ਸ੍ਰੀ ਚਮਕੌਰ ਸਾਹਿਬ ਨੂੰ ਵਿਸ਼ਵ ਦੇ ਵੱਡੇ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਾਂਗੇ : ਚੰਨੀ
Published : May 25, 2020, 5:45 am IST
Updated : May 25, 2020, 5:45 am IST
SHARE ARTICLE
File Photo
File Photo

ਚਮਕੌਰ ਸਾਹਿਬ ਸੁੰਦਰੀਕਰਨ ਪ੍ਰਾਜੈਕਟ ਦੀ ਸ਼ੁਰੂਆਤ

ਚੰਡੀਗੜ੍ਹ/ਚਮਕੌਰ ਸਾਹਿਬ, 24 ਮਈ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪਵਿੱਤਰ ਇਤਿਹਾਸਕ ਨਗਰੀ ਸ੍ਰੀ ਚਮਕੌਰ ਸਾਹਿਬ ਨੂੰ ਵਿਸ਼ਵ ਦੇ ਮੁੱਖ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਲਈ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਤਹਿਤ 47 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਮੁੱਖ ਮੰਤਰੀ ਵਲੋਂ ਪ੍ਰਵਾਨਗੀ ਦਿਤੀ ਗਈ ਹੈ, ਜਿਸ ਤਹਿਤ 14 ਕਰੋੜ ਸੁੰਦਰੀਕਰਨ ਪ੍ਰਾਜੈਕਟ 'ਤੇ ਖ਼ਰਚੇ ਜਾਣਗੇ ਅਤੇ 33 ਕਰੋੜ ਰੁਪਏ ਨਾਲ ਥੀਮ ਪਾਰਕ ਦੀ ਉਸਾਰੀ ਕੀਤੀ ਜਾ ਰਹੀ ਹੈ। ਅੱਜ ਇੱਥੇ ਸੁੰਦਰੀਕਰਨ ਪ੍ਰਾਜੈਕਟ ਦੀ ਗੁਰੂ ਸਾਹਿਬ ਦੇ ਚਰਨਾਂ 'ਚ ਅਰਦਾਸ ਕਰਨ ਉਪਰੰਤ ਸ਼ੁਰੂਆਤ ਕਰ ਦਿਤੀ ਹੈ,

File photoFile photo

ਇਸ ਮੌਕੇ ਸਥਾਨਕ ਵਿਧਾਇਕ ਅਤੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਸੁੰਦਰੀਕਰਨ ਦੇ ਪ੍ਰਾਜੈਕਟ ਦੀ ਸ਼ੂਰਆਤ ਮੌਕੇ ਕੈਬਨਿਟ ਮੰਤਰੀ ਚੰਨੀ ਨੇ ਦਸਿਆ ਕਿ ਇਸ ਪ੍ਰਾਜੈਕਟ ਅਧੀਨ ਗੁਰਦੁਆਰਾ ਕਤਲਗੜ੍ਹ ਸਾਹਿਬ ਨੂੰ ਜਾਣ ਵਾਲੇ ਮਾਰਗ 'ਤੇ ਸਾਰੀਆਂ ਦੁਕਾਨਾਂ ਦੇ ਬਾਹਰ ਸੁੰਦਰੀਕਰਨ ਕਰਨ, ਸੜਕ ਦਾ ਨਵ-ਨਿਰਮਾਣ, ਸੀਵਰ ਲਾਈਨ ਪਾਉਣ ਦਾ ਕੰਮ ਸੰਪੂਰਨ ਕੀਤਾ ਜਾਵੇਗਾ।
ਚੰਨੀ ਨੇ ਦਸਿਆ ਕਿ ਚਮਕੌਰ ਸਾਹਿਬ ਦੀ ਸੁੰਦਰਤਾ ਲਈ ਇਸ ਪ੍ਰਾਜੈਕਟ ਦੀ ਮਨਜ਼ੂਰੀ ਮੁੱਖ ਮੰਤਰੀ ਵਲੋਂ ਦਿਤੀ ਗਈ ਹੈ ਅਤੇ ਸੈਰ ਸਪਾਟਾ ਤੇ ਸਭਿਆਚਾਰਕ ਵਿਭਾਗ ਵਲੋਂ ਇਸ ਕੰਮ ਨੂੰ ਨੇਪਰੇ ਚਾੜ੍ਹਿਆ ਜਾ ਜਾਵੇਗਾ। ਉਨ੍ਹਾਂ ਨਾਲ ਹੀ ਦਸਿਆ ਕਿ ਸ੍ਰੀ ਚਮਕੋਰ ਸਾਹਿਬ ਦੀ ਧਰਤੀ ਨੂੰ ਸਿੱਖ ਇਤਹਾਸ ਵਿਚ ਪਵਿੱਤਰ ਅਸਥਾਨ ਦਾ ਦਰਜਾ ਪ੍ਰਾਪਤ ਹੈ। ਇਸ ਦੇ ਨਾਲ ਚੰਨੀ ਨੇ ਦਸਿਆ ਕਿ ਥੀਮ ਪਾਰਕ ਵਿਖੇ ਵੀ 33 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਜੰਗੀ ਪੱਧਰ 'ਤੇ ਜਾਰੀ ਹੈ, ਜਿਸ ਵਾਸਤੇ ਦੁਨੀਆਂ ਭਰ ਵਿਚ ਅਤਿ ਆਧੁਨਿਕ ਤਕਨੀਕਾਂ ਵਾਲੇ ਡਿਜ਼ਾਈਨਰਾਂ, ਇੰਜੀਨੀਅਰਾਂ, ਕਲਾਕਾਰਾਂ, ਗਾਇਕਾਂ, ਵਲੋਂ ਕੰਮ ਸ਼ੁਰੂ ਕੀਤਾ ਜਾ ਚੁਕਿਆ ਹੈ। ਇਸ ਕੰਮ ਨੂੰ ਸਮਾਂ ਰਹਿੰਦੇ ਹੀ ਮੁਕੰਮਲ ਕਰ ਲਿਆ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement