ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਭੇਜਿਆ ਮਾਣਹਾਨੀ ਨੋਟਿਸ
Published : May 25, 2018, 6:13 pm IST
Updated : May 25, 2018, 6:13 pm IST
SHARE ARTICLE
Sukhbir Badal Union Minister Harsimrat Kaur Badal Defamation Notice
Sukhbir Badal Union Minister Harsimrat Kaur Badal Defamation Notice

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਜਲਾਲਾਬਾਦ ਤੋਂ ਵਿਧਾਇਕ ਸੁਖਬੀਰ ਸਿੰਘ ਬਾਦਲ, ਸੁਖਬੀਰ ਬਾਦਲ ਦੀ ਪਤਨੀ ਅਤੇ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ

ਬਠਿੰਡਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਜਲਾਲਾਬਾਦ ਤੋਂ ਵਿਧਾਇਕ ਸੁਖਬੀਰ ਸਿੰਘ ਬਾਦਲ, ਸੁਖਬੀਰ ਬਾਦਲ ਦੀ ਪਤਨੀ ਅਤੇ ਕੇਂਦਰੀ ਮੰਤਰੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ, ਸੁਖਬੀਰ ਦੇ ਸਾਲੇ ਬਿਕਰਮ ਸਿੰਘ ਮਜੀਠੀਆ ਅਤੇ ਦੋ ਹੋਰਨਾਂ ਨੇ ਮਾਣਹਾਨੀ ਨੂੰ ਕਾਨੂੰਨੀ ਨੋਟਿਸ ਜਾਰੀ ਕੀਤੇ ਸਨ, ਜਿਨ੍ਹਾਂ ਵਿਚ ਜੈਜੀਤ ਸਿੰਘ ਜੌਹਲ ਨੇ ਦੋਸ਼ ਲਗਾਇਆ ਸੀ ਕਿ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਨੇ ਉਨ੍ਹਾਂ ਵਿਰੁਧ ਬੇਬੁਨਿਆਦ ਇਲਜ਼ਾਮ ਲਗਾਏ ਸਨ।

Jaijeet Singh JauhalJaijeet Singh Jauhalਜੈਜੀਤ ਸਿੰਘ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਬਦਨਾਮ, ਬੇਇੱਜ਼ਤ ਅਤੇ ਉਨ੍ਹਾਂ ਦਾ ਸੋਸ਼ਣ ਕਰਨ ਦੇ ਮਕਸਦ ਨਾਲ ਜਾਣਬੁੱਝ ਕੇ ਝੂਠੇ ਦੋਸ਼ ਲਗਾਏ ਗਏ ਸਨ। ਜੈਜੀਤ ਨੇ ਕਿਹਾ ਕਿ ਮੀਡੀਆ ਵਿਚ ਇਨ੍ਹਾਂ ਬੇਬੁਨਿਆਦ ਦੋਸ਼ਾਂ ਦੀ ਵਿਆਪਕ ਤੌਰ 'ਤੇ ਰਿਪੋਰਟ ਕੀਤੀ ਗਈ ਹੈ, ਜਿਸ ਨੇ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਇਲਜ਼ਾਮ ਉਨ੍ਹਾਂ ਦੀ ਸ਼ਾਨ ਨੂੰ ਘਟਾਉਣ ਅਤੇ ਮਾਨਸਿਕ ਤੌਰ 'ਤੇ ਤੰਗ ਪ੍ਰੇਸ਼ਾਨ ਕਰਨ ਦੇ ਮਕਸਦ ਨਾਲ ਲਗਾਏ ਗਏ ਸਨ। ਜੈਜੀਤ ਸਿੰਘ ਨੇ ਕਿਹਾ ਕਿ "ਬੇਬੁਨਿਆਦ ਦੋਸ਼ਾਂ ਨੇ ਉਨ੍ਹਾਂ ਦੀ ਸ਼ਾਨ 'ਤੇ ਮਾੜਾ ਅਸਰ ਪਾਇਆ ਹੈ, ਇਸ ਲਈ ਉਨ੍ਹਾਂ ਨੇ ਸੁਖਬੀਰ ਬਾਦਲ ਅਤੇ ਹੋਰਨਾਂ ਦੇ ਨਾਂ 'ਤੇ ਕਾਨੂੰਨੀ ਨੋਟਿਸ ਜਾਰੀ ਕੀਤੇ ਹਨ।

 Manpreet BadalManpreet Badalਨੋਟਿਸ ਵਿਚ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ, ਬਿਕਰਮਜੀਤ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ (ਸਾਰੇ ਸ਼੍ਰੋਮਣੀ ਅਕਾਲੀ ਦਲ) ਅਤੇ ਪੀਟੀਸੀ ਨਿਊਜ਼ ਦੇ ਰਵਿੰਦਰ ਨਾਰਾਇਣ ਨੂੰ ਮੁਆਫ਼ੀ ਮੰਗਣ, ਦੋਸ਼ਾਂ ਅਤੇ ਬਿਆਨਾਂ ਨੂੰ ਵਾਪਸ ਲੈਣ ਅਤੇ ਸੰਘਰਸ਼ ਬੰਦ ਕਰਨ ਲਈ ਕਿਹਾ ਗਿਆ ਹੈ, ਉਥੇ ਹੀ ਅੱਗੇ ਤੋਂ ਅਜਿਹੇ ਬਿਆਨ ਦੇਣ ਤੋਂ ਬਚਣ ਲਈ ਕਿਹਾ ਗਿਆ ਹੈ। 

Sukhbir BadalSukhbir Badalਜੈਜੀਤ ਸਿੰਘ ਜੌਹਲ ਨੇ ਮੀਡੀਆ ਨੂੰ ਕਿਹਾ ਕਿ ਜੇਕਰ ਸੁਖਬੀਰ ਅਤੇ ਹੋਰਾਂ ਨੇ ਇਕ ਹਫ਼ਤੇ ਦੇ ਅੰਦਰ ਮੁਆਫ਼ੀ ਨਹੀਂ ਮੰਗੀ ਤਾਂ ਮੈਂ ਸੁਖਬੀਰ ਅਤੇ ਹੋਰਨਾਂ ਦੇ ਵਿਰੁਧ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਾਂਗਾ। ਉਨ੍ਹਾਂ ਕਿਹਾ ਕਿ ਉਹ ਮਾਣਹਾਨੀ ਦੇ ਮੁਕੱਦਮੇ ਵਿਚ ਖ਼ਰਚੇ ਤੋਂ ਇਲਾਵਾ 10 ਕਰੋੜ ਰੁਪਏ ਦੇ ਮੁਆਵਜ਼ੇ ਦੀ ਵਸੂਲੀ ਦੀ ਮੰਗ ਕਰਨਗੇ। ਇਸ ਤੋਂ ਇਲਾਵਾ ਸੁਖਬੀਰ ਸਿੰਘ ਬਾਦਲ ਅਤੇ ਹੋਰ ਵੀ ਘਾਟੇ, ਨੁਕਸਾਨ ਅਤੇ ਮੁਕੱਦਮੇਬਾਜ਼ੀ ਦੇ ਖ਼ਰਚਿਆਂ ਦੀ ਭਰਪਾਈ ਲਈ ਉਤਰਦਾਈ ਹੋਣਗੇ ਜੋ ਵੱਖਰੇ ਤੌਰ 'ਤੇ ਅਤੇ ਤਰੁਤ ਰੂਪ ਨਾਲ 5 ਕਰੋੜ ਰੁਪਏ ਦੇ ਬਰਾਬਰ ਹਨ। 

Bikramjit Majithia Bikramjit Majithiaਜੈਜੀਤ ਸਿੰਘ ਨੇ ਅੱਗੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਹਾਲ ਹੀ ਦੇ ਬਿਆਨ ਸੱਤਾ ਦੀ ਲਾਲਸਾ ਦਾ ਸੰਕੇਤ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਚਾਰ ਮੈਂਬਰਾਂ ਵਲੋਂ ਦਿਤੇ ਗਏ ਬਿਆਨ ਸੰਕੇਤ ਦਿੰਦੇ ਹਨ ਕਿ ਪਾਰਟੀ ਨੂੰ ਅਸਲ ਰਜਨੀਤਕ ਬਿਆਨਬਾਜ਼ੀ ਜਾਂ ਬਹਿਸ ਵਿਚ ਕੋਈ ਦਿਲਚਸਪੀ ਨਹੀਂ ਹੈ। ਜੈਜੀਤ ਸਿੰਘ ਨੇ ਕਿਹਾ ਕਿ ਮੈਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਦਿਤੇ ਗਏ ਗ਼ਲਤ ਅਤੇ ਅਨੈਤਿਕ ਬਿਆਨਾਂ ਤੋਂ ਬਹੁਤ ਪਰੇਸ਼ਾਨ ਹਾਂ। 

Harsimrat Kaur Badal Harsimrat Kaur Badalਜੈਜੀਤ ਸਿੰਘ ਨੇ ਕਿਹਾ ਕਿ "ਦੁੱਖ ਦੀ ਗੱਲ ਇਹ ਹੈ ਕਿ ਜਲਾਲਾਬਾਦ ਦੇ ਵਿਧਾਇਕ ਸੁਖਬੀਰ ਸਿੰਘ ਬਾਦਲ ਨੇ ਇਸ ਗ਼ਲਤ ਰਸਤਾ ਅਖ਼ਤਿਆਰ ਕਰਦੇ ਹੋਏ ਝੂਠੀਆਂ ਕਹਾਣੀਆਂ ਨੂੰ ਮਿਲਾ ਕੇ ਉਨ੍ਹਾਂ ਦੇ ਅਕਸ ਨੂੰ ਖਤਮ ਕਰਨ ਦੀ ਵਾਰ-ਵਾਰ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਇਹ ਸ਼ਰਮ ਦੀ ਘਾਟ ਹੈ, ਤਰਕਸੰਗਤ ਰੂਪ ਨਾਲ ਸ਼ਰਮ ਦੀ ਕਮੀ, ਅਜਿਹੇ ਝੂਠ ਸਿਰਫ਼ ਅਪਣੇ ਕਾਰਿਆਂ ਨੂੰ ਲੁਕਾਉਣ ਦੇ ਮਕਸਦ ਨਾਲ ਬੋਲੇ ਜਾ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement