ਡੀਜੀਪੀ ਪੰਜਾਬ ਨੇ ਦਿਤੀ ਸ਼ਹੀਦ ਏਐਸਆਈ ਦਲਵਿੰਦਰਜੀਤ ਸਿੰਘ ਨੂੰ ਭੋਗ ਮੌਕੇ ਨਿੱਘੀ ਸ਼ਰਧਾਂਜਲੀ
Published : May 25, 2021, 12:21 am IST
Updated : May 25, 2021, 12:21 am IST
SHARE ARTICLE
image
image

ਡੀਜੀਪੀ ਪੰਜਾਬ ਨੇ ਦਿਤੀ ਸ਼ਹੀਦ ਏਐਸਆਈ ਦਲਵਿੰਦਰਜੀਤ ਸਿੰਘ ਨੂੰ ਭੋਗ ਮੌਕੇ ਨਿੱਘੀ ਸ਼ਰਧਾਂਜਲੀ


ਤਰਨਤਾਰਨ, 24 ਮਈ (ਅਜੀਤ ਘਰਿਆਲਾ): ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਅੱਜ ਪੁਲਿਸ ਦੇ ਸ਼ਹੀਦ ਸਹਾਇਕ ਸਬ-ਇੰਸਪੈਕਟਰ(ਏਐਸਆਈ) ਦਲਵਿੰਦਰਜੀਤ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਸੰਗਵਾਂ, ਤਰਨਤਾਰਨ ਵਿਚ ਸਥਿਤ ਗੁਰੂ ਨਾਨਕ ਸਿੰਘ ਸਭਾ ਗੁਰਦਵਾਰਾ ਵਿਖੇ ਭੋਗ ਸਮਾਰੋਹ ਦੌਰਾਨ ਆਨਲਾਈਨ ਢੰਗ ਨਾਲ ਨਿੱਘੀ ਸ਼ਰਧਾਂਜਲੀ ਭੇਟ ਕੀਤੀ। 
ਏਐਸਆਈ ਦਲਵਿੰਦਰਜੀਤ ਸਿੰਘ (48), ਜੋ 1994 ਵਿਚ ਕਾਂਸਟੇਬਲ ਵਜੋਂ ਪੁਲਿਸ ਫ਼ੋਰਸ ਵਿਚ ਭਰਤੀ ਹੋਏ ਸਨ ਅਤੇ ਇਸ ਸਮੇਂ ਲੁਧਿਆਣਾ ਦਿਹਾਤੀ ਪੁਲਿਸ ਦੀ ਕ੍ਰਾਈਮ ਇਨਵੈਸਟੀਗੇਸ਼ਨ ਯੂਨਿਟ (ਸੀਆਈਏ) ਵਿੰਗ ਵਿਚ ਤਾਇਨਾਤ ਸਨ, ਉਹ 15 ਮਈ, 2021 ਨੂੰ ਜਗਰਾਉਂ ਵਿਚ ਅਪਰਾਧੀਆਂ ਅਤੇ ਨਸ਼ਾ ਤਸਕਰਾਂ ਨਾਲ ਹੋਏ ਮੁਕਾਬਲੇ ਦੌਰਾਨ ਸ਼ਹੀਦ ਹੋ ਗਏ ਸਨ। ਉਹ ਅਪਣੇ ਪਿੱਛੇ ਪਤਨੀ ਅਤੇ ਦੋ ਬੇਟੇ ਛੱਡ ਗਏ ਹਨ। ਡੀ.ਜੀ.ਪੀ. ਦਿਨਕਰ ਗੁਪਤਾ, ਜਿਨ੍ਹਾਂ ਨੇ ਕੋਵਿਡ-19 ਦੀਆਂ ਪਾਬੰਦੀਆਂ ਕਾਰਨ ਵੀਡੀਉ ਕਾਨਫ਼ਰੰਸਿੰਗ ਰਾਹੀਂ ਭੋਗ ਸਮਾਗਮ ਵਿਚ ਸ਼ਿਰਕਤ ਕੀਤੀ, ਇਸ ਦੌਰਾਨ ਉਨ੍ਹਾਂ ਦੀ ਅਗਵਾਈ ਵਿਚ ਸੂਬੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸ਼ਹੀਦ ਏਐਸਆਈ ਦਲਵਿੰਦਰਜੀਤ ਸਿੰਘ ਵਲੋਂ ਦਿਤੀ ਕੁਰਬਾਨੀ ਨੂੰ ਯਾਦ ਕੀਤਾ। ਉਨ੍ਹਾਂ ਕਿਹਾ, “ਅਸੀਂ ਸਾਰੇ ਪੰਜਾਬ ਦੇ 82000 ਮਜ਼ਬੂਤ ਪੁਲਿਸ ਬਲ ਪ੍ਰਵਾਰ ਦਾ ਹਿੱਸਾ ਹਾਂ, ਅਸੀਂ ਹਮੇਸ਼ਾ ਸਰਹੱਦੀ ਸੂਬਾ ਪੰਜਾਬ ਦੇ ਨਾਗਰਿਕਾਂ ਦੇ ਬਚਾਅ ਅਤੇ ਸੁਰੱਖਿਆ ਲਈ ਏਐਸਆਈ ਦੀ ਸਰਬੋਤਮ ਕੁਰਬਾਨੀ ਨੂੰ ਯਾਦ ਰੱਖਾਂਗੇ ਅਤੇ ਉਨ੍ਹਾਂ ’ਤੇ ਮਾਣ ਮਹਿਸੂਸ ਕਰਾਂਗੇ।” ਡੀਜੀਪੀ ਨੇ ਕਿਹਾ ਕਿ ਏਐਸਆਈ ਦਲਵਿੰਦਰਜੀਤ ਨੇ ਅਪਣੀ ਬਹੁਤੀ ਸੇਵਾ ਜਗਰਾਉਂ ਵਿਚ ਨਿਭਾਈ ਅਤੇ ਬੜੀ ਬਹਾਦਰੀ ਨਾਲ ਅਪਰਾਧੀਆਂ ਦਾ ਮੁਕਾਬਲਾ ਕੀਤਾ।
ਡੀਜੀਪੀ ਨੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਹਮੇਸ਼ਾ ਹੀ ਸ਼ਹੀਦ ਦੇ ਪ੍ਰਵਾਰ ਨਾਲ ਡਟ ਕੇ ਖੜੇ ਰਹਿਣਗੇ। ਉਨ੍ਹਾਂ ਇਹ ਵੀ ਭਰੋਸਾ ਦਿਤਾ ਕਿ ਏਐਸਆਈ ਦੇ ਪ੍ਰਵਾਰ ਨੂੰ ਐਚਡੀਐਫ਼ਸੀ ਬੈਂਕ ਵਲੋਂ ਰਾਹਤ ਵਜੋਂ 1 ਕਰੋੜ ਰੁਪਏ ਦੀ ਰਾਸ਼ੀ ਦਿਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਉਨ੍ਹਾਂ ਦੇ ਲੜਕੇ ਦੀ ਨੌਕਰੀ ਦੀ ਉਮਰ ਹੋਣ ’ਤੇ ਪੁਲਿਸ ਵਿਚ ਨੌਕਰੀ ਵੀ ਦਿਤੀ ਜਾਵੇਗੀ।
ਫ਼ੋਟੋ :  47P Punjab 4inkar 7upta pays tributes to Martyr 1S9 4alwinderjit Singh on his 2hog 3eremony copy
 

SHARE ARTICLE

ਏਜੰਸੀ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement