26 ਮਈ ਨੂੰ ਕਾਲੇ ਦਿਵਸ ਵਜੋਂ ਮਨਾਉਣ ਦਾ ਪੂਰਨ ਰੂਪ ਵਿੱਚ ਸਮਰਥਨ ਕਰਦੀ ਹੈ ਆਪ : ਹਰਪਾਲ ਚੀਮਾ
Published : May 25, 2021, 8:04 pm IST
Updated : May 25, 2021, 8:04 pm IST
SHARE ARTICLE
Harpal Cheema
Harpal Cheema

ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਨੂੰ ਅਜਿਹੇ ਕਾਲੇ ਕਾਨੂੰਨਾਂ ਨੂੰ ਦੇਸ ਵਿੱਚ ਥੋਪਣ ਦੀ ਜਿੱਦ ਨਹੀਂ ਕਰਨੀ ਚਾਹੀਦੀ

ਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿ ਕਿਹਾ ਕਿ ਦੇਸ ਦੇ ਕਿਸਾਨਾਂ ਵੱਲੋਂ 26 ਮਈ ਨੂੰ ਕਾਲੇ ਦਿਵਸ ਵਜੋਂ ਮਨਾਉਣ ਦੇ ਫੈਸਲੇ ਦਾ ਆਮ ਆਦਮੀ ਪਾਰਟੀ ਪੂਰਨ ਰੂਪ ਵਿੱਚ ਸਮਰਥਨ ਕਰਦੀ ਹੈ ਅਤੇ ਕੇਂਦਰ ਸਰਕਾਰ ਨੂੰ ਅਪੀਲ ਕਰਦੀ ਹੈ ਕਿ ਬਿਨ੍ਹਾਂ ਦੇਰੀ ਤੋਂ ਖੇਤੀਬਾੜੀ ਨਾਲ ਸੰਬੰਧਤ ਤਿੰਨੇ ਕਾਲੇ ਕਾਨੂੰਨ ਵਾਪਸ ਲਵੇ।

FarmersFarmers

ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਧੱਕੇਜੋਰੀ ਨਾਲ ਖੇਤੀਬਾੜੀ ਨਾਲ ਸੰਬੰਧਤ ਤਿੰਨ ਕਾਲੇ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ। ਜਦੋਂ ਕਿ ਖੇਤੀਬਾੜੀ ਨਾਲ ਸੰਬੰਧਤ ਕਿਸਾਨਾਂ ਅਤੇ ਮਜਦੂਰਾਂ ਸਮੇਤ ਖੇਤੀ ਵਿਗਿਆਨੀ ਵੀ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੇ ਕਾਨੂੰਨਾਂ ਦਾ ਦੇਸ ਦੇ ਕਿਸਾਨ, ਮਜਦੂਰ ਅਤੇ ਖੇਤੀ ਵਿਗਿਆਨੀ ਵਿਰੋਧ ਕਰ ਰਹੇ ਹਨ, ਭਾਰਤੀ ਜਨਤਾ ਪਾਰਟੀ ਦੀ ਕੇਂਦਰ  ਸਰਕਾਰ ਨੂੰ ਅਜਿਹੇ ਕਾਲੇ ਕਾਨੂੰਨਾਂ ਨੂੰ ਦੇਸ ਵਿੱਚ ਥੋਪਣ ਦੀ ਜਿੱਦ ਨਹੀਂ ਕਰਨੀ ਚਾਹੀਦੀ।

PM Modi and amit shahPM Modi and amit shah

ਹਰਪਾਲ ਸਿੰਘ ਚੀਮਾ ਨੇ ਦੋਸ ਲਾਇਆ ਕਿ ਕੇਂਦਰ ਸਰਕਾਰ ਨੇ ਖੇਤੀਬਾੜੀ ਦੇ ਨਵੇਂ ਕਾਨੂੰਨ ਬਣਾਉਣ ਅਤੇ ਲਾਗੂ ਕਰਨ ਲਈ ਨਾ ਤਾਂ ਕਿਸਾਨ ਜਥੇਬੰਦੀਆਂ ਨਾਲ ਕੋਈ ਸਲਾਹ ਮਸਵਰਾ ਕੀਤਾ ਅਤੇ ਨਾ ਹੀ ਦੇਸ ਦੀਆਂ ਹੋਰ ਰਾਜਨੀਤਿਕ ਪਾਰਟੀਆਂ ਨਾਲ ਗੱਲਬਾਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸਾਹ ਨੇ ਤਾਨਾਸਾਹੀ ਰਵਈਆ ਅਪਣਾ ਕੇ ਇਹ ਕਿਸਾਨ ਤੇ ਮਜਦੂਰ ਵਿਰੋਧੀ ਕਾਨੂੰਨ ਲਾਗੂ ਕਰਨ ਦਾ ਨਾਦਰਸਾਹੀ ਫੁਰਮਾਨ ਜਾਰੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ ਵਿੱਚ ਭਾਜਪਾ ਵੱਲੋਂ ਚਲਾਈ ਜਾਂਦੀ ਤਾਨਾਸਾਹੀ ਸਰਕਾਰ ਖਲਿਾਫ ਦੇਸ ਦੇ ਕਿਸਾਨਾਂ ਅਤੇ ਮਜਦੂਰਾਂ ਨੇ ਸੰਘਰਸ ਦਾ ਝੰਡਾ ਬੁਲੰਦ ਕੀਤਾ ਹੈ ਅਤੇ ਆਮ ਆਦਮੀ ਪਾਰਟੀ ਅਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਕਿਸਾਨਾਂ ਦੇ ਸੰਘਰਸ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।

Farmers ProtestFarmers Protest

ਚੀਮਾ ਨੇ ਕਿਹਾ ਕਿ ਦੇਸ ਦਾ ਕਿਸਾਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 6 ਮਹੀਨੇ ਤੋਂ ਦੇਸ ਦੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ 'ਤੇ ਸਾਂਤਮਈ ਅਤੇ ਸੇਵਾਮਈ ਮੋਰਚੇ ਲਾਈ ਬੈਠੇ ਹਨ ਅਤੇ ਸੈਂਕੜੇ ਕਿਸਾਨ ਸਹੀਦੀ ਜਾਮਾ ਪੀ ਗਏ ਹਨ ਤਾਂ ਜੋ ਦੇਸ ਦੀ ਸਰਕਾਰ ਉਨ੍ਹਾਂ ਦੀ ਗੱਲ ਮੰਨ ਕੇ ਕਾਲੇ ਕਾਨੂੰਨ ਵਾਪਸ ਲੈ ਲਵੇ। ਉਨ੍ਹਾਂ ਦੋਸ ਲਾਇਆ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਅੰਨੀ ਤੇ ਬੋਲੀ ਬਣ ਕੇ ਚੁੱਪਧਾਰੀ ਬੈਠੀ ਹੈ।

ਕੇਂਦਰ ਸਰਕਾਰ ਦੇ ਇਸ ਦਮਨਕਾਰੀ ਵਰਤਾਓ ਦੀ ਕੌਮਾਂਤਰੀ ਪੱਧਰ 'ਤੇ ਵੀ ਸਖਤ ਅਲੋਚਨਾ ਹੋਈ ਹੈ, ਜਿਸ ਨਾਲ ਦੇਸ ਦੇ ਅਕਸ ਨੂੰ ਭਾਰੀ ਢਾਹ ਲੱਗੀ ਹੈ।
ਹਰਪਾਲ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਦੇ ਆਗੂਆਂ, ਵਰਕਰਾਂ ਅਤੇ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਉਹ 26 ਮਈ ਵਾਲੇ ਦਿਨ ਕਾਲੇ ਝੰਡਿਆਂ ਦੀ ਵਰਤੋਂ ਕਰਕੇ ਕਿਸਾਨਾਂ ਦੇ ਸੰਘਰਸ ਵਿੱਚ ਸਾਮਲ ਹੋਣ ਤਾਂ ਜੋ ਅੰਬਾਨੀ ਤੇ ਅਡਾਨੀ ਦੀ ਗੋਦ ਵਿੱਚ ਸੁੱਤੀ ਪਈ ਭਾਜਪਾ ਸਰਕਾਰ ਨੂੰ ਨੀਂਦ ਤੋਂ ਜਾਗ ਆਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement