
'ਕਾਲਾ ਦਿਵਸ' ਮਨਾਉਣ ਦੀਆਂ ਤਿਆਰੀਆਂ ਪੂਰੀ
ਅੰਮ੍ਰਿਤਸਰ(ਰਾਜੇਸ਼ ਕੁਮਾਰ ਸੰਧੂ) ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। 26 ਮਈ ਨੂੰ ਇਸ ਕਿਸਾਨ ਅੰਦੋਲਨ ਨੂੰ ਦਿੱਲੀ 'ਚ ਚਲਦਿਆਂ 6 ਮਹੀਨੇ ਪੂਰੇ ਹੋ ਜਾਣਗੇ। ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਈ ਨੂੰ ਕਾਲਾ ਦਿਨ ਮਨਾਉਣ ਦਾ ਐਲਾਨ ਕੀਤਾ ਗਿਆ ਹੈ।
Making black flags
ਇਸ ਤਹਿਤ ਵੱਡੇ ਪੱਧਰ 'ਤੇ ਔਰਤਾਂ ਅਤੇ ਕਿਸਾਨਾਂ ਵੱਲੋਂ ਕਾਲੇ ਝੰਡੇ-ਝੰਡੀਆਂ ਬਣਾਈਆਂ ਜਾ ਰਹੀਆਂ ਹਨ। ਅੰਮ੍ਰਿਤਸਰ ਦੇ ਚੱਬਾ ਪਿੰਡ ਵਿਖੇ ਇਸ ਪਰਿਵਾਰ ਵੱਲੋਂ ਰੋਜ਼ਾਨਾ 400 ਤੋਂ 500 ਝੰਡੀਆਂ ਬਣਾ ਕੇ ਲੋਕਾਂ ਦੇ ਘਰਾਂ 'ਚ ਪਹੁੰਚਾਈਆਂ ਜਾ ਰਹੀਆਂ ਹਨ। ਇਨ੍ਹਾਂ ਕੁੜੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਿਤਾ ਅਤੇ ਭਰਾ ਦਿੱਲੀ ਅੰਦੋਲਨ 'ਚ ਬੈਠੇ ਸੰਘਰਸ਼ ਕਰ ਰਹੇ ਹਨ ਅਤੇ ਅਸੀਂ ਘਰਾਂ 'ਚ ਝੰਡੇ ਬਣਾ ਆਪਣਾ ਸਹਿਯੋਗ ਪਾ ਰਹੇ ਹਾਂ।
Making black flags
ਕਿਸਾਨ ਆਗੂ ਗੁਰਬਚਨ ਸਿੰਘ ਚੱਬਾ ਨੇ ਮੋਦੀ ਸਰਕਾਰ ਵੱਲੋਂ ਅਪਣਾਏ ਤਾਨਾਸ਼ਾਹੀ ਰਵੱਈਆ ਅਤੇ ਕਾਰਪੋਰੇਟ ਘਰਾਣਿਆਂ ਦੇ ਹੱਕ 'ਚ ਭੁਗਤਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਰੱਦ ਨਾ ਹੋਣ ਤਕ ਇਹ ਅੰਦੋਲਨ ਜਾਰੀ ਰਹੇਗਾ।
Farmer Leader Gurbachan Singh Chabba
ਕਿਸਾਨ ਜਥੇਬੰਦੀਆਂ ਵੱਲੋਂ 26 ਮਈ ਨੂੰ ਕਾਲੇ ਝੰਡੇ ਆਪਣੇ ਘਰਾਂ ਟਰੈਕਟਰਾਂ ਅਤੇ ਅੰਦੋਲਨ ਵਿਚ ਪਹੁੰਚਣ ਸਮੇਂ ਲਗਾਏ ਜਾਣਗੇ 26 ਮਈ ਨੂੰ ਕਾਲੇ ਦਿਵਸ ਦੇ ਰੂਪ ਵਿਚ ਮਨਾਇਆ ਜਾਵੇਗਾ।Making black flags
ਦਲਜੀਤ ਕੌਰ ਨੇ ਕਿਹਾ ਕਿ ਜੇ ਮੋਦੀ ਸਰਕਾਰ ਆਪਣੀ ਜਿੱਦ 'ਤੇ ਅੜੀ ਹੋਈ ਹੈ ਤਾਂ ਅਸੀਂ ਵੀ ਮਜ਼ਬੂਤੀ ਨਾਲ ਅੜੇ ਰਹਾਂਗੇ। ਆਉਂਦੇ ਦਿਨਾਂ 'ਚ ਸੰਘਰਸ਼ ਹੋਰ ਤਿੱਖਾ ਹੋਵੇਗਾ।
Daljeet kaur
ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਉੱਤਰਾਖੰਡ, ਰਾਜਸਥਾਨ ਸਮੇਤ ਹੋਰ ਸਾਰੇ ਸੂਬਿਆਂ 'ਚ 26 ਮਈ ਨੂੰ ‘ਕਾਲਾ ਝੰਡਾ ਦਿਵਸ’ ਮਨਾਇਆ ਜਾ ਰਿਹਾ ਹੈ। ਇਸ ਤਹਿਤ ਪਿੰਡ-ਪਿੰਡ ਮੁਜ਼ਹਾਰੇ, ਕੇਂਦਰ ਸਰਕਾਰ ਦੀਆਂ ਅਰਥੀਆਂ ਤੇ ਪੁਤਲੇ ਫੂਕੇ ਜਾਣਗੇ। ਕਿਸਾਨਾਂ ਵੱਲੋਂ ਆਪਣੇ ਘਰਾਂ ਤੇ ਖੇਤੀ ਸੰਦਾਂ ਸਮੇਤ ਆਵਾਜਾਈ ਲਈ ਵਰਤੇ ਜਾਂਦੇ ਨਿੱਜੀ ਵਾਹਨਾਂ ਉਪਰ ਵੀ ਰੋਸ ਵਜੋਂ ਕਾਲੇ ਝੰਡੇ ਲਹਿਰਾਏ ਜਾਣਗੇ।