
ਇੱਕ ਵਾਰ ਪਹਿਲਾਂ ਵੀ ਪੁਲਿਸ ਉਨ੍ਹਾਂ ਕੋਲੋਂ ਪੁੱਛਗਿੱਛ ਕਰ ਚੁੱਕੀ ਹੈ।
Mohali News: ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਸਾਈਬਰ ਥਾਣੇ ਵਿਖੇ ਪੇਸ਼ ਹੋਏ ਹਨ। ਬੀਤੀ ਰਾਤ ਮੁਹਾਲੀ ਪੁਲਿਸ ਵਲੋਂ ਪ੍ਰਤਾਪ ਸਿੰਘ ਬਾਜਵਾ ਨੂੰ ਅੱਜ ਇਥੇ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਸੀ। 32 ਬੰਬਾਂ ਵਾਲਾ ਬਿਆਨ ਦੇਣ ਕਾਰਨ ਉਨ੍ਹਾਂ ਉੱਤੇ ਮਾਮਲਾ ਦਰਜ ਹੋਇਆ ਸੀ। ਅਤੇ ਇੱਕ ਵਾਰ ਪਹਿਲਾਂ ਵੀ ਪੁਲਿਸ ਉਨ੍ਹਾਂ ਕੋਲੋਂ ਪੁੱਛਗਿੱਛ ਕਰ ਚੁੱਕੀ ਹੈ। ਇਸ ਤੋਂ ਪਹਿਲਾਂ ਬਾਜਵਾ ਨੇ ਹਾਈ ਕੋਰਟ ਦਾ ਰੁਖ ਵੀ ਕੀਤਾ ਸੀ ਤੇ ਹਾਈ ਕੋਰਟ ਨੇ ਬੀਤੇ ਦਿਨੀਂ ਬਾਜਵਾ ਦੀ ਗ੍ਰਿਫ਼ਤਾਰੀ ਉੱਤੇ ਰੋਕ ਤਾਂ ਲਗਾ ਦਿੱਤੀ ਸੀ ਪਰ ਉਨ੍ਹਾਂ ਨੂੰ ਪੁਲਿਸ ਜਾਂਚ ਵਿਚ ਸਹਿਯੋਗ ਕਰਨ ਦੇ ਆਦੇਸ਼ ਦਿੱਤੇ ਸਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਸੋਮਵਾਰ ਨੂੰ ਸਾਈਬਰ ਕ੍ਰਾਈਮ ਥਾਣੇ ਵਿਖੇ ਪੇਸ਼ ਹੋਣਾ ਸੀ।