ਕੋਰੋਨਾ ਵਾਇਰਸ ਦੇ ਚਲਦਿਆਂ ਗਿਆਨੀ ਹਰਪ੍ਰੀਤ ਸਿੰਘ ਅਤੇ ਭਾਈ ਲੌਗੋਵਾਲ ਵਲੋਂ ਸੰਗਤਾਂ ਨੂੰ ਅਪੀਲ।
Published : May 25, 2020, 10:31 pm IST
Updated : May 25, 2020, 10:31 pm IST
SHARE ARTICLE
1
1

ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਘਰਾਂ ਵਿਚ ਹੀ ਮਨਾਇਆ ਜਾਵੇ

ਅੰਮ੍ਰਿਤਸਰ, 25 ਮਈ (ਸੁਖਵਿੰਦਰਜੀਤ ਸਿੰਘ ਬਹੋੜੂ) : ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਸੰਗਤ ਅਪਣੇ ਘਰ ਵਿਚ ਬੈਠ ਕੇ ਸੁਖਮਨੀ ਸਾਹਿਬ ਦੇ ਪਾਠ ਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ। ਸੰਸਾਰ ਭਰ ਵਿਚ ਫੈਲੀ ਹੋਈ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵਲੋਂ ਕੀਤੀ ਤਾਲਾਬੰਦੀ ਕਾਰਨ ਗੁਰਦੁਆਰਾ ਸਾਹਿਬਾਨ ਵਿਚ ਵੱਡੇ ਇਕੱਠ ਕਰਨੇ ਸੰਭਵ ਨਹੀਂ ਹਨ, ਇਸ ਲਈ ਪੰਜਵੇਂ ਪਾਤਸਾਹ ਸ੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਪੁਰਬ ਅਪਣੇ-ਅਪਣੇ ਘਰਾਂ ਵਿਚ ਹੀ ਬੈਠ ਕੇ ਮਨਾਉਣ ਤੋਂ ਇਲਾਵਾ ਸਰਬੱਤ ਦੇ ਭਲੇ ਵਾਸਤੇ ਸੰਗਤਾਂ ਅਪਣੇ ਘਰਾਂ ਵਿਚ ਇਕ -ਇਕ ਸੁਖਮਨੀ ਸਾਹਿਬ ਜੀ ਦਾ ਪਾਠ ਕਰਨ ਅਤੇ ਗੁਰਦੁਆਰਾ ਸਾਹਿਬਾਨ ਵਿਚ ਲਾਈਵ ਚੱਲ ਰਹੇ ਕਥਾ ਕੀਰਤਨ ਸਰਵਣ ਕਰ ਕੇ ਗੁਰੂ ਸਾਹਿਬ ਜੀ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ।


ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤ ਨੂੰ ਘਰਾਂ ਵਿਚ ਰਹਿ ਕੇ ਹੀ ਗੁਰਬਾਣੀ ਪਾਠ ਅਤੇ ਅਰਦਾਸ ਕਰਨ ਦੀ ਅਪੀਲ ਕੀਤੀ ਹੈ। ਦਸਣਯੋਗ ਹੈ ਕਿ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਭਲਕੇ 26 ਮਈ ਹੈ। ਕੋਰੋਨਾ ਮਹਾਮਾਰੀ ਕਾਰਨ ਅਜੇ ਤਕ ਸਰਕਾਰਾਂ ਅਤੇ ਪ੍ਰਸ਼ਾਸਨ ਵਲੋਂ ਪੂਰੀ ਤਰ੍ਹਾਂ ਢਿੱਲ ਨਹੀਂ ਦਿਤੀ ਗਈ, ਜਿਸ ਦੇ ਚਲਦਿਆਂ ਸੰਗਤਾਂ ਆਪੋ-ਅਪਣੇ ਪਰਵਾਰਾਂ ਵਿਚ ਹੀ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ। ਗੁਰਪੁਰਬ ਨੂੰ ਸਮਰਪਤ ਗੁਰਬਾਣੀ ਪਾਠ ਕੀਤਾ ਜਾਵੇ ਅਤੇ ਪੰਜਵੇਂ ਪਾਤਸ਼ਾਹ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਅਰਦਾਸ ਕੀਤੀ ਜਾਵੇ।

1


ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਬੇਹੱਦ ਜ਼ਰੂਰੀ ਹੈ, ਕਿਉਂਕਿ ਅਜੇ ਤੀਕ ਪੂਰੇ ਵਿਸ਼ਵ ਵਿਚ ਕੋਰੋਨਾ ਮਹਾਂਮਾਰੀ ਦਾ ਸੰਕਟ ਬਰਕਰਾਰ ਹੈ। ਮਈ ਦੇ ਅਗਲੇ ਦਿਨਾਂ ਅਤੇ ਜੂਨ ਵਿਚ ਆਉਣ ਵਾਲੇ ਸਾਰੇ ਇਤਿਹਾਸਕ ਦਿਹਾੜਿਆਂ ਨੂੰ ਪਰਵਾਰਾਂ ਵਿਚ ਮਨਾਉਣ ਤਕ ਹੀ ਸੀਮਤ ਰੱਖਿਆ ਜਾਵੇ। ਇਹ ਸਾਵਧਾਨੀ ਸਾਰਿਆਂ ਲਈ ਬੇਹੱਦ ਜ਼ਰੂਰੀ ਹੈ। ਸ੍ਰੀ ਗੁਰੂ ਅਰਜਨ ਦੇਵ ਜੀ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਗੁਰੂ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸੰਕੇਤਕ ਰੂਪ ਵਿਚ ਹੀ ਮਨਾਇਆ ਜਾਵੇਗਾ।
ਇਸ ਮੌਕੇ ਭਲਕੇ 26 ਮਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਰਾਗੀ ਸਿੰਘਾਂ ਵਲੋਂ ਗੁਰਬਾਣੀ ਕੀਰਤਨ ਕੀਤਾ ਜਾਵੇਗਾ। ਇਸ ਸਮਾਗਮ ਦੌਰਾਨ ਬਹੁਤਾ ਸੰਗਤੀ ਇਕੱਠ ਨਹੀਂ ਕੀਤਾ ਜਾਵੇਗਾ। ਇਸੇ ਤਰ੍ਹਾਂ ਹੀ ਪੰਚਮ ਪਾਤਸ਼ਾਹ ਜੀ ਨਾਲ ਸਬੰਧਤ ਹੋਰਨਾਂ ਗੁਰਦੁਆਰਿਆਂ ਵਿਚ ਵੀ ਸ਼ਹੀਦੀ ਦਿਹਾੜਾ ਸੰਕੇਤਕ ਰੂਪ ਵਿਚ ਹੀ ਮਨਾਇਆ ਜਾਵੇਗਾ।


1

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement