ਸਕੂਲ ਸਿੱਖਿਆ ਮੰਤਰੀ ਸਿੰਗਲਾ ਨੇ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਕੇਂਦਰ ਨੂੰ ਭੇਜੀ ਫੀਡਬੈਕ
Published : May 25, 2021, 8:16 pm IST
Updated : May 25, 2021, 8:16 pm IST
SHARE ARTICLE
Vijay Inder Singla
Vijay Inder Singla

ਭਾਰਤ ਸਰਕਾਰ ਨੂੰ ਪ੍ਰੀਖਿਆਵਾਂ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਦਾ ਟੀਕਾਕਰਨ ਯਕੀਨੀ ਬਣਾਉਣਾ ਚਾਹੀਦੈ : ਵਿਜੈ ਇੰਦਰ ਸਿੰਗਲਾ

ਚੰਡੀਗੜ੍ਹ - ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੇ ਸੂਬਿਆਂ ਨੂੰ ਲੋੜੀਂਦੇ ਕੋਵਿਡ ਟੀਕੇ ਮੁਹੱਈਆ ਕਰਵਾਉਣੇ ਚਾਹੀਦੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਫੋਂ ਕੇਂਦਰੀ ਐਚ.ਆਰ.ਡੀ ਮੰਤਰੀ ਨੂੰ ਜਵਾਬ ਦਿੰਦਿਆਂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਟੀਕੇ ਲਗਾਉਣ ਦੀ ਸਖ਼ਤ ਲੋੜ ਦੇ ਨਾਲ-ਨਾਲ ਉਹਨਾਂ ਦੀ ਸਿਹਤ, ਬਚਾਅ ਅਤੇ ਸੁਰੱਖਿਆ ਵੀ ਬਹੁਤ ਮਹੱਤਵਪੂਰਨ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਹਰੇਕ ਵਿਸ਼ਾ-ਖੇਤਰ ਦੇ ਸਿਰਫ਼ ਚੋਣਵੇਂ ਅਤੇ ਲੋੜ ਪੈਣ ‘ਤੇ ਹੋਰ ਜ਼ਰੂਰੀ ਵਿਸ਼ਿਆਂ ਦੀ ਪ੍ਰੀਖਿਆ ਹੀ ਲਈ ਜਾਣੀ ਚਾਹੀਦੀ ਹੈ ਅਤੇ ਪ੍ਰਸ਼ਨ ਪੱਤਰ ਵੀ ਘੱਟ ਮਿਆਦ ਦੇ ਕੀਤੇ ਜਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰੀ-ਬੋਰਡ ਪ੍ਰੀਖਿਆਵਾਂ ਅਤੇ ਅੰਦਰੂਨੀ ਮੁਲਾਂਕਣ ਵੱਲ ਵੀ ਧਿਆਨ ਦਿੱਤਾ ਜਾ ਸਕਦਾ ਹੈ।

ਵਿਦਿਆਰਥੀਆਂ ਅਤੇ ਮਾਪਿਆਂ ਦੀਆਂ ਚਿੰਤਾਵਾਂ ਦਾ ਜ਼ਿਕਰ ਕਰਦਿਆਂ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪ੍ਰੀਖਿਆਵਾਂ ਉਦੋਂ ਤੱਕ ਨਹੀਂ ਲਈਆਂ ਜਾਣੀਆਂ ਚਾਹੀਦੀਆਂ ਜਦੋਂ ਤੱਕ ਸਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾਇਆ ਜਾਂਦਾ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉੱਚ ਵਿਦਿਅਕ ਸੰਸਥਾਵਾਂ ਵਿਚ ਦਾਖਲਾ ਲੈਣ ਵਿਚ ਦੇਰੀ ਹੋਵਗੀ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਵਿਦਿਆਰਥੀਆਂ ਦੇ ਸਮੇਂ ਦੀ ਘਾਟੇ ਨੂੰ ਪੂਰਾ ਕਰਨ ਲਈ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਲੋੜੀਂਦਾ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ। ਉੱਚ ਸਿੱਖਿਆ ਸੰਸਥਾਵਾਂ ਨੂੰ ਕੋਰਸਾਂ ਦੇ ਸਿਲੇਬਸ ਨੂੰ ਘਟਾਉਣ ਲਈ ਕਿਹਾ ਜਾਣਾ ਚਾਹੀਦਾ ਹੈ ਜਿਸ ਨਾਲ ਵਿਦਿਆਰਥੀਆਂ ‘ਤੇ ਮਾਨਸਿਕ ਦਬਾਅ ਵੀ ਘੱਟੇਗਾ।

ਸਿੰਗਲਾ ਨੇ ਕਿਹਾ ਕਿ ਕੋਵਿਡ-19 ਕਰਕੇ ਉਪਜੇ ਔਖੇ ਹਾਲਾਤਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਿਸੇ ਮੁਸ਼ਕਲ ਵਿੱਚ ਨਹੀਂ ਪਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਉੱਚ ਵਿਦਿਅਕ ਅਦਾਰਿਆਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਪਾਸ ਕਰਨ ਤੋਂ ਬਾਅਦ ਅਗਲੇ ਕੋਰਸ ਦੇ ਸਾਰੇ ਸਮੈਸਟਰ ਦੀ ਪੜ੍ਹਾਈ ਜ਼ਰੂਰੀ ਨਾ ਕੀਤੀ ਜਾਵੇ। ਸ਼੍ਰੀ ਸਿੰਗਲਾ ਨੇ ਕਿਹਾ ਕਿ ਸਿਲੇਬਸ ਘਟਾਉਣ ਲਈ ਉਦਾਹਰਨ ਵਜੋਂ 8 ਸਮੈਸਟਰਾਂ ਦੇ ਕੋਰਸ ਨੂੰ ਘਟਾ ਕੇ 7 ਸਮੈਸਟਰਾਂ ਦਾ ਕੀਤਾ ਜਾ ਸਕਦਾ ਹੈ ਜੋ ਵਿਦਿਆਰਥੀਆਂ 'ਤੇ ਮਾਨਸਿਕ ਦਬਾਅ ਘਟਾਉਣ ਵਿਚ ਸਹਾਇਕ ਹੋਵੇਗਾ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਵਿਚ ਵਧੇਰੇ ਵਿਸ਼ਵਾਸ ਨਾਲ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ।

SHARE ARTICLE

ਏਜੰਸੀ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement