ਪਟਿਆਲਾ ਲਈ ਨਵੇਂ ਹੁਕਮ ਜਾਰੀ,  ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੀਆਂ ਦੁਕਾਨਾਂ 
Published : May 25, 2021, 6:14 pm IST
Updated : May 25, 2021, 6:14 pm IST
SHARE ARTICLE
File Photo
File Photo

ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਹੁਕਮਾਂ ’ਚ ਸਪੱਸ਼ਟ ਕੀਤਾ ਗਿਆ ਹੈ ਕਿ ਸ਼ਾਮ 6 ਵਜੇ ਤੋਂ ਪਾਬੰਦੀ ਦੇ ਹੁਕਮ ਪਹਿਲਾਂ ਦੀ ਤਰ੍ਹਾਂ ਹੀ ਲਾਗੂ ਰਹਿਣਗੇ।

ਪਟਿਆਲਾ : ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਕੋਵਿਡ-19 ਮਹਾਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਜਾਰੀ ਹੁਕਮਾਂ ’ਚ ਛੋਟ ਦਿੰਦਿਆਂ ਗੈਰ-ਜ਼ਰੂਰੀ ਵਸਤਾਂ ਨਾਲ ਸਬੰਧਿਤ ਸਾਰੀਆਂ ਦੁਕਾਨਾਂ ਨੂੰ ਹੁਣ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੀ ਛੋਟ ਦੇ ਨਿਰਦੇਸ਼ ਜਾਰੀ ਕੀਤੇ ਹਨ। ਪੱਤਰ ਨੰਬਰ-2046-60/ਐੱਮ. 2 ਮਿਤੀ 07.05.2021 ਦੀ ਲਗਾਤਾਰ ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਗੈਰ-ਜ਼ਰੂਰੀ ਵਸਤਾਂ ਨਾਲ ਸਬੰਧਿਤ ਸਾਰੀਆਂ ਦੁਕਾਨਾਂ ਹੁਣ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੀਆਂ।

ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਹੁਕਮਾਂ ’ਚ ਸਪੱਸ਼ਟ ਕੀਤਾ ਗਿਆ ਹੈ ਕਿ ਸ਼ਾਮ 6 ਵਜੇ ਤੋਂ ਪਾਬੰਦੀ ਦੇ ਹੁਕਮ ਪਹਿਲਾਂ ਦੀ ਤਰ੍ਹਾਂ ਹੀ ਲਾਗੂ ਰਹਿਣਗੇ। ਕੁਮਾਰ ਅਮਿਤ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਰੰਭੇ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਖ਼ਿਲਾਫ਼ ਜੰਗ ਨੂੰ ਜਿੱਤਣ ਲਈ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼, ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਿਰਧਾਰਿਤ ਸੰਚਾਲਨ ਵਿਧੀ (ਐੱਸ. ਓ. ਪੀਜ਼) ਅਤੇ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

SHARE ARTICLE

ਏਜੰਸੀ

Advertisement

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM

ਕਾਂਗਰਸ ਦੇ ਰੋਸ ਪ੍ਰਦਰਸ਼ਨ ਦੌਰਾਨ ਸੁਣੋ ਹੋਰ ਕੀ ਕੁਝ ਬੋਲੇ ਰਾਜਾ ਵੜਿੰਗ ?

06 Mar 2026 2:45 PM

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM
Advertisement