ਇੰਗਲੈਂਡ 'ਚ ਗੁਰਦਵਾਰਾ ਸਾਹਿਬ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼
Published : May 25, 2020, 10:19 pm IST
Updated : May 26, 2020, 7:30 am IST
SHARE ARTICLE
1
1

ਪੁਲਿਸ ਵਲੋਂ ਕੁੱਝ ਹੀ ਘੰਟਿਆਂ ਵਿਚ ਹਮਲਾਵਰ ਗ੍ਰਿਫ਼ਤਾਰ

ਲੈਸਟਰ, 25 ਮਈ (ਪਪ) : ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਅੱਜ ਸਵੇਰੇ 5.30 ਵਜੇ ਇਕ ਸ਼ਰਾਰਤੀ ਅਨਸਰ ਵਲੋਂ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਵਿਚ ਦਾਖ਼ਲ ਹੋ ਕੇ ਗੁਰੂ ਘਰ ਦੇ ਕੱਚ ਦੇ ਦਰਵਾਜ਼ਿਆਂ ਦੀ ਭੰਨ-ਤੋੜ ਕਰ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਪਰ ਸਵੇਰ ਦਾ ਸਮਾਂ ਹੋਣ ਕਾਰਨ ਗੁਰੂ ਘਰ ਵਿਚ ਦੋ ਪਾਠੀ ਸਿੰਘ ਮੌਜੂਦ ਹੋਣ ਕਰ ਕੇ ਹਮਲਾਵਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤਕ ਨਹੀਂ ਪਹੁੰਚ ਸਕਿਆ, ਜਿਸ ਕਰ ਕੇ ਕੋਈ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਬਚਾਅ ਹੋ ਗਿਆ। 1

ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦਸਿਆ ਕਿ ਹਮਲਾਵਰ ਜਾਂਦੇ ਸਮੇਂ ਹਮਲੇ ਦਾ ਕਾਰਨ ਅਤੇ ਅਪਣਾ ਫ਼ੋਨ ਨੰਬਰ ਲਿਖ ਕੇ ਸੁੱਟ ਗਿਆ। ਪੁਲਿਸ ਵਲੋਂ ਕੁੱਝ ਹੀ ਘੰਟਿਆਂ ਵਿਚ ਹਮਲਾਵਰ ਨੂੰ ਕਾਬੂ ਕਰ ਕੇ ਉਸ ਕੋਲੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਗੁਰੂ ਘਰ ਦੇ ਪ੍ਰਬੰਧਕਾਂ ਅਨੁਸਾਰ ਹਮਲਾਵਰ ਦਿਮਾਗ਼ੀ ਤੌਰ ਉਤੇ ਪ੍ਰੇਸ਼ਾਨ ਦਸਿਆ ਜਾ ਰਿਹਾ ਹੈ ਕਿਉਂਕਿ ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਨੇ ਰਸਤੇ ਵਿਚ ਜਾਂਦੇ ਇਕ ਰਾਹਗੀਰ ਉਤੇ ਵੀ ਹਮਲਾ ਕਰ ਕੇ ਉਸ ਨੂੰ ਜ਼ਖ਼ਮੀ ਕਰ ਦਿਤਾ। ਗੁਰੂ ਘਰ ਦੇ ਪ੍ਰਬੰਧਕਾਂ ਨੇ ਸਿੱਖ ਭਾਈਚਾਰੇ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਸਿੱਖ-ਮੁਸਲਿਮ ਭਾਈਚਾਰਕ ਸਾਂਝ ਕਾਇਮ ਰੱਖਣ ਅਤੇ ਸਿੱਖ-ਮੁਸਲਿਮ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਬੇਨਤੀ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement