ਭਾਜਪਾ ਵਿਰੁਧ ਵਿਰੋਧੀ ਪਾਰਟੀਆਂ ਦੀ ਇਕਮੁਠਤਾ ਦੇਸ਼ ਹਿਤ 'ਚ : ਕਾਂਗੜ
Published : May 25, 2018, 3:54 am IST
Updated : May 25, 2018, 3:54 am IST
SHARE ARTICLE
Gurpreet Singh Kangar & other Congress members
Gurpreet Singh Kangar & other Congress members

ਕਰਨਾਟਕ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਰੋਹ 'ਤੇ ਵਿਰੋਧੀ ਪਾਰਟੀਆਂ ਵਲੋਂ ਦਿਖਾਈ ਇਕਜੁਟਤਾ ਦੇਸ਼ ਹਿਤ ਵਿਚ ਹੈ। ਇਸ ਏਕਤਾ ਦੀ ਸ਼ੁਰੂਆਤ ਦਾ ਅਸਰ ਹੁਣ ਸਾਰੇ ਦੇਸ਼...

ਕਰਨਾਟਕ ਦੇ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਰੋਹ 'ਤੇ ਵਿਰੋਧੀ ਪਾਰਟੀਆਂ ਵਲੋਂ ਦਿਖਾਈ ਇਕਜੁਟਤਾ ਦੇਸ਼ ਹਿਤ ਵਿਚ ਹੈ। ਇਸ ਏਕਤਾ ਦੀ ਸ਼ੁਰੂਆਤ ਦਾ ਅਸਰ ਹੁਣ ਸਾਰੇ ਦੇਸ਼ ਵਿਚ ਦਿਖਣਾ ਸ਼ੁਰੂ ਹੋ ਜਾਵੇਗਾ। ਇਹ ਗੱਲ ਪੰਜਾਬ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਇਥੇ ਕਹੀ। ਉਨ੍ਹਾਂ ਦਾਅਵਾ ਕੀਤਾ ਕਿ ਇਸ ਇਕਜੁੱਟਤਾ ਦਾ ਅਸਰ ਸੱਭ ਤੋਂ ਪਹਿਲਾਂ ਪੰਜਾਬ ਵਿਚ ਹੋ ਰਹੀ ਸ਼ਾਹਕੋਟ ਜ਼ਿਮਨੀ ਚੋਣ 'ਤੇ ਪਵੇਗਾ।

ਉਨ੍ਹਾਂ ਕਿਹਾ ਕਿ ਤੇਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ ਨੇ ਲੋਕਾਂ ਦੇ ਨੱਕ ਵਿਚ ਦਮ ਕਰ ਦਿਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ, ਉਨ੍ਹਾਂ ਦੀਆਂ ਕੁਰਬਾਨੀਆਂ ਦਾ ਮੁੱਲ ਜ਼ਰੂਰ ਮੋੜਿਆ ਜਾਵੇਗਾ। ਉਨ੍ਹਾਂ ਕਿਹਾ ਸ਼ਾਹਕੋਟ ਦੀ ਉਪ ਚੋਣ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤੇਗੀ ਅਤੇ ਇਸ ਚੋਣ ਤੋਂ ਬਾਅਦ ਹਰ ਚੋਣ ਵਿਚ ਭਾਜਪਾ ਦੀ ਹਾਰ ਹੋਣੀ ਸ਼ੁਰੂ ਹੋ ਜਾਵੇਗੀ। 

ਭੁੱਚੋ ਮੰਡੀ ਤੋਂ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਕਿਹਾ ਕਿ ਹਰ ਰੋਜ਼ ਭੁੱਚੋ ਹਲਕੇ ਤੋਂ ਕਾਂਗਰਸੀ ਵਰਕਰਾਂ ਦਾ ਜੱਥਾ ਸ਼ਾਹਕੋਟ ਜ਼ਿਮਨੀ ਚੋਣ ਵਿਚ ਪਾਰਟੀ ਉਮੀਦਵਾਰ ਦੀ ਮਦਦ ਲਈ ਪਹੁੰਚ ਰਿਹਾ ਹੈ। ਉਨ੍ਹਾਂ ਦਸਿਆ ਕਿ ਭੁੱਚੋ ਹਲਕੇ ਨੂੰ ਦਿਤੇ ਮਲਸੀਆ ਜ਼ੋਨ ਵਿਚ ਕਾਂਗਰਸ ਉਮੀਦਵਾਰ ਲਾਡੀ ਸੇਰੋਵਾਲੀਆ ਨੂੰ ਭਾਰੀ ਲੀਡ ਮਿਲੇਗੀ। 

ਕੋਟਭਾਈ ਅਤੇ ਕਾਂਗੜ ਨੇ ਭੁੱਚੋ ਮੰਡੀ ਅਤੇ ਰਾਮਪੁਰਾ ਹਲਕੇ ਵਿਚੋਂ ਕਾਂਗਰਸੀ ਵਰਕਰਾਂ ਜਥਾ ਸ਼ਾਹਕੋਟ ਲਈ ਰਵਾਨਾ ਕੀਤਾ। ਇਸ ਮੌਕੇ  ਤੇਜਾ ਸਿੰਘ ਸਾਬਕਾ ਚੇਅਰਮੈਨ, ਨਾਹਰ ਸਿੰਘ ਭੁੱਚੋ ਕਲਾਂ, ਅਮਰਜੀਤ ਸਿੰਘ ਅੰਮੂ, ਜਸਪਾਲ ਸਿੱਧੂ, ਪਰਵੀਨ ਕੁਮਾਰ ਨੀਟਾ, ਗੁਲਜਾਰੀ ਲਾਲ ਨੰਦਾ, ਲਖਵਿੰਦਰ ਸਿੰਘ ਲੱਖਾ ਸਾਬਕਾ ਪ੍ਰਧਾਨ ਯੂਥ ਕਾਂਗਰਸ ਬਠਿੰਡਾ, ਕੁਲਦੀਪ ਸਿੰਘ ਦਾਨ ਸਿੰਘ ਵਾਲਾ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement