ਕੋਟਕਪੂਰਾ ਗੋਲੀਕਾਂਡ ਮਾਮਲੇ ’ਚ 2400 ਪੰਨਿਆਂ ਦੀ ਸਪਲੀਮੈਂਟਰੀ ਚਾਰਜਸ਼ੀਟ ਦਾਖਲ
Published : Apr 25, 2023, 2:48 pm IST
Updated : Apr 25, 2023, 2:51 pm IST
SHARE ARTICLE
Kotkapura firing: SIT files supplementary chargesheet with govt sanction
Kotkapura firing: SIT files supplementary chargesheet with govt sanction

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਬਣਾਇਆ ਗਿਆ ਮੁਲਜ਼ਮ



ਚੰਡੀਗੜ੍ਹ: ਬਰਗਾੜੀ ਬੇਅਦਬੀ ਮਾਮਲੇ ਅਤੇ ਇਸ ਨਾਲ ਜੁੜੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਨਾਲ ਸਬੰਧਤ ਮਾਮਲੇ ਵਿਚ ਸਪਲੀਮੈਂਟਰੀ ਚਲਾਨ ਪੇਸ਼ ਕੀਤਾ ਗਿਆ ਹੈ। ਮਾਮਲੇ ਦੀ ਜਾਂਚ ਕਰ ਰਹੀ ਏਡੀਜੀਪੀ ਐਲ ਕੇ ਯਾਦਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਨੇ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿਚ 2400 ਤੋਂ ਵੱਧ ਪੰਨਿਆਂ ਦਾ ਇਕ ਹੋਰ ਸਪਲੀਮੈਂਟਰੀ ਚਲਾਨ U/S 173(8) ਪੇਸ਼ ਕੀਤਾ ਹੈ।

ਇਹ ਵੀ ਪੜ੍ਹੋ: ਵੱਡੀ ਗਿਣਤੀ ‘ਚ ਸਰਕਾਰੀ ਨੌਕਰੀਆਂ ਮਿਲਣ ਨਾਲ ਸੂਬੇ ਦੇ ਨੌਜਵਾਨਾਂ ਦਾ ਉਤਸ਼ਾਹ ਵਧਿਆ

ਦੱਸਿਆ ਜਾ ਰਿਹਾ ਹੈ ਕਿ 2400 ਪੰਨਿਆਂ ਦੇ ਚਲਾਨ ਦੇ ਕਾਲਮ 4 ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸੁਮੇਧ ਸਿੰਘ ਸੈਣੀ ਸਾਬਕਾ ਡੀਜੀਪੀ,  ਪਰਮਰਾਜ ਸਿੰਘ ਉਮਰਨਾਗਲ ਸਾਬਕਾ ਸੀਪੀ ਲੁਧਿਆਣਾ, ਚਰਨਜੀਤ ਸ਼ਰਮਾ ਸਾਬਕਾ ਐਸਐਸਪੀ ਮੋਗਾ, ਅਮਰ ਸਿੰਘ ਚਾਹਲ ਸਾਬਕਾ ਡੀਆਈਜੀ ਫਿਰੋਜ਼ਪੁਰ ਰੇਂਜ, ਸੁਖਮੰਦਰ ਮਾਨ ਸਾਬਕਾ ਐਸਐਸਪੀ ਫਰੀਦਕੋਟ, ਗੁਰਦੀਪ ਸਿੰਘ ਸਾਬਕਾ ਐਸਐਚਓ ਸਿਟੀ ਕੋਟਕਪੂਰਾ ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਕੈਨੇਡਾ ’ਚ ਸਿੱਖ ਲੜਕੀ ਦੇ ਕਤਲ ਮਾਮਲੇ ’ਚ ਮੁਲਜ਼ਮ ਧਰਮਵੀਰ ਧਾਲੀਵਾਲ ਵਿਰੁਧ ਵਾਰੰਟ ਜਾਰੀ

ਮੁਲਜ਼ਮਾਂ ਖਿਲਾਫ ਮੁਕੱਦਮਾ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਤੋਂ ਸੀਆਰਪੀਸੀ ਦੀ ਧਾਰਾ 197 ਤਹਿਤ ਮਨਜ਼ੂਰੀ ਮਿਲ ਗਈ ਹੈ। 112 ਪੰਨਿਆਂ ਦੀ ਸਪਲੀਮੈਂਟਰੀ ਚਾਰਜਸ਼ੀਟ 2374 ਪੰਨਿਆਂ ਦੇ ਤੱਥਾਂ, ਦਸਤਾਵੇਜ਼ਾਂ, ਮਨਜ਼ੂਰੀ ਆਦੇਸ਼ਾਂ ਅਤੇ CFSL ਰਿਪੋਰਟ ਦੇ ਨਾਲ ਪੇਸ਼ ਕੀਤੀ ਗਈ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 24 ਫਰਵਰੀ 2023 ਨੂੰ ਐਸਆਈਟੀ ਨੇ ਧਾਰਾ 173 ਤਹਿਤ 7000 ਪੰਨਿਆਂ ਦਾ ਪਹਿਲਾ ਚਲਾਨ ਪੇਸ਼ ਕੀਤਾ ਸੀ।

ਇਹ ਵੀ ਪੜ੍ਹੋ: ਸ਼ਾਹਰੁਖ ਖ਼ਾਨ ਫ਼ਿਲਮ 'Dunki' ਦੀ ਸ਼ੂਟਿੰਗ ਲਈ ਪਹੁੰਚੇ ਕਸ਼ਮੀਰ

ਜ਼ਿਕਰਯੋਗ ਹੈ ਕਿ ਸਾਲ 2015 ਵਿਚ ਫਰੀਦਕੋਟ ਦੇ ਬੁਰਜ ਜਵਾਹਰ ਸਿੰਘ ਵਾਲਾ ਗੁਰਦੁਆਰੇ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਏ ਸਨ ਅਤੇ ਗੁਰੂ ਸਾਹਿਬ ਦੇ ਅੰਗ ਕਈ ਮਹੀਨਿਆਂ ਬਾਅਦ ਨਜ਼ਦੀਕੀ ਪਿੰਡ ਬਰਗਾੜੀ ਤੋਂ ਮਿਲੇ ਸਨ। ਇਸ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ’ਤੇ ਪੁਲਿਸ ਵੱਲੋਂ ਪਿੰਡ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਗੋਲੀ ਚਲਾਈ ਗਈ ਸੀ। ਬਹਿਬਲ ਕਲਾਂ ਗੋਲੀਕਾਂਡ ਵਿਚ ਦੋ ਪ੍ਰਦਰਸ਼ਨਕਾਰੀ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ। ਕੋਟਕਪੂਰਾ ਵਿਖੇ ਗੋਲੀ ਦੀ ਘਟਨਾ ਲਈ ਏਡੀਜੀਪੀਐਲਕੇ ਯਾਦਵ ਦੀ ਅਗਵਾਈ ਵਿਚ ਐੱਸਆਈਟੀ ਬਣੀ ਹੈ, ਜੋ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement