
ਪ੍ਰਸ਼ਾਸਕੀ ਅਫ਼ਸਰ ਗੁਰਦੀਪ ਸਿੰਘ ਨੇ ਬਕਾਇਦਾ ਪੱਤਰ ਲਿਖ ਕੇ ਸਰਕਾਰੀ ਬੱਸਾਂ ਦਾ ਸਮਾਂ ਬਦਲਣ ਦੀ ਮੰਗ ਕੀਤੀ ਹੈ।
ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਹੁਕਮ ਦਿੱਤੇ ਸਨ ਕਿ 2 ਮਈ ਤੋਂ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਜਾਵੇਗਾ। ਇਨ੍ਹਾਂ ਹੁਕਮਾਂ ਤਹਿਤ ਦੋ ਮਈ ਤੋਂ ਸਰਕਾਰੀ ਦਫ਼ਤਰਾਂ ਵਿਚ ਸਵੇਰੇ 7.30 ਤੋਂ ਦੁਪਹਿਰ 2.00 ਵਜੇ ਤੱਕ ਕੰਮ ਹੋਵੇਗਾ। ਪਰ ਹੁਣ ਖ਼ਬਰ ਇਹ ਸਾਹਮਣੇ ਆਈ ਹੈ ਕਿ ਹੁਣ ਸਰਕਾਰੀ ਬੱਸਾਂ ਦਾ ਸਮਾਂ ਬਦਲਣ ਦੀ ਵੀ ਮੰਗ ਕੀਤੀ ਜਾ ਰਹੀ ਹੈ। ਪ੍ਰਸ਼ਾਸਕੀ ਅਫ਼ਸਰ ਗੁਰਦੀਪ ਸਿੰਘ ਨੇ ਬਕਾਇਦਾ ਪੱਤਰ ਲਿਖ ਕੇ ਸਰਕਾਰੀ ਬੱਸਾਂ ਦਾ ਸਮਾਂ ਬਦਲਣ ਦੀ ਮੰਗ ਕੀਤੀ ਹੈ।
ਉਹਨਾਂ ਦੇ ਪੱਤਰ ਵਿਚ ਇਹ ਲਿਖਿਆ ਹੋਇਆ ਹੈ ਕਿ ਜਿਸ ਤਰ੍ਹਾਂ ਪੰਜਾਬ ਦੇ ਦਫ਼ਤਰਾਂ ਦਾ ਸਮਾਂ 7.30 ਤੋਂ 2.00 ਵਜੇ ਤੱਕ ਫਿਕਸ ਕੀਤਾ ਗਿਆ ਹੈ। ਉਸੇ ਤਰ੍ਹਾਂ ਪੰਜਾਬ ਸਿਵਲ ਸਕੱਤਰੇਤ ਦੇ ਕਰਮਚਾਰੀਆਂ/ਅਧਿਕਾਰੀਆਂ ਲਈ ਚਲਾਈਆਂ ਜਾਂਦੀਆਂ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੀਆਂ ਬੱਸਾਂ ਦਾ ਸਵੇਰੇ ਅਤੇ ਸ਼ਾਮ ਦਾ ਸਮਾਂ ਪੰਜਾਬ ਸਰਕਾਰ ਵਲੋਂ ਸਰਕਾਰੀ ਦਫ਼ਤਰਾਂ ਦੇ ਨਵੇਂ ਫਿਕਸ ਕੀਤੇ ਸਮੇਂ ਅਨੁਸਾਰ ਹੀ ਕਰਨਾ ਚਾਹੀਦਾ ਹੈ।