Punjab News : ਜੰਡਿਆਲਾ ਗੁਰੂ ’ਚ ਕਰਵਾਏ ਜਾ ਰਹੇ 27.18 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਜਲਦ ਨੇਪਰੇ ਚਾੜ੍ਹੇ ਜਾਣ : ਹਰਭਜਨ ਸਿੰਘ ਈ. ਟੀ. ਓ.

By : BALJINDERK

Published : Apr 25, 2025, 7:32 pm IST
Updated : Apr 25, 2025, 7:32 pm IST
SHARE ARTICLE
ਜੰਡਿਆਲਾ ਗੁਰੂ ’ਚ ਕਰਵਾਏ ਜਾ ਰਹੇ 27.18 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਜਲਦ ਨੇਪਰੇ ਚਾੜ੍ਹੇ ਜਾਣ : ਹਰਭਜਨ ਸਿੰਘ ਈ. ਟੀ. ਓ.
ਜੰਡਿਆਲਾ ਗੁਰੂ ’ਚ ਕਰਵਾਏ ਜਾ ਰਹੇ 27.18 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਜਲਦ ਨੇਪਰੇ ਚਾੜ੍ਹੇ ਜਾਣ : ਹਰਭਜਨ ਸਿੰਘ ਈ. ਟੀ. ਓ.

Punjab News : ਜਲਦ ਮਿਲੇਗੀ ਹਸਪਤਾਲ ਅਤੇ ਕਾਲਜ ਦੀ ਸਹੂਲਤ

Punjab News in Punjabi : ਕੈਬਨਿਟ ਮੰਤਰੀ ਸ.ਹਰਭਜਨ ਸਿੰਘ ਈ. ਟੀ. ਓ.  ਨੇ ਅੱਜ ਹਲਕਾ ਜੰਡਿਆਲਾ ਗੁਰੂ ਵਿਖੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਲਈ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਇਸ ਮੀਟਿੰਗ ਵਿੱਚ ਸ਼੍ਰੀ ਮੁਨੀਸ਼ ਕੁਮਾਰ ਆਈ.ਏ.ਐਸ., ਡਾਇਰੈਕਟਰ ਤਕਨੀਕੀ ਸਿੱਖਿਆ, ਸ਼੍ਰੀਮਤੀ ਹਤਿੰਦਰ ਕੌਰ, ਡਾਇਰੈਕਟਰ ਸਿਹਤ ਸੇਵਾਵਾਂ ਪੰਜਾਬ, ਸ਼੍ਰੀ ਵਿਪਨ ਬਾਂਸਲ, ਮੁੱਖ ਇੰਜੀਨੀਅਰ, ਲੋਕ ਨਿਰਮਾਣ ਵਿਭਾਗ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।

 ਮੀਟਿੰਗ ਦੌਰਾਨ ਸਰਦਾਰ ਹਰਭਜਨ ਸਿੰਘ ਈ. ਟੀ. ਓ. ਨੇ ਹਲਕਾ ਜੰਡਿਆਲਾ ਗੁਰੂ ਵਿਖੇ 8.63 ਕਰੋੜ  ਰੁ: ਦੀ ਲਾਗਤ ਨਾਲ  ਉਸਾਰੇ ਜਾ ਰਹੇ 30 ਬਿਸਤਰਿਆਂ ਵਾਲੇ ਹਸਪਤਾਲ, ਰੁ: 14.97 ਕਰੋੜ ਦੀ ਲਾਗਤ ਨਾਲ ਉਸਾਰੇ ਜਾ ਰਹੇ ਨਵੇਂ ਸਰਕਾਰੀ ਬਹੁ-ਤਕਨੀਕੀ ਕਾਲਜ ਅਤੇ ਰੁ: 3.58 ਕਰੋੜ ਦੀ ਲਾਗਤ ਨਾਲ ਉਸਾਰੇ ਜਾ ਰਹੇ ਸਬ-ਤਹਿਸੀਲ ਸਮੇਤ ਪਟਵਾਰਖਾਨੇ ਦੀ ਉਸਾਰੀ ਬਾਰੇ ਸਬੰਧਤ ਅਧਿਕਾਰੀਆਂ ਨਾਲ ਵਿਸਥਾਰਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਜਨਤਾ ਲਈ ਮਹੱਤਤਾ ਵਾਲੇ ਇਨ੍ਹਾਂ ਕੰਮਾਂ ਨੂੰ ਪਹਿਲ ਦੇ ਆਧਾਰ ਤੇ ਨੇਪਰੇ ਚਾੜਨ ਲਈ ਇਨ੍ਹਾਂ ਦੀ ਉਸਾਰੀ ਅਤੇ ਸੰਚਾਲਨ ਵਿੱਚ ਆ ਰਹੀਆਂ ਔਕੜਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨ ਲਈ ਸਬੰਧਤ ਅਧਿਕਾਰੀ ਨੂੰ ਦਿਸ਼ਾ ਨਿਰਦੇਸ਼ ਦਿੱਤੇ ਗਏ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਲਕਾ ਜੰਡਿਆਲਾ ਗੁਰੂ ਨੂੰ ਪੂਰੀ ਤਰ੍ਹਾਂ ਵਿਕਸਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਲਗਾਤਾਰ ਕੰਮ ਕਰ ਰਹੀ ਹੈ।

(For more news apart from  Development works worth Rs 27.18 crore being carried out in Jandiala Guru should completed soon: Harbhajan Singh E.T.O. News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM
Advertisement