱਕਾ ਹੈ। ਇਸ ਲਈ ਮਜਬੂਰਨ ਸਾਨੂੰ ਇਹ ਕਦਮ ਚੁਕਣਾ ਪੈ ਰਿਹਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement