
Vigilance Chief Parmar Suspended: ਡਰਾਈਵਿੰਗ ਲਾਇਸੈਂਸ ਘੁਟਾਲੇ ਮਾਮਲੇ ਵਿੱਚ ਕੀਤੀ ਕਾਰਵਾਈ
ਪੰਜਾਬ ਸਰਕਾਰ ਨੇ ਡਰਾਈਵਿੰਗ ਲਾਇਸੈਂਸ ਘੁਟਾਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਵਿਜੀਲੈਂਸ ਮੁਖੀ ਸੁਰਿੰਦਰ ਪਾਲ ਸਿੰਘ ਪਰਮਾਰ ਦੇ ਨਾਲ, ਏਆਈਜੀ ਹਰਪ੍ਰੀਤ ਸਿੰਘ ਅਤੇ ਐਸਐਸਪੀ ਸਵਰਨਪ੍ਰੀਤ ਸਿੰਘ ਵਿਜੀਲੈਂਸ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਸਪੱਸ਼ਟ ਕਰ ਚੁੱਕੇ ਹਨ ਕਿ ਜੋ ਵੀ ਭ੍ਰਿਸ਼ਟਾਚਾਰੀਆਂ ਨੂੰ ਬਚਾਵੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਇਹ ਕਾਰਵਾਈ ਅੱਜ ਹੀ ਕੀਤੀ ਗਈ ਹੈ। ਉਨ੍ਹਾਂ ਨੂੰ ਸਰਕਾਰ ਨੇ 26 ਮਾਰਚ ਨੂੰ ਇਸ ਅਹੁਦੇ ਦੀ ਜ਼ਿੰਮੇਵਾਰੀ ਦਿੱਤੀ ਸੀ।
ਜੀ. ਨਾਗੇਸ਼ਵਰ ਰਾਓ ਨੂੰ ਹਟਾਉਣ ਤੋਂ ਬਾਅਦ ਉਨ੍ਹਾਂ ਨੂੰ ਇਸ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਸੀ। ਇਸ ਦੇ ਨਾਲ ਹੀ, ਇਹ ਸਪੱਸ਼ਟ ਹੈ ਕਿ ਹੁਣ ਸਰਕਾਰ ਭ੍ਰਿਸ਼ਟਾਚਾਰ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ।