ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਮਨਾਇਆ ਕਾਲਾ ਦਿਵਸ
Published : May 25, 2020, 9:38 pm IST
Updated : May 25, 2020, 9:38 pm IST
SHARE ARTICLE
1
1

ਘਰ-ਘਰ ਨੌਕਰੀ ਤੋਂ ਘਰ-ਘਰ ਸ਼ਰਾਬ ਦੇ ਵਾਅਦੇ 'ਤੇ ਆਈ ਪੰਜਾਬ ਸਰਕਾਰ : ਦੀਪਕ ਕੰਬੋਜ

ਫ਼ਾਜ਼ਿਲਕਾ, 25 ਮਈ (ਅਨੇਜਾ, ਮਨਜੀਤ ਸਾਉਣਾ): ਪਿਛਲੇ ਲੰਬੇ ਸਮੇਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਨੇ ਕੋਰੋਨਾ ਵਾਇਰਸ ਕਾਰਨ ਮੁਲਤਵੀ ਹੋਏ ਸੰਘਰਸ਼ ਦੀ ਅੱਜ ਪੰਜਾਬ ਭਰ 'ਚ ਵੱਖ-ਵੱਖ ਥਾਵਾਂ 'ਤੇ ਕੈਪਟਨ ਸਰਕਾਰ ਦਾ ਪੁਤਲਾ ਸਾੜ ਕੇ ਮੁੜ ਸ਼ੁਰੂਆਤ ਕੀਤੀ ਅਤੇ ਆਉਣ ਵਾਲੇ ਸਮੇਂ 'ਚ ਗੁਪਤ ਐਕਸ਼ਨ ਲਈ ਲਾਮਬੰਦੀ ਕਰਨ ਲਈ ਮੀਟਿੰਗਾਂ ਕੀਤੀਆਂ ।

11
 ਇਸ ਮੌਕੇ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਰਕਾਰਾਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਪ੍ਰਤੀ ਗੰਭੀਰ ਨਹੀਂ ਹਨ ਜਦੋਂ ਕਿ ਮੌਜੂਦਾ ਪੰਜਾਬ ਸਰਕਾਰ ਤਾਂ ਘਰ ਘਰ ਨੌਕਰੀ ਦਾ ਵਾਅਦਾ ਕਰਕੇ ਹੀ ਸੱਤਾ 'ਚ ਆਈ ਹੈ। ਜਿਥੇ ਐਨੀ ਪੜ੍ਹਾਈ ਅਤੇ ਡਿਗਰੀਆਂ ਪ੍ਰਾਪਤ ਕਰ ਕੇ ਵੀ ਨੌਕਰੀ ਨਹੀਂ ਮਿਲ ਰਹੀ ਉੱਥੇ ਬੇਰੁਜ਼ਗਾਰੀ ਕਾਰਨ ਹਰ ਵਰਗ ਦੇ ਨੌਜਵਾਨਾਂ ਦੀ ਹਾਲਤ ਬਹੁਤ ਮਾੜੀ ਹੋ ਚੁੱਕੀ ਹੈ।


ਇਸ ਲਈ ਉਨ੍ਹਾਂ ਕੋਲ ਹੁਣ ਇਕੋ ਇਕ ਸੰਘਰਸ਼ ਦਾ ਰਾਹ ਹੈ, ਜਿਸ ਕਾਰਨ ਆਉਣ ਵਾਲੇ ਸਮੇਂ 'ਚ ਬੇਰੁਜ਼ਗਾਰ ਵੱਡੀ ਗਿਣਤੀ 'ਚ ਤਿੱਖਾ ਸੰਘਰਸ਼ ਕਰਨਗੇ। ਇਸ ਮੌਕੇ ਯੂਨੀਅਨ ਮੈਂਬਰਾਂ ਨੇ ਮੰਗ ਕਰਦਿਆਂ ਕਿਹਾ ਕਿ ਈਟੀਟੀ ਅਧਿਆਪਕਾਂ ਦੀਆਂ 1,664 ਅਸਾਮੀਆਂ ਦੇ 'ਚ ਵਾਧਾ ਕਰਕੇ 12,000 ਅਸਾਮੀਆਂ ਕੀਤੀਆਂ ਜਾਣ, ਕੋਰੋਨਾ ਦੀ ਆੜ ਹੇਠ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨਾ ਰੋਕੀ ਜਾਵੇ, ਜ਼ਰੂਰੀ ਸੇਵਾਵਾਂ ਤਹਿਤ ਆਉਂਦੇ ਸਿਹਤ ਅਤੇ ਸਿਖਿਆ ਖੇਤਰਾਂ 'ਚ ਨਿੱਜੀ ਕਰਨ 'ਤੇ ਮੁਕੰਮਲ ਰੋਕ ਲਗਾਈ ਜਾਵੇ, ਸਾਰੇ ਨਿੱਜੀ ਹਸਪਤਾਲਾਂ ਅਤੇ ਨਿੱਜੀ ਸਕੂਲਾਂ ਨੂੰ ਸਰਕਾਰ ਅਧੀਨ ਲਿਆਕੇ ਸਿਹਤ ਕਰਮੀਆਂ ਅਤੇ ਅਧਿਆਪਕਾਂ ਦੀ ਵੱਡੇ ਪੱਧਰ 'ਤੇ ਫੌਰੀ ਭਰਤੀ ਕੀਤੀ ਜਾਵੇ, ਬੇਰੁਜ਼ਗਾਰ ਨੌਜਵਾਨਾਂ ਨੂੰ ਬੇਰੁਜ਼ਗਾਰੀ ਭੱਤਾ ਦਿਤਾ ਜਾਵੇ।


ਭਰਤੀ ਦੌਰਾਨ ਜੋ ਵਾਧੂ ਸ਼ਰਤਾਂ ਰੱਖੀਆਂ ਗਈਆਂ ਹਨ ਜਿਵੇਂ ਦੂਜਾ ਪੇਪਰ ਨੂੰ ਤੁਰਤ ਰੱਦ ਕੀਤਾ ਜਾਵੇ, ਪਹਿਲ ਦੇ ਆਧਾਰ 'ਤੇ ਪੰਜਾਬ ਦੇ ਵਸਨੀਕਾਂ ਨੂੰ ਭਰਤੀ ਕੀਤਾ ਜਾਵੇ ਅਤੇ ਹੋਰ ਰਾਜਾਂ ਦੇ ਭਰਤੀ ਹੋਣ ਵਾਲਿਆਂ ਦੀ ਹੱਦ ਤੈਅ ਕੀਤੀ ਜਾਵੇ। ਇਸ ਮੌਕੇ ਮੌਜੂਦ ਸੂਬਾ ਪ੍ਰਧਾਨ ਦੀਪਕ ਕੰਬੋਜ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਬੱਟੀ, ਰਵਿੰਦਰ ਕੰਬੋਜ ਅਬੋਹਰ, ਸੁਰਿੰਦਰ, ਪ੍ਰਿਥਵੀ ਵਰਮਾ ਡੰਗਰਖੇੜਾ, ਮਨੋਜ, ਅੰਕੁਸ਼, ਅਮਨ, ਸ਼ਲਿੰਦਰ ਕੰਬੋਜ, ਮੋਨੂੰ, ਰਮਨ ਆਦਿ ਹਾਜ਼ਰ ਸਨ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement