ਸਾਵਧਾਨ! ਵ੍ਹਟਸਐਪ 'ਤੇ ਧੋਖਾਧੜੀ ਕਰਨ ਵਾਲਿਆਂ ਤੋਂ ਬਚੋ, ਪੰਜਾਬ ਪੁਲਿਸ ਨੇ ਦਿੱਤੀ ਚਿਤਾਵਨੀ 
Published : May 25, 2022, 7:14 pm IST
Updated : May 25, 2022, 7:14 pm IST
SHARE ARTICLE
Punjab police
Punjab police

ਸੀਨੀਅਰ ਅਧਿਕਾਰੀਆਂ/ਅਹੁਦੇਦਾਰਾਂ ਦੀਆਂ ਫ਼ਰਜ਼ੀ ਵ੍ਹਟਸਐਪ ਆਈਡੀਜ਼ ਬਣਾਈਆਂ ਜਾ ਰਹੀਆਂ

ਪੰਜਾਬ ਸਾਈਬਰ ਕ੍ਰਾਈਮ ਨੇ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਦੋ FIR ਕੀਤੀਆਂ ਦਰਜ 
ਚੰਡੀਗੜ੍ਹ :
ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਸੈੱਲ ਨੇ ਅੱਜ ਪੰਜਾਬ ਦੇ ਲੋਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕਰਕੇ ਸੀਨੀਅਰ ਅਧਿਕਾਰੀਆਂ/ਅਹੁਦੇਦਾਰਾਂ ਦੀਆਂ ਜਾਅਲੀ ਵਾਟਸਅਪ ਆਈਡੀ ਦੀ ਵਰਤੋਂ ਕਰਕੇ ਵਿੱਤੀ/ਪ੍ਰਸ਼ਾਸਕੀ ਮੰਗ ਕਰਨ ਵਾਲੇ ਸੰਦੇਸ਼ਾਂ ਤੋਂ ਸੁਚੇਤ ਰਹਿਣ ਦਾ ਸੁਝਾਅ ਦਿੱਤਾ ਹੈ। ਸਾਈਬਰ ਕ੍ਰਾਈਮ ਸੈੱਲ ਨੇ ਉਨ੍ਹਾਂ ਨੂੰ ਇਹ ਵੀ ਕਿਹਾ ਕਿ ਜੇਕਰ ਅਜਿਹਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਉਹ ਤੁਰੰਤ ਟੋਲ ਫਰੀ ਨੰਬਰ ‘1930’ 'ਤੇ ਸੂਚਨਾ ਦੇਣ।

ਵੇਰਵਿਆਂ ਦਾ ਖੁਲਾਸਾ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਸਟੇਟ ਸਾਈਬਰ ਕ੍ਰਾਈਮ ਆਰ.ਕੇ. ਜੈਸਵਾਲ ਨੇ ਕਿਹਾ ਕਿ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਅਜਿਹੇ ਦੋ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਧੋਖਾਧੜੀ ਕਰਨ ਵਾਲਿਆਂ ਨੇ ਵੀਵੀਆਈਪੀ ਦੀ ਪਛਾਣ ਅਪਣਾ ਕੇ ਨਿਰਦੋਸ਼ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕੀਤੀ।

Whatsapp updateWhatsapp update

ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਟੇਟ ਸਾਈਬਰ ਕ੍ਰਾਈਮ ਨੇ ਥਾਣਾ ਸਟੇਟ ਸਾਈਬਰ ਕ੍ਰਾਈਮ, ਐਸ.ਏ.ਐਸ.ਨਗਰ ਵਿਖੇ 26 ਅਪ੍ਰੈਲ, 2022 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 420 ਅਤੇ 511, ਆਈਟੀ ਐਕਟ ਦੀਆਂ ਧਾਰਾਵਾਂ 66ਸੀ ਅਤੇ 66ਡੀ ਅਤੇ 19 ਮਈ, 2022 ਨੂੰ ਆਈਟੀ ਐਕਟ ਦੀ ਧਾਰਾ 66ਸੀ ਦੇ ਤਹਿਤ ਦੋ ਐਫਆਈਆਰ ਦਰਜ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਟੇਟ ਸਾਈਬਰ ਕ੍ਰਾਈਮ ਵੱਲੋਂ ਦੋਸ਼ੀਆਂ ਨੂੰ ਫੜਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

Razorpay FraudRazorpay Fraud

ਆਈਜੀਪੀ ਆਰ.ਕੇ. ਜੈਸਵਾਲ ਨੇ ਲੋਕਾਂ ਨੂੰ ਵਟਸਐਪ/ਸੋਸ਼ਲ ਮੀਡੀਆ ਪ੍ਰੋਫਾਈਲਾਂ 'ਤੇ ਡਿਸਪਲੇ ਤਸਵੀਰ/ਨਾਮ ਦੇ ਆਧਾਰ 'ਤੇ ਪ੍ਰਤੀਕਿਰਿਆ ਕਰਨ, ਸ਼ੱਕੀ ਵੈੱਬਸਾਈਟਾਂ (ਟੋਰੈਂਟ, ਸ਼ਾਰਟ-ਐਂਡ ਯੂਆਰਐਲ ਆਦਿ) ਦੀ ਵਰਤੋਂ ਕਰਨ ਤੋਂ ਗੁਰੇਜ ਕਰਨ ਦੇ ਨਾਲ ਨਾਲ ਆਪਣੇ ਆਪ ਨੂੰ ਧੋਖਾਧੜੀ ਵਾਲੇ/ਜਾਅਲੀ ਸੋਸ਼ਲ ਮੀਡੀਆ ਖਾਤਿਆਂ ਵੱਲੋਂ ਧੋਖੇ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਗੁਪਤ ਜਾਣਕਾਰੀ ਜਿਵੇਂ ਕਿ ਓਟੀਪੀ, ਬੈਂਕ ਖਾਤੇ, ਕ੍ਰੈਡਿਟ/ਡੈਬਿਟ ਕਾਰਡ ਜਾਂ ਸੋਸ਼ਲ ਸਿਕਿਉਰਿਟੀ ਨੰਬਰ ਸਾਂਝਾ ਨਾ ਕਰਨ ਦੀ ਸਲਾਹ ਦਿੱਤੀ ਹੈ।

Punjab policePunjab police

ਦਰਜ ਕੀਤੇ ਗਏ ਦੋ ਮਾਮਲਿਆਂ ਵਿੱਚ ਮੁਲਜ਼ਮਾਂ ਦੀ ਕਾਰਜਪ੍ਰਣਾਲੀ ਬਾਰੇ ਜਾਣਕਾਰੀ ਦਿੰਦਿਆਂ ਡੀਆਈਜੀ ਸਟੇਟ ਸਾਈਬਰ ਕ੍ਰਾਈਮ ਨੀਲਾਂਬਰੀ ਜਗਦਲੇ ਨੇ ਕਿਹਾ ਕਿ ਦੋਸ਼ੀਆਂ ਦਾ ਮੁੱਖ ਉਦੇਸ਼ ਭੋਲੇ-ਭਾਲੇ ਵਿਅਕਤੀਆਂ ਨੂੰ ਧੋਖਾ ਦੇਣਾ ਸੀ ਅਤੇ ਇਸ ਤਰ੍ਹਾਂ ਦੀ ਧੋਖਾਧੜੀ ਪੂਰੇ ਭਾਰਤ ਵਿੱਚ ਪ੍ਰਚਲਿਤ ਹੈ। ਉਹਨਾਂ ਕਿਹਾ ਕਿ ਇਹ ਬੇਈਮਾਨ ਤੱਤ ਵੱਖ-ਵੱਖ ਅਧੁਨਿਕ ਤਰੀਕਿਆਂ ਦੀ ਵਰਤੋਂ ਕਰਕੇ ਵੱਖ-ਵੱਖ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹਨ ਅਤੇ ਉਹਨਾਂ ਦੇ ਮੋਬਾਈਲ ਫੋਨਾਂ ਤੱਕ ਅਣਅਧਿਕਾਰਤ ਤਰੀਕੇ ਨਾਲ ਪਹੁੰਚ ਕਰਦੇ ਹਨ।

FIRFIR

ਡੀਆਈਜੀ ਨੇ ਕਿਹਾ, “ਇਸ ਤੋਂ ਬਾਅਦ, ਦੋਸ਼ੀ ਆਪਣੇ ਆਪ ਨੂੰ ਸੀਨੀਅਰ ਅਫਸਰਾਂ/ਅਹੁਦੇਦਾਰਾਂ ਵਜੋਂ ਪੇਸ਼ ਕਰਦੇ ਹਨ ਅਤੇ ਐਮਾਜ਼ਾਨ ਗਿਫਟ ਵਾਊਚਰ ਦੇ ਰੂਪ ਵਿੱਚ ਜਾਂ ਮੈਡੀਕਲ ਐਮਰਜੈਂਸੀ ਦੇ ਬਹਾਨੇ ਜਾਂ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਪੈਦਾ ਕਰਕੇ ਪੈਸੇ ਦੀ ਮੰਗ ਕਰਦੇ ਹਨ।” ਉਹਨਾਂ ਅੱਗੇ ਕਿਹਾ ਕਿ ਅੱਗੇ ਦੀ ਜਾਂਚ ਤਕਨੀਕੀ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਸਾਈਬਰ ਕ੍ਰਾਈਮ ਟੀਮਾਂ ਬਹੁਤ ਸਾਰੇ ਤੱਥਾਂ ਨੂੰ ਇਕੱਠਾ ਕਰ ਰਹੀਆਂ ਹਨ ਅਤੇ ਅਪਰਾਧ ਵਿੱਚ ਸ਼ਾਮਲ ਦੋਸ਼ੀਆਂ ਤੱਕ ਪਹੁੰਚਣ ਲਈ ਜ਼ਰੂਰੀ ਕੜੀਆਂ ਨੂੰ ਜੋੜ ਰਹੀਆਂ ਹਨ।

Punjab policePunjab police

ਉਹਨਾਂ ਅੱਗੇ ਕਿਹਾ ਕਿ ਉਹ ਬੇਕਸੂਰ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਦੋਸ਼ੀਆਂ ਨੂੰ ਕਾਬੂ ਕਰਨ ਦੇ ਕਾਫ਼ੀ ਨਜ਼ਦੀਕ ਹਨ। ਜ਼ਿਕਰਯੋਗ ਹੈ ਕਿ ਸਾਲ 2020-2021 ਦੌਰਾਨ ਅਜਿਹੀਆਂ ਘਟਨਾਵਾਂ ਵੀ ਸਾਹਮਣੇ ਆਈਆਂ, ਜਿਸ ਵਿੱਚ ਸਟੇਟ ਸਾਈਬਰ ਕ੍ਰਾਈਮ, ਪੰਜਾਬ ਨੇ ਨੈਟਵਰਕ ਨੂੰ ਤੋੜਦਿਆਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਮੁੱਖ ਮੁਲਜ਼ਮਾਂ ਨੂੰ ਕਾਬੂ ਕਰਕੇ ਵੱਡੀ ਸਫਲਤਾ ਹਾਸਲ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement