
ਤੇਜ਼ ਹਥਿਆਰਾਂ ਨਾਲ ਨੌਜਵਾਨ ਦਾ ਕਤਲ
ਨਾਭਾ: ਨਾਭਾ -ਮਲੇਰਕੋਟਲਾ ਰੋਡ ‘ਤੇ ਪਿੰਡ ਢੀਂਗੀ ਦੇ ਨਜ਼ਦੀਕ ਬੀਤੀ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਨੇ ਤੇਜ਼ ਹਥਿਆਰਾਂ ਨਾਲ ਨੌਜਵਾਨ ਦਾ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ 38 ਸਾਲਾ ਸ਼ਮਸ਼ਾਦ ਖ਼ਾਨ ਵਾਸੀ ਹਰੀਗੜ੍ਹ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਬੀਤੀ ਰਾਤ ਆਪਣੇ ਕੰਮ ਤੋਂ ਵਾਪਸ ਘਰ (ਹਰੀਗੜ੍ਹ) ਜਾ ਰਿਹਾ ਸੀ।
Shamshad Khan
ਇਸ ਦੌਰਾਨ ਪਿੰਡ ਢੀਂਗੀ ਦੇ ਨਜ਼ਦੀਕ ਬੀਤੀ ਰਾਤ ਕੁੱਝ ਅਣਪਛਾਤੇ ਵਿਅਕਤੀਆਂ ਨੇ ਉਸ ਦਾ ਕਤਲ ਕਰ ਦਿੱਤਾ ,ਜਿਸ ਦੀ ਮੌਕੇ ‘ਤੇ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਪੁਲਸ ਵੱਲੋਂ ਉਸਦੀ ਲਾਸ਼ ਨੂੰ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਲਈ ਲਿਆਂਦਾ ਗਿਆ। ਮ੍ਰਿਤਕ ਸ਼ਮਸ਼ਾਦ ਨਾਭਾ ਦੇ ਬੌੜਾਂ ਗੇਟ ਵਿਖੇ ਲੋਹੇ ਦੀ ਦੁਕਾਨ ਚਲਾ ਕੇ ਆਪਣੇ ਘਰ ਦਾ ਗੁਜ਼ਾਰਾ ਚਲਾਉਂਦਾ ਸੀ।
ਇਸ ਸਬੰਧੀ ਡੀਐਸਪੀ ਨਾਭਾ ਬਰਿੰਦਰਜੀਤ ਸਿੰਘ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।