
ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਪੰਜਾਬ ਦੇ ਲੋਕ ਹੋ ਰਹੇ ਨੇ ਪ੍ਰਭਾਵਿਤ: ਮੀਤ ਹੇਅਰ
ਚੰਡੀਗੜ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪਰਿਵਾਰ ਵਿੱਚ ਵਾਧਾ ਹੋਇਆ ਜਦੋਂ ਖੇਡ ਪ੍ਰਮੋਟਰ, ਸਮਾਜਸੇਵੀ ਅਤੇ ਕਾਂਗਰਸੀ ਦੇ ਆਗੂ ਪਾਰਟੀ ਵਿੱਚ ਸਾਮਲ ਹੋ ਗਏ। ਅੱਜ ਆਪ ਦੇ ਮੁੱਖ ਦਫਤਰ ਚੰਡੀਗੜ ਵਿਖੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਅਤੇ ਆਪ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਇਨਾਂ ਆਗੂਆਂ ਦਾ ਪਾਰਟੀ ’ਚ ਸਵਾਗਤ ਕੀਤਾ।
Meet Hayer
ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਤੋਂ ਪੀੜਤ ਲੋਕਾਂ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਰ ਤਰਾਂ ਦੀ ਸਹੂਲਤ ਅਤੇ ਇਲਾਜ ਦੇਣ ਲਈ ਦਿਨ ਰਾਤ ਕੰਮ ਕਰ ਰਹੇ ਹਨ। ਕੇਜਰੀਵਾਲ ਨੇ ਦੁਕਾਨਦਾਰਾਂ, ਟੈਕਸੀ, ਆਟੋ ਚਾਲਕਾਂ ਸਮੇਤ ਆਮ ਮਜਦੂਰਾਂ ਨੂੰ ਵਿੱਤੀ ਸਹਾਇਤਾ ਅਤੇ ਰਾਸਣ ਉਪਲੱਬਧ ਕਰਵਾਇਆ ਹੈ। ਉਨਾਂ ਕਿਹਾ ਕਿ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਵਿੱਚ ਕੀਤੇ ਵਿਕਾਸਮਈ ਕੰਮਾਂ ਅਤੇ ਨੀਤੀਆਂ ਤੋਂ ਪੰਜਾਬ ਦੇ ਲੋਕ ਬਹੁਤ ਪ੍ਰਭਾਵਿਤ ਹੋ ਰਹੇ ਹਨ ਅਤੇ ਉਹ ਵੀ ਚਾਹੁੰਦੇ ਹਨ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇ, ਕਿਉਂਕਿ ਪੰਜਾਬ ਦੇ ਲੋਕ ਰੇਤ ਮਾਫੀਆ, ਸਰਾਬ ਮਾਫੀਆ, ਟਰਾਂਸਪੋਰਟ ਮਾਫੀਆ ਸਮੇਤ ਕੇਬਲ ਮਾਫੀਆ ਤੋਂ ਪ੍ਰਸਾਨ ਹੋ ਚੁਕੇ ਹਨ ਅਤੇ ਉਹ ਇਸ ਮਾਫੀਆ ਰਾਜ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ।
Harchand Singh barsat
ਆਪ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸੱਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ ਦੇ ਆਮ ਲੋਕਾਂ ਦੀ ਪਾਰਟੀ ਹੈ ਨਾ ਕਿ ਧਨਾਡਾਂ ਦੀ। ਇਸ ਲਈ ਪੰਜਾਬ ਦੇ ਆਮ ਲੋਕ ਪਾਰਟੀ ਨਾ ਜੁੜ ਰਹੇ ਹਨ ਅਤੇ ਹਰ ਦਿਨ ਆਮ ਆਦਮੀ ਪਾਰਟੀ ਦਾ ਕਾਫਲਾ ਵੱਧਦਾ ਹੀ ਜਾ ਰਿਹਾ ਹੈ। ਮੀਤ ਹੇਅਰ ਨੇ ਦੱਸਿਆ ਕਿ ਅਨੰਦਪੁਰ ਸਾਹਿਬ ਦੇ ਰਹਿਣ ਵਾਲੇ ਪਿ੍ਰੰਸ ਉਪਲ ਨੇ ਆਮ ਆਦਮੀ ਪਾਰਟੀ ਦੇ ਪਰਿਵਾਰ ’ਚ ਸਮੂਲੀਅਤ ਕੀਤੀ ਹੈ। ਉਨਾਂ ਕਿਹਾ ਕਿ ਪਿ੍ਰੰਸ ਉਪਲ ਇੱਕ ਅੰਤਰਰਾਸਟਰੀ ਖੇਡ ਪ੍ਰਮੋਟਰ ਹਨ ਅਤੇ ਉਹ ਏਸੀਆ ਬਾਡੀ ਬਿਲਡਿੰਗ ਫੈਂਡਰੇਸਨ ਦੇ ਪ੍ਰਧਾਨ ਰਹਿ ਚੁੱਕੇ ਹਨ।
ਇਸੇ ਤਰਾਂ ਗੁਰੂ ਹਰਸਹਾਏ ਤੋਂ ਕਾਂਗਰਸੀ ਆਗੂ ਤੇ ਸਾਬਕਾ ਜਲਿਾ ਪ੍ਰੀਸਦ ਮੈਂਬਰ ਤੇਜਾ ਸਿੰਘ ਅਤੇ ਅੰਮਿ੍ਰਤਸਰ ਤੋਂ ਹਰਪ੍ਰੀਤ ਸਿੰਘ ਆਹਲੂਵਾਲੀਆ, ਜੋ ਇੱਕ ਕਾਰੋਬਾਰੀ, ਸਮਾਜਸੇਵੀ ਅਤੇ ਠੇਕੇਦਾਰ ਹਨ ਵੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸਾਮਲ ਹੋਏ ਹਨ। ਇਸ ਸਮੇਂ ਆਮ ਆਦਮੀ ਪਾਰਟੀ ’ਚ ਸਾਮਲ ਹੋਏ ਆਗੂਆਂ ਨੇ ਹਰ ਤਰਾਂ ਆਪ ਦਾ ਸਾਥ ਦੇਣ ਦਾ ਵਾਅਦਾ ਕਰਦਿਆਂ ਕਿਹਾ ਕਿ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ।