Lok Sabha Elections 2024: ਭਾਜਪਾ ਉਮੀਦਵਾਰ ਤਰਨਜੀਤ ਸੰਧੂ ਨੇ ਤਰੁਣ ਚੁੱਘ ਨੂੰ ਚੋਣ ਪ੍ਰਚਾਰ ਗਤੀਵਿਧੀਆਂ ਬਾਰੇ ਦਿਤੀ ਜਾਣਕਾਰੀ
Published : Apr 25, 2024, 7:04 pm IST
Updated : Apr 25, 2024, 7:04 pm IST
SHARE ARTICLE
BJP candidate Taranjit Sandhu apprised Tarun Chugh of election campaign activities
BJP candidate Taranjit Sandhu apprised Tarun Chugh of election campaign activities

ਪੰਜਾਬ 'ਚ ਦਿਨ-ਪ੍ਰਤੀ-ਦਿਨ ਅੱਗੇ ਵੱਧ ਰਹੀ ਭਾਜਪਾ: ਤਰੁਣ ਚੁੱਘ

Lok Sabha Elections 2024: ਅਮਰੀਕਾ ਦੇ ਸਾਬਕਾ ਰਾਜਦੂਤ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਭਾਰਤੀ ਜਨਤਾ ਪਾਰਟੀ ਦੇ ਭਾਜਪਾ ਹੈੱਡਕੁਆਰਟਰ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੀ।

ਮੀਡੀਆ 'ਚ ਬਿਆਨ ਜਾਰੀ ਕਰਦਿਆਂ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ 'ਚ ਭਾਜਪਾ ਦਿਨ-ਪ੍ਰਤੀ-ਦਿਨ ਅੱਗੇ ਵੱਧ ਰਹੀ ਹੈ। ਅੰਮ੍ਰਿਤਸਰ ਭਾਜਪਾ ਸੰਗਠਨ ਵੀ ਸਖ਼ਤ ਮਿਹਨਤ ਕਰ ਰਿਹਾ ਹੈ, ਅਤੇ ਦਿਨ-ਰਾਤ ਚੋਣ ਪ੍ਰਚਾਰ ਸਰਗਰਮੀਆਂ 'ਚ ਲੱਗਿਆ ਹੋਇਆ ਹੈ।
ਅੱਜ ਤਰਨਜੀਤ ਸਿੰਘ ਸੰਧੂ ਵਲੋਂ ਚੋਣ ਪ੍ਰਚਾਰ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿਤੀ ਗਈ ਅਤੇ ਆਉਣ ਵਾਲੀਆਂ ਚੋਣਾਂ ਵਿਚ ਸੰਗਠਨ ਅਤੇ ਚੋਣ ਪ੍ਰਚਾਰ ਦੀ ਰਣਨੀਤੀ ਬਾਰੇ ਵਿਸ਼ੇ ਅਨੁਸਾਰ ਵਿਸਥਾਰ ਨਾਲ ਚਰਚਾ ਕੀਤੀ ਗਈ।

ਚੁੱਘ ਨੇ ਕਿਹਾ ਕਿ ਅੰਮ੍ਰਿਤਸਰ ਲੋਕ ਸਭਾ ਹਲਕੇ ਦੇ ਭਾਜਪਾ ਵਰਕਰਾਂ ਦੀ ਲਗਨ ਅਤੇ ਸਖ਼ਤ ਮਿਹਨਤ ਨਾਲ ਅਸੀਂ ਲੋਕ ਸਭਾ ਚੋਣਾਂ ਜ਼ਰੂਰ ਵੱਡੇ ਫਰਕ ਨਾਲ ਜਿੱਤਾਂਗੇ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਵਿਕਸਤ ਭਾਰਤ ਦੇ ਮਿਸ਼ਨ ਨੂੰ ਸਾਕਾਰ ਕਰਾਂਗੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement