
ਅੰਮ੍ਰਿਤਸਰ ਵਿਖੇ ਉਨ੍ਹਾਂ ਦੀ ਧੀ ਰਾਬੀਆ ਸਿੱਧੂ ਨੇ ਘਰ ਦੀ ਛੱਤ 'ਤੇ ਲਹਿਰਾਇਆ ਕਾਲਾ ਝੰਡਾ
ਪਟਿਆਲਾ: ਸਾਬਕਾ ਕ੍ਰਿਕਟਰ ਤੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਐਲਾਨ ਮੁਤਾਬਿਕ ਅੱਜ ਆਪਣੀ ਪਟਿਆਲਾ ਰਿਹਾਇਸ਼ ਵਿਖੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਆਪਣੇ ਘਰ ਉੱਪਰ ਕਾਲਾ ਝੰਡਾ ਲਹਿਰਾਇਆ।
Navjot Sidhu hoisted a black flag at his residence
ਇਸ ਦੌਰਾਨ ਉਨ੍ਹਾਂ ਦੀ ਧਰਮ ਪਤਨੀ ਡਾ. ਨਵਜੋਤ ਕੌਰ ਸਿੱਧੂ ਵੀ ਉਨ੍ਹਾਂ ਦੇ ਨਾਲ ਸਨ। ਉੱਥੇ ਹੀ ਅੰਮ੍ਰਿਤਸਰ ਸਥਿਤ ਨਵਜੋਤ ਸਿੰਘ ਸਿੱਧੂ ਦੀ ਰਿਹਾਇਸ਼ ਵਿਖੇ ਉਨ੍ਹਾਂ ਦੀ ਧੀ ਰਾਬੀਆ ਸਿੱਧੂ ਨੇ ਘਰ ਦੀ ਛੱਤ 'ਤੇ ਕਾਲਾ ਝੰਡਾ ਲਹਿਰਾਇਆ।
Navjot Sidhu hoisted a black flag at his residence
ਸੰਯੁਕਤ ਕਿਸਾਨ ਮੋਰਚਾ ਵੱਲੋਂ 26 ਮਈ ਨੂੰ ਤਿੰਨਾਂ ਕਾਨੂੰਨਾਂ ਦਾ ਵਿਰੋਧ ਕਰਨ ਲਈ ਆਪਣੇ ਘਰਾਂ ਤੇ ਕਾਲੇ ਝੰਡੇ ਲਹਿਰਾਉਣ ਦੀ ਅਪੀਲ ਕੀਤੀ ਹੈ।
Navjot Sidhu hoisted a black flag at his residence