ਮੁੱਖ ਮੰਤਰੀ ਨੇ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
Published : May 25, 2020, 7:01 pm IST
Updated : May 25, 2020, 7:01 pm IST
SHARE ARTICLE
File Photo
File Photo

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਦੇਸ਼ ਦੇ ਮਹਾਨ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ (97) ਦੇ ਦੇਹਾਂਤ ਉਤੇ ਡੂੰਘੇ

ਚੰਡੀਗੜ੍ਹ 25 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਦੇਸ਼ ਦੇ ਮਹਾਨ ਹਾਕੀ ਖਿਡਾਰੀ ਪਦਮ ਸ੍ਰੀ ਬਲਬੀਰ ਸਿੰਘ ਸੀਨੀਅਰ (97) ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਿਨ੍ਹਾਂ ਨੇ ਅੱਜ ਸਵੇਰੇ ਮੁਹਾਲੀ ਦੇ ਪ੍ਰਾਈਵੇਟ ਹਸਪਤਾਲ ਵਿਖੇ ਆਖਰੀ ਸਾਹ ਲਿਆ। ਹਾਕੀ ਦਾ ਇਹ ਮਹਾਨ ਖਿਡਾਰੀ ਆਪਣੇ ਪਿੱਛੇ ਤਿੰਨ ਪੁੱਤਰ ਤੇ ਇਕ ਬੇਟੀ ਛੱਡ ਗਿਆ।

File photoFile photo

ਆਪਣੇ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਹਾਕੀ ਖੇਡ ਨੂੰ ਬਲਬੀਰ ਸਿੰਘ ਸੀਨੀਅਰ ਦੀ ਦੇਣ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਖੇਡ ਜਗਤ ਉਨ੍ਹਾਂ ਦੀ ਇਸ ਦੇਣ ਨੂੰ ਭੁਲਾ ਨਹੀਂ ਸਕਦਾ। ਉਹ ਭਾਰਤੀ ਹਾਕੀ ਦੇ ਸਭ ਤੋਂ ਵੱਡੇ ਖਿਡਾਰੀ ਤੇ ਕੋਚ ਹੋਏ ਹਨ ਜਿਨ੍ਹਾਂ ਨੇ ਕੌਮਾਂਤਰੀ ਪੱਧਰ 'ਤੇ ਓਲੰਪਿਕਸ ਤੱਕ ਦੇਸ਼ ਦਾ ਨਾਮ ਰੌਸ਼ਨ ਕੀਤਾ। ਬਲਬੀਰ ਸਿੰਘ ਸੀਨੀਅਰ ਨੇ ਬਤੌਰ ਖਿਡਾਰੀ ਤਿੰਨ ਵਾਰ ਓਲੰਪਿਕ ਖੇਡਾਂ ਵਿੱਚ ਸੋਨ ਤਮਗਾ ਜਿੱਤਿਆ ਅਤੇ ਬਤੌਰ ਕੋਚ ਭਾਰਤ ਨੂੰ 1975 ਵਿੱਚ ਇਕਲੌਤਾ ਵਿਸ਼ਵ ਕੱਪ ਜਿਤਾਇਆ।

File photoFile photo

ਉਨ੍ਹਾਂ ਕਿਹਾ ਕਿ ਇਸ ਮਹਾਨ ਖਿਡਾਰੀ ਦੇ ਤੁਰ ਜਾਣ ਨਾਲ ਭਾਰਤੀ ਖੇਡਾਂ ਖਾਸ ਕਰ ਕੇ ਹਾਕੀ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਮੁੱਖ ਮੰਤਰੀ ਨੇ ਉਨਾਂ ਦੇ ਪਰਿਵਾਰ, ਸਕੇ ਸਨੇਹੀਆਂ ਅਤੇ ਲੱਖਾਂ ਖੇਡ ਪ੍ਰੇਮੀਆਂ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਪਿੱਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

Balbir Singh Senior was the first sportsperson to get Padma Shri.Balbir Singh Senior 

ਬਲਬੀਰ ਸਿੰਘ ਸੀਨੀਅਰ ਨੇ 1948 ਵਿੱਚ ਲੰਡਨ, 1952 ਵਿੱਚ ਹੈਲਸਿੰਕੀ ਤੇ 1956 ਵਿੱਚ ਮੈਲਬਰਨ ਵਿਖੇ ਓਲੰਪਿਕ ਖੇਡਾਂ ਵਿੱਚ ਸੋਨ ਤਮਗੇ ਜਿੱਤੇ ਸਨ। 1952 ਦੀਆਂ ਓਲੰਪਿਕ ਖੇਡਾਂ ਦੇ ਫਾਈਨਲ ਵਿੱਚ ਬਲਬੀਰ ਸਿੰਘ ਦੇ ਪੰਜ ਗੋਲਾਂ ਦਾ ਵਿਸ਼ਵ ਰਿਕਾਰਡ ਹਾਲੇ ਤੱਕ ਨਹੀਂ ਟੁੱਟਿਆ। 1956 ਵਿੱਚ ਉਹ ਭਾਰਤੀ ਹਾਕੀ ਟੀਮ ਦੇ ਕਪਤਾਨ ਅਤੇ ਭਾਰਤੀ ਖੇਡ ਦਲ ਦੇ ਝੰਡਾਬਰਦਾਰ ਸਨ।

Balbir Singh SeniorBalbir Singh Senior

1975 ਵਿੱਚ ਉਨ੍ਹਾਂ ਆਪਣੀ ਕੋਚਿੰਗ ਹੇਠ ਭਾਰਤ ਨੂੰ ਇਕਲੌਤਾ ਵਿਸ਼ਵ ਕੱਪ ਜਿਤਾਇਆ ਸੀ। ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਸਰਕਾਰ ਨੇ ਪਦਮ ਸ੍ਰੀ ਅਤੇ ਪੰਜਾਬ ਸਰਕਾਰ ਨੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕੀਤਾ। ਕੌਮਾਂਤਰੀ ਓਲੰਪਿਕ ਕਮੇਟੀ ਨੇ ਉਨ੍ਹਾਂ ਨੂੰ ਓਲੰਪਿਕ ਆਈਕੌਨਿਕ ਖਿਡਾਰੀ ਵਜੋਂ ਸਨਮਾਨਤ ਕੀਤਾ। ਇਹ ਸਨਮਾਨ ਹਾਸਲ ਕਰਨ ਵਾਲੇ ਉਹ ਇਕਲੌਤੇ ਏਸ਼ੀਅਨ ਪੁਰਸ਼ ਖਿਡਾਰੀ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement