
''ਏਅਰ ਇੰਡੀਆ ਤੇ ਉਸ ਦੇ ਕਰਮਚਾਰੀਆਂ ਵੱਲੋਂ ਕੀਤਾ ਗਿਆ ਵਿਵਹਾਰ ਨਿੰਦਣਯੋਗ''
ਸੀਐਮ ਭਗਵੰਤ ਮਾਨ ਨੇ ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ 'ਤੇ ਹੋਏ ਦੁਰਵਿਵਹਾਰ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਸਾਡੀ ਸਤਿਕਾਰਤ ਸਖ਼ਸ਼ੀਅਤ ਹਨ। ਏਅਰ ਇੰਡੀਆ ਤੇ ਉਸ ਦੇ ਕਰਮਚਾਰੀਆਂ ਵੱਲੋਂ ਕੀਤਾ ਗਿਆ ਵਿਵਹਾਰ ਨਿੰਦਣਯੋਗ ਹੈ। ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ ਹੈ।
ਉਨ੍ਹਾਂ ਸੋਸ਼ਲ ਮੀਡੀਆ 'ਤੇ ਟਵੀਟ ਕਰਦਿਆਂ ਲਿਖਿਆ ਕਿ ਸਿੱਖ ਕੌਮ ਦੇ ਸਰਵਉੱਚ ਪਵਿੱਤਰ ਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹੈੱਡ ਗ੍ਰੰਥੀ ਸਤਿਕਾਰਯੋਗ ਗਿਆਨੀ ਰਘਬੀਰ ਸਿੰਘ ਜੀ ਨਾਲ ਏਅਰ ਇੰਡੀਆ ਤੇ ਉਸ ਦੇ ਕਰਮਚਾਰੀਆਂ ਵੱਲੋਂ ਨਿੰਦਣਯੋਗ ਵਿਵਹਾਰ ਕੀਤੇ ਜਾਣ ਦੀ ਘਟਨਾ ਬਾਰੇ ਜਾਣਕਾਰੀ ਮਿਲੀ ਹੈ।
ਸਿੰਘ ਸਾਹਿਬ ਸਾਡੀ ਸਤਿਕਾਰਤ ਸਖ਼ਸ਼ੀਅਤ ਹਨ, ਉਹਨਾਂ ਨਾਲ ਕੀਤੇ ਅਜਿਹੇ ਵਰਤਾਰੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹਾਂ ਅਤੇ ਕੇਂਦਰ ਸਰਕਾਰ ਤੋਂ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਦੇ ਖ਼ਿਲਾਫ਼ ਮਿਸਾਲੀ ਕਾਰਵਾਈ ਕਰਨ ਦੀ ਮੰਗ ਕਰਦਾ ਹਾਂ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਹੋਣ।