Punjab News: 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Published : Apr 25, 2024, 9:00 pm IST
Updated : Apr 25, 2024, 9:00 pm IST
SHARE ARTICLE
VIGILANCE BUREAU NABS SENIOR ASSISTANT FOR TAKING RS 20,000 BRIBE
VIGILANCE BUREAU NABS SENIOR ASSISTANT FOR TAKING RS 20,000 BRIBE

ਮੁਲਜ਼ਮ ਨੇ ਬੈਂਕ ਖਾਤੇ ਵਿੱਚ ਪਹਿਲਾਂ ਪਵਾਏ ਸੀ 20,000 ਰੁਪਏ

Punjab News: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਧਿਕਾਰੀ, ਲੁਧਿਆਣਾ ਦੇ ਦਫ਼ਤਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਅਮਨਦੀਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸਤੀਸ਼ ਕੁਮਾਰ ਵਾਸੀ ਪਿੰਡ ਕਿਸ਼ਨਪੁਰਾ, ਤਹਿਸੀਲ ਡੇਰਾਬੱਸੀ, ਐਸ.ਏ.ਐਸ. ਨਗਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਯੂਨਿਟ ਦੀ ਆਰਥਿਕ ਅਪਰਾਧ ਸ਼ਾਖਾ (ਈ.ਓ.ਡਬਲਯੂ.) ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਰਮਚਾਰੀ ਨੇ ਉਸਦੀ ਲੜਕੀ ਦੇ ਜਾਤੀ ਸਰਟੀਫਿਕੇਟ ਦੀ ਜਾਂਚ ਵਿੱਚ ਮੱਦਦ ਕਰਨ ਬਦਲੇ ਉਸ ਕੋਲੋਂ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਉਸਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਉਸ ਕੋਲੋਂ 20,000 ਰੁਪਏ ਲੈ ਚੁੱਕਾ ਹੈ ਜੋ ਯੋਨੋ ਐਪ ਰਾਹੀਂ ਉਸਦੇ ਬੈਂਕ ਖਾਤੇ ਵਿੱਚ ਭੇਜੇ ਗਏ ਸਨ ਅਤੇ ਹੁਣ ਉਹ ਰਿਸ਼ਵਤ ਦੀ ਬਾਕੀ ਰਕਮ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਈ.ਓ.ਡਬਲਯੂ. ਦੀ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 20,000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖਿਲ਼ਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਈ.ਓ.ਡਬਲਯੂ. ਲੁਧਿਆਣਾ ਯੂਨਿਟ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

Location: India, Punjab, Ludhiana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement