
Abohar News: ਐਕਸਲ ਟੁੱਟਣ ਕਾਰਨ ਹੋਇਆ ਹਾਦਸਾ, ਹਸਪਤਾਲ ਦਾਖਲ
An e-rickshaw carrying school children overturned in Abohar: ਅਬੋਹਰ 'ਚ ਵੀਰਵਾਰ ਸਵੇਰੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਿਹਾ ਇਕ ਈ-ਰਿਕਸ਼ਾ ਅਚਾਨਕ ਸੜਕ 'ਤੇ ਪਲਟ ਗਿਆ। ਇਸ ਘਟਨਾ ਵਿਚ ਸੱਤ ਸਕੂਲੀ ਬੱਚੇ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਸਕੂਲ ਪ੍ਰਬੰਧਕ ਅਤੇ ਬੱਚਿਆਂ ਦੇ ਪਰਿਵਾਰਕ ਮੈਂਬਰ ਮੌਕੇ 'ਤੇ ਪਹੁੰਚੇ ਅਤੇ ਜ਼ਖ਼ਮੀ ਬੱਚਿਆਂ ਨੂੰ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ।
ਇਹ ਵੀ ਪੜ੍ਹੋ: Canada News: ਕੈਨੇਡਾ ਦੇ ਕੈਲਗਰੀ ਵਿਚ ਪੰਜਾਬਣ ਦੀ ਮਿਲੀ ਲਾਸ਼, ਘਬਰਾਏ ਬਾਕੀ ਵਿਦਿਆਰਥੀ
ਜਾਣਕਾਰੀ ਅਨੁਸਾਰ ਈ-ਰਿਕਸ਼ਾ ਚਾਲਕ ਲਖਵਿੰਦਰ ਸਿੰਘ ਵਾਸੀ ਪੰਚ ਪੀਰ ਮੁਹੱਲਾ ਆਪਣੇ ਈ-ਰਿਕਸ਼ਾ 'ਚ ਦਰਜਨ ਦੇ ਕਰੀਬ ਬੱਚਿਆਂ ਨੂੰ ਲੈ ਕੇ ਸਕੂਲ ਜਾ ਰਿਹਾ ਸੀ ਕਿ ਜਦੋਂ ਉਹ ਸੀਤੋ ਰੋਡ 'ਤੇ ਪਹੁੰਚਿਆ ਤਾਂ ਅਚਾਨਕ ਉਸ ਦੇ ਈ-ਰਿਕਸ਼ਾ ਦਾ ਐਕਸਲ ਟੁੱਟ ਗਿਆ ਜਿਸ ਨਾਲ ਰਿਕਸ਼ਾ ਸੜਕ 'ਤੇ ਪਲਟ ਗਿਆ। ਇਸ ਘਟਨਾ 'ਚ ਸੱਤ ਬੱਚੇ ਜ਼ਖ਼ਮੀ ਹੋਏ ਹਨ। ਸੂਚਨਾ ਮਿਲਦੇ ਹੀ ਸਕੂਲ ਦੇ ਡਾਇਰੈਕਟਰ ਅਤੇ ਬੱਚਿਆਂ ਦੇ ਮਾਪੇ ਵੀ ਮੌਕੇ 'ਤੇ ਪਹੁੰਚੇ ਅਤੇ ਬੱਚਿਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ।
ਇਹ ਵੀ ਪੜ੍ਹੋ: Jaisalmer Plane Crash: ਰਾਜਸਥਾਨ ਦੇ ਜੈਸਲਮੇਰ 'ਚ ਵੱਡਾ ਹਾਦਸਾ, ਭਾਰਤੀ ਹਵਾਈ ਸੈਨਾ ਦਾ ਜਹਾਜ਼ ਹੋਇਆ ਕਰੈਸ਼
ਬੱਚਿਆਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਿਕਸ਼ਾ ਚਾਲਕ ਨੇ ਆਪਣੇ ਈ-ਰਿਕਸ਼ਾ 'ਚ ਹੋਰ ਬੱਚੇ ਬੈਠਣ ਲਈ ਵੱਖ-ਵੱਖ ਸੀਟਾਂ ਲਗਾ ਦਿੱਤੀਆਂ ਸਨ, ਜਿਸ ਕਾਰਨ ਈ-ਰਿਕਸ਼ਾ ਪਲਟ ਗਿਆ। ਉਨ੍ਹਾਂ ਈ-ਰਿਕਸ਼ਾ ਚਾਲਕ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from An e-rickshaw carrying school children overturn, turned in Abohar, stay tuned to Rozana Spokesman)