ਮਾਮੂਲੀ ਤਕਰਾਰ ਨੂੰ ਲੈ ਕੇ ਗੁਆਂਢੀਆਂ ਨੇ ਕੁੱਟ-ਕੁੱਟ ਕੇ ਬਜ਼ੁਰਗ ਦਾ ਕੀਤਾ ਕਤਲ
Published : May 25, 2021, 3:29 pm IST
Updated : May 25, 2021, 3:32 pm IST
SHARE ARTICLE
Elderly man beaten to death by neighbour
Elderly man beaten to death by neighbour

ਅਬੋਹਰ ਨੇ ਨੇੜਲੇ ਪਿੰਡ ਬਜੀਤਪੁਰ ਭੋਮਾ ਵਿਖੇ ਮਾਮੂਲੀ ਵਿਵਾਦ ਦੇ ਚਲਦਿਆਂ ਇਕ ਬਜ਼ੁਰਗ ਦੀ ਕੁੱਟਮਾਰ ਕਰਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

ਅਬੋਹਰ (ਅਰਵਿੰਦਰ ਤਨੇਜਾ): ਅਬੋਹਰ ਨੇ ਨੇੜਲੇ ਪਿੰਡ ਬਜੀਤਪੁਰ ਭੋਮਾ ਵਿਖੇ ਮਾਮੂਲੀ ਵਿਵਾਦ ਦੇ ਚਲਦਿਆਂ ਇਕ ਬਜ਼ੁਰਗ ਦੀ ਕੁੱਟਮਾਰ ਕਰਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਬਜ਼ੁਰਗ ਦਾ ਨਾਂਅ ਨਾਜਰ ਸਿੰਘ ਪੁੱਤਰ ਜੀਵਨ ਸਿੰਘ ਹੈ।

Family Family

ਮਿਲੀ ਜਾਣਕਾਰੀ 80 ਸਾਲਾ ਬਜ਼ੁਰਗ ਨਾਜਰ ਸਿੰਘ ਅਕਸਰ ਆਪਣੇ ਗੁਆਂਢੀਆਂ ਨੂੰ ਆਪਣੇ ਘਰ ਅੱਗੇ ਪਾਣੀ ਸੁੱਟਣ ਤੋਂ ਰੋਕਦਾ ਸੀ। ਅੱਜ ਜਦੋਂ ਉਸ ਨੇ ਗੁਆਂਢੀਆਂ ਨੂੰ ਰੋਕਿਆ ਤਾਂ ਉਹਨਾਂ ਨੇ ਉਸ ਨੂੰ ਬੁਰੀ ਤਰ੍ਹਾਂ ਕੁੱਟਿਆ, ਜਿਸ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਨਾਜਰ ਸਿੰਘ ਦੇ ਬੇਟੇ ਸੇਵਕ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਨੂੰ ਉਹਨਾਂ ਦੇ ਗੁਆਂਢੀ ਮਹਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਅਤੇ ਪਰਿਵਾਰ ਦੀ ਔਰਤਾਂ ਨੇ ਬੇਰਹਿਮੀ ਨਾਲ ਕੁੱਟਿਆ।

Police Inspector Police Inspector

ਸੇਵਕ ਸਿੰਘ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸ ਸਬੰਧੀ ਏਐਸਆਈ ਦਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਅਧਾਰ ’ਤੇ ਮਹਿੰਦਰ ਸਿੰਘ, ਬਲਦੇਵ ਕੌਰ ਤੇ ਬਲਜੀਤ ਕੌਰ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement