ਬਿਆਸ ਦਰਿਆ ਮਾਮਲਾ : ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਐਕਸੀਅਨ ਅਤੇ ਐਸਡੀਓ ਮੁਅੱਤਲ
Published : May 25, 2018, 5:33 pm IST
Updated : May 25, 2018, 5:33 pm IST
SHARE ARTICLE
beas river
beas river

ਪੰਜਾਬ ਦੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਡਿਊਟੀ ਵਿਚ ਕੁਤਾਹੀ ਵਰਤਣ ਦੇ ਦੋਸ਼ 'ਚ ਸਖ਼ਤ ਕਦਮ ਚੁਕਦਿਆਂ ਵਾਤਾਵਰਣ ਵਿਭਾਗ ਦੇ ....

ਚੰਡੀਗੜ੍ਹ : ਪੰਜਾਬ ਦੇ ਵਾਤਾਵਰਣ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਡਿਊਟੀ ਵਿਚ ਕੁਤਾਹੀ ਵਰਤਣ ਦੇ ਦੋਸ਼ 'ਚ ਸਖ਼ਤ ਕਦਮ ਚੁਕਦਿਆਂ ਵਾਤਾਵਰਣ ਵਿਭਾਗ ਦੇ ਖੇਤਰੀ ਦਫ਼ਤਰ ਬਟਾਲਾ ਵਿਖੇ ਤਾਇਨਾਤ ਐਕਸੀਅਨ ਕੁਲਦੀਪ ਸਿੰਘ ਅਤੇ ਐਸ.ਡੀ.ਓ. ਅੰਮ੍ਰਿਤਪਾਲ ਸਿੰਘ ਚਾਹਲ ਨੂੰ ਡਿਊਟੀ ਵਿਚ ਕੁਤਾਹੀ ਵਰਤਣ ਦੇ ਦੋਸ਼ 'ਚ ਮੁਅੱਤਲ ਕਰ ਦਿਤਾ ਹੈ। ਸੋਨੀ ਇਹ ਜਾਣਕਾਰੀ ਦਿੰਦਿਆਂ ਦਸਿਆ ਕਿ ਉਕਤ ਅਧਿਕਾਰੀਆਂ ਨੇ ਆਪਣੇ ਅਧੀਨ ਆਉਂਦੇ ਕੀੜੀ ਅਫ਼ਗਾਨਾ ਦਾ ਖੇਤਰ ਦੀ ਸਹੀ ਨਿਗਰਾਨੀ ਨਹੀਂ ਕੀਤੀ।

Environment Minister Om Prakash SoniEnvironment Minister Om Prakash Soni

ਉਨ੍ਹਾਂ ਦਸਿਆ ਕਿ ਇਨ੍ਹਾਂ ਅਧਿਕਾਰੀਆਂ ਵਲੋਂ ਸਮੇਂ-ਸਮੇਂ 'ਤੇ ਕੀਤੀ ਜਾਣ ਵਾਲੀ ਚੈਕਿੰਗ 'ਚ ਕੁਤਾਹੀ ਵਰਤੀ ਗਈ, ਜਿਸ ਕਾਰਨ ਬਿਆਸ ਦਰਿਆ ਵਿਚ ਸੀਰਾ ਰਲਣ ਦੀ ਘਟਨਾ ਵਾਪਰੀ ਹੈ। ਉਨ੍ਹਾਂ ਦਸਿਆ ਕਿ ਇਸ ਕੁਤਾਹੀ ਕਾਰਨ ਜਲ ਅਤੇ ਜਲ ਜੀਵਨ ਨੂੰ ਵੱਡੇ ਪੱਧਰ 'ਤੇ ਨੁਕਸਾਨ ਪਹੁੰਚਿਆ ਹੈ, ਜੋ ਕਿ ਬਰਦਾਸ਼ਤਯੋਗ ਨਹੀਂ ਹੈ। ਸੋਨੀ ਨੇ ਵਾਤਾਵਰਣ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਦਿੰਦਿਆਂ ਕਿਹਾ ਕਿ ਉਹ ਆਪਣੇ ਅਧੀਨ ਆਉਦੇ ਖੇਤਰਾਂ ਵਿਚ ਨਿਯਮਿਤ ਚੈਕਿੰਗ ਕਰਨੀ ਯਕੀਨੀ ਬਣਾਉਣ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਨਅਤੀ ਅਦਾਰਿਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਉਣ।

beas river fish deadbeas river fish dead

ਸੋਨੀ ਨੇ ਸੂਬੇ ਵਿਚ ਚੱਲ ਰਹੇ ਸਮੂਹ ਹੋਰਨਾਂ ਉਦਯੋਗਿਕ ਇਕਾਈਆਂ ਦੇ ਮਾਲਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਯੂਨਿਟਾਂ ਵਿਚਲੀਆਂ ਊਣਤਾਈਆਂ ਨੂੰ ਵਾਤਾਵਰਣ ਵਿਭਾਗ ਦੇ ਨਿਯਮਾਂ ਮੁਤਾਬਕ ਸਹੀ ਕਰ ਲੈਣ। ਉਨ੍ਹਾਂ ਕਿਹਾ ਕਿ ਕਿਸੇ ਵੀ ਸਨਅਤ ਨੂੰ ਉਦਯੋਗਿਕ ਰਹਿੰਦ ਖੂੰਹਦ ਦਰਿਆਵਾਂ ਅਤੇ ਨਾਲਿਆਂ ਵਿਚ ਸੁੱਟਣ ਨਹੀਂ ਦਿਤਾ ਜਾਵੇਗਾ ਅਤੇ ਅਜਿਹੀ ਕਾਰਵਾਈ ਸਾਹਮਣੇ ਆਉਣ 'ਤੇ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।

o p soni o p soni

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਉਦਯੋਗ ਪੱਖੀ ਹੈ ਪਰ ਕਿਸੇ ਵੀ ਉਦਯੋਗ ਨੂੰ ਜਾਂ ਵਿਅਕਤੀ ਵਿਸ਼ੇਸ਼ ਨੂੰ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਦੀ ਅਗਿਆ ਨਹੀਂ ਦਿਤੀ ਜਾ ਸਕਦੀ। ਵਾਤਾਵਰਣ ਮੰਤਰੀ ਨੇ ਸੂਬਾ ਸਰਕਾਰ ਨੇ ਪੰਜਾਬ ਵਲੋਂ ਪੰਜਾਬ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਇਸ ਦਿਸ਼ਾ ਵਿਚ ਵਾਤਾਵਰਣ ਵਿਭਾਗ ਅਤੇ ਪੰਜਾਬ ਰਾਜ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement