ਮਾਨਸਾ ਜ਼ਿਲ੍ਹਾ ਹੋਇਆ ਕੋਰੋਨਾ ਮੁਕਤ, ਰਹਿੰਦੇ ਦੋ ਮਰੀਜ਼ਾਂ ਨੂੰ ਮਿਲੀ ਹਸਪਤਾਲ ਤੋਂ ਛੁੱਟੀ
Published : May 25, 2020, 7:46 am IST
Updated : May 25, 2020, 7:46 am IST
SHARE ARTICLE
file  photo
file photo

ਸਿਵਲ ਹਸਪਤਾਲ ਤੋਂ ਆਈਸੋਲੇਟ ਕੀਤੇ ਦੋ ਕੋਰੋਨਾ ਮਰੀਜ਼ਾਂ ਨੂੰ ਨੈਗਿਟਵ ਆਉਣ ਉਤੇ ਛੱਟੀ ਕਰ ਦਿਤੀ ਗਈ ਹੈ.........

ਮਾਨਸਾ: ਸਿਵਲ ਹਸਪਤਾਲ ਤੋਂ ਆਈਸੋਲੇਟ ਕੀਤੇ ਦੋ ਕੋਰੋਨਾ ਮਰੀਜ਼ਾਂ ਨੂੰ ਨੈਗਿਟਵ ਆਉਣ ਉਤੇ ਛੱਟੀ ਕਰ ਦਿਤੀ ਗਈ ਹੈ ਜਿਸ ਨਾਲ ਜ਼ਿਲ੍ਹਾ ਕੋਰੋਨਾ ਮੁਕਤ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਲਾਲ ਚੰਦ ਠਕਰਾਲ ਨੇ ਦਸਿਆ ਕਿ ਇਨ੍ਹਾਂ ਮਰੀਜ਼ਾਂ ਦੀ 10 ਮਈ ਨੂੰ ਰੀਪੋਰਟ ਪਾਜ਼ੇਟਿਵ ਆਉਣ ਉਤੇ ਸਿਵਲ ਹਸਪਤਾਲ ਵਿਖੇ ਆਈਸੋਲੇਟ ਕਰਨ ਤੋਂ ਬਾਅਦ ਅੱਜ ਛੁੱਟੀ ਦੇ ਦਿਤੀ ਗਈ ਹੈ।

Corona Virusphoto

ਡਿਸਚਾਰਜ ਕੀਤੇ ਮਰੀਜ਼ਾਂ ਵਲੋਂ ਇਲਾਜ਼ ਦੌਰਾਨ ਉਨ੍ਹਾਂ ਨੂੰ ਮਿਲੀ ਸਹੂਲਤ ਅਤੇ ਠੀਕ ਹੋਣ ਉਤੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧਨਵਾਦ ਕੀਤਾ ਗਿਆ। ਸਿਵਲ ਸਰਜਨ ਨੇ ਦਸਿਆ ਕਿ ਮਾਨਸਾ ਵਿਚ ਕੁੱਲ ਕੋਰੋਨਾ ਪਾਜ਼ੇਟਿਵ ਕੇਸ 33 ਸਨ, ਜਿੰਨ੍ਹਾਂ ਦਾ ਇਲਾਜ ਕਰਨ ਤੋਂ ਬਾਅਦ ਸਾਰੇ ਮਰੀਜ਼ਾਂ ਨੂੰ ਡਿਸਚਾਰਜ ਕਰ ਦਿਤਾ ਗਿਆ ਹੈ।

corona virusphoto

ਉਨ੍ਹਾਂ ਦਸਿਆ ਕਿ ਹੁਣ ਜ਼ਿਲ੍ਹੇ ਦੇ ਆਈਸੋਲੇਸ਼ਨ ਵਾਰਡ ਸਿਵਲ ਹਸਪਤਾਲ ਵਿਖੇ ਕੋਈ ਵੀ ਪਾਜ਼ੇਟਿਵ ਕੇਸ ਦਾਖਲ ਨਹੀਂ ਹੈ, ਜਿਸ ਕਰ ਕੇ ਹੁਣ ਜ਼ਿਲ੍ਹਾ ਗ੍ਰੀਨ ਜ਼ੋਨ ਵਿਚ ਆ ਚੁੱਕਾ ਹੈ। ਬੀਤੀ 23 ਮਈ ਨੂੰ ਜ਼ਿਲ੍ਹੇ ਤੋਂ ਭੇਜੇ ਗਏ ਕੋਵਿਡ-19 ਦੇ 100 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ।

Corona Virusphoto

ਹੁਣ ਤਕ ਜ਼ਿਲ੍ਹੇ ਵਿੱਚ ਲਗਭਗ 1800 ਦੇ ਕਰੀਬ ਕੋਵਿਡ-19 ਦੇ ਸੈਂਪਲ ਲੈ ਕੇ ਭੇਜੇ ਜਾ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗਰੀਨ ਜ਼ੋਨ ਨੂੰ ਬਰਕਰਾਰ ਰੱਖਣ ਲਈ ਸਰਕਾਰ ਅਤੇ ਸਿਹਤ ਵਿਭਾਗ ਦੁਆਰਾ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ ਜਿਵੇਂ ਕਿ ਦੋ ਗਜ਼ ਦੀ ਦੂਰੀ ਬਣਾਕੇ ਰੱਖੀ ਜਾਵੇ, ਹੱਥਾਂ ਨੂੰ ਸਾਬਣ ਨਾਲ ਵਾਰ-ਵਾਰ ਧੋਇਆ ਜਾਵੇ, ਨੱਕ, ਮੂੰਹ ਨੂੰ ਢੱਕ ਕੇ ਰੱਖੋ।

coronavirus photo

ਉਨ੍ਹਾਂ ਪੰਜਾਬ ਸਰਕਾਰ, ਸਿਹਤ ਮੰਤਰੀ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ, ਪੁਲਿਸ ਪ੍ਰਸ਼ਾਸ਼ਨ ਦਾ ਵਿਸ਼ੇਸ਼ ਤੌਰ ਉਤੇ ਧਨਵਾਦ ਕੀਤਾ, ਜਿੰਨ੍ਹਾਂ ਦੇ ਮਿਹਨਤ ਨਾਲ ਜ਼ਿਲ੍ਹੇ ਨੂੰ ਸਿਹਤ ਵਿਭਾਗ ਗਰੀਨ ਜ਼ੋਨ ਵਿਚ ਲਿਆਉਣ ਵਿਚ ਸਫ਼ਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਕੋਵਿਡ-19 ਦੇ ਸੈਂਪਲ ਲੈਣ ਲਈ ਆਈ.ਸੀ.ਐਮ.ਆਰ ਦੁਆਰਾ ਮਸ਼ੀਨ ਜਲਦ ਹੀ ਸਥਾਪਿਤ ਕੀਤੀ ਜਾ ਰਹੀ ਹੈ।

Corona Virusphoto

ਇਸ ਮੌਕੇ ਜਿਲ੍ਹਾ ਪੁਲਿਸ ਮੁੱਖੀ ਡਾ. ਨਰਿੰਦਰ ਭਾਰਗਵ, ਸਹਾਇਕ ਕਮਿਸ਼ਨਰ(ਜ) ਨਵਦੀਪ ਕੁਮਾਰ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਗੁਰਮੀਤ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਚੇਅਰਮੈਨ ਪ੍ਰੇਮ ਮਿੱਤਲ, ਈ.ਐਨ.ਟੀ ਸਪੈਸ਼ਲਿਸਟ ਡਾ. ਰਣਜੀਤ ਰਾਏ, ਡਾ. ਪੰਕਜ਼ ਐਮ.ਡੀ, ਡਾ. ਨਿਸ਼ੀ ਸੂਦ ਐਮ.ਡੀ, ਡਾ. ਵਿਸ਼ਵਜੀਤ ਸਿੰਘ ਖੰਡਾ, ਸੰਤੋਸ਼ ਭਾਰਤੀ, ਡਾ. ਅਰਸ਼ਦੀਪ ਸਿੰਘ ਜ਼ਿਲ੍ਹਾ ਐਪੀਡੀਮੋਲੋਜਿਸਟ,  ਕਾਜ਼ਲ ਜੁਮਨਾਨੀ ਏ.ਐਚ.ਏ, ਨਿਰਮਲਾ ਨਰਸਿੰਗ ਸਿਸਟਰ, ਵਿਜੈ ਕੁਮਾਰ ਐਸ.ਐਲ.ਟੀ ਅਤੇ ਸਟਾਫ਼ ਹਾਜ਼ਰ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement