ਡੀ.ਜੀ.ਪੀ ਵਲੋਂ 10 ਜਮਾਤ 'ਚੋਂ ਦੇਸ਼ 'ਚ 2 ਨੰਬਰ ਤੇ ਰਹੀ ਜੈਸਮੀਨ ਕੌਰ ਦਾ ਸਨਮਾਨ,ਤੋਹਫ਼ੇ ਵਜੋਂ ਲੈਪਟਾਪ
Published : May 25, 2018, 4:16 am IST
Updated : May 25, 2018, 4:16 am IST
SHARE ARTICLE
Jasmine kaur Honored By DGP
Jasmine kaur Honored By DGP

ਪੰਜਾਬ ਪੁਲਸ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਨੇ ਅੱਜ ਆਈ.ਸੀ.ਐਸ.ਈ. ਦੀ ਦਸਵੀਂ ਜਮਾਤ ਦੇ ਨਤੀਜੇ ਵਿੱਚੋਂ ਪੂਰੇ ਦੇਸ਼ ਵਿਚ ਦੂਜੇ ਨੰਬਰ ...

ਪੰਜਾਬ ਪੁਲਸ ਦੇ ਡੀ.ਜੀ.ਪੀ. ਸੁਰੇਸ਼ ਅਰੋੜਾ ਨੇ ਅੱਜ ਆਈ.ਸੀ.ਐਸ.ਈ. ਦੀ ਦਸਵੀਂ ਜਮਾਤ ਦੇ ਨਤੀਜੇ ਵਿੱਚੋਂ ਪੂਰੇ ਦੇਸ਼ ਵਿਚ ਦੂਜੇ ਨੰਬਰ 'ਤੇ ਆਈ ਵਿਦਿਆਰਥਣ ਜੈਸਮੀਨ ਕੌਰ ਚਾਹਲ ਦਾ ਅੱਜ ਇੱਥੇ ਪੰਜਾਬ ਪੁਲਿਸ ਹੈਡਕੁਆਰਟਰ ਵਿਖੇ ਸਨਮਾਨ ਕੀਤਾ। ਸੇਂਟ ਜੋਸਫ਼ ਕਾਨਵੈਂਟ ਸਕੂਲ ਜਲੰਧਰ ਦੀ ਵਿਦਿਆਰਥਣ ਜੈਸਮੀਨ ਨੇ ਇਸ ਪ੍ਰੀਖਿਆ ਵਿਚ 99 ਫ਼ੀ ਸਦੀ ਅੰਕ ਪ੍ਰਾਪਤ ਕੀਤੇ ਹਨ।

ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਇਸ ਮੌਕੇ ਡੀ.ਜੀ.ਪੀ. ਨੇ ਵਿਦਿਆਰਥਣ ਜੈਸਮੀਨ ਕੌਰ ਨੂੰ ਵਧਾਈ ਦਿੰਦਿਆਂ ਆਖਿਆ ਕਿ ਪੰਜਾਬ ਦੀ ਇਸ ਹੋਣਹਾਰ ਵਿਦਿਆਰਥਣ ਦੀ ਇਹ ਵਿਲੱਖਣ ਪ੍ਰਾਪਤੀ ਪੰਜਾਬ ਖ਼ਾਸ ਕਰ ਕੇ ਪੰਜਾਬ ਪੁਲਿਸ ਦੇ ਪ੍ਰਬੰਧ ਹੇਠ ਚਲਦੇ ਸਕੂਲਾਂ ਦੇ ਬੱਚਿਆਂ ਲਈ ਪ੍ਰੇਰਣਾ ਸਰੋਤ ਸਾਬਤ ਹੋਵੇਗੀ।

ਡੀ.ਜੀ.ਪੀ. ਨੇ ਇਸ ਮੌਕੇ ਅਪਣੀ ਪੜ੍ਹਾਈ ਅਤੇ ਨੌਕਰੀ ਦੌਰਾਨ ਤਜਰਬੇ ਸਾਂਝੇ ਕਰਦਿਆਂ ਜੈਸਮੀਨ ਅਤੇ ਉਸ ਦੇ ਮਾਪਿਆਂ ਨੂੰ ਕਿਹਾ ਕਿ ਉਹ ਇਸ ਹੋਣਹਾਰ ਵਿਦਿਆਰਥਣ ਨੂੰ ਭਵਿੱਖ ਵਿਚ ਵੀ ਬਿਹਤਰ ਮੌਕੇ ਮੁਹਈਆ ਕਰਵਾਉਣ ਤਾਂ ਜੋ ਉਹ ਉਚੇਰੀ ਪੜ੍ਹਾਈ ਦੌਰਾਨ ਹੋਰ ਵੱਡੀਆਂ ਮੱਲਾਂ ਮਾਰ ਸਕੇ ਅਤੇ ਪੰਜਾਬ ਦਾ ਨਾਂ ਰੌਸ਼ਨ ਕਰ ਸਕੇ। ਡੀ.ਜੀ.ਪੀ. ਅਰੋੜਾ ਅਤੇ ਪੰਜਾਬ ਵਿਜੀਲੈਂਸ ਬਿਊਰੋ ਦੇ ਚੀਫ਼ ਡਾਇਰੈਕਟਰ ਬੀ.ਕੇ. ਉੱਪਲ ਨੇ ਇਸ ਮੌਕੇ ਜੈਸਮੀਨ ਨੂੰ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਇਕ ਲੈਪਟਾਪ ਵੀ ਤੋਹਫ਼ੇ ਵਜੋਂ ਭੇਟ ਕੀਤਾ।

ਦਸਣਯੋਗ ਹੈ ਕਿ ਜੈਸਮੀਨ ਦੇ ਪਿਤਾ ਕਰਮਵੀਰ ਸਿੰਘ ਡੀ.ਐਸ.ਪੀ. ਵਿਜੀਲੈਂਸ ਬਿਊਰੋ ਕਪੂਰਥਲਾ ਅਤੇ ਮਾਤਾ ਗੁਰਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਹਾਊਸ ਜਲੰਧਰ ਵਿਖੇ ਅੰਗਰੇਜ਼ੀ ਦੇ ਲੈਕਚਰਾਰ ਹਨ।ਇਸ ਮੌਕੇ ਜੈਸਮੀਨ ਨੇ ਦੱਸਿਆ ਕਿਉਹ ਬਾਰ•ਵੀਂ ਜਮਾਤ ਨਾਨ-ਮੈਡੀਕਲ ਵਿਸ਼ਿਆਂਸਮੇਤ ਕੰਪਿਊਟਰ ਦੀ ਪੜ•ਾਈ ਕਰੇਗੀ। ਬਾਰ•ਵੀਂਤੋਂ ਬਾਅਦ ਉਸ ਦਾ ਇਰਾਦਾ ਆਈ.ਆਈ.ਟੀ. ਵਿੱਚਦਾਖ਼ਲਾ ਪ੍ਰਾਪਤ ਕਰਨ ਦਾ ਹੈ।

ਉਸ ਨੇ ਦੱਸਿਆ ਕਿਲਗਾਤਾਰ ਸਖ਼ਤ ਮਿਹਨਤ ਕਰਦੇ ਰਹਿਣ ਕਾਰਨ ਹੀਉਸ ਨੂੰ ਇਹ ਪ੍ਰਾਪਤੀ ਹਾਸਲ ਹੋਈ ਹੈ।ਇਸ ਮੌਕੇ ਹਾਜ਼ਰ ਡੀ.ਜੀ.ਪੀ. ਪ੍ਰਬੰਧਐਮ.ਕੇ. ਤਿਵਾੜੀ, ਏ.ਡੀ.ਜੀ.ਪੀ ਭਲਾਈ ਸੰਜੀਵਕੁਮਾਰ ਕਾਲੜਾ, ਏ.ਡੀ.ਜੀ.ਪੀ. ਲਿਟੀਗੇਸ਼ਨਗੁਰਪ੍ਰੀਤ ਕੌਰ ਦਿਓ ਅਤੇ ਐਸ.ਐਸ.ਪੀ. ਵਿਜੀਲੈਂਸਬਿਊਰੋ ਜਲੰਧਰ ਦਿਲਜਿੰਦਰ ਸਿੰਘ ਢਿੱਲੋਂ ਸਮੇਤਲੜਕੀ ਦੇ ਮਾਤਾ-ਪਿਤਾ ਵੀ ਮੌਕੇ 'ਤੇ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement