
ਇਸ ਚੋਣ ਲਈ ਨਾਮਜ਼ਦਗੀਆਂ 30 ਮਈ ਤੋਂ ਸ਼ੁਰੂ ਹੋ ਜਾਣਗੀਆਂ ਅਤੇ 6 ਜੂਨ ਤੱਕ ਚੱਲਣਗੀਆਂ।
ਚੰਡੀਗੜ੍ਹ: ਸੰਗਰੂਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਹੋ ਗਿਆ ਹੈ। ਇਸ ਚੋਣ ਲਈ ਨਾਮਜ਼ਦਗੀਆਂ 30 ਮਈ ਤੋਂ ਸ਼ੁਰੂ ਹੋ ਜਾਣਗੀਆਂ ਅਤੇ 6 ਜੂਨ ਤੱਕ ਚੱਲਣਗੀਆਂ। 23 ਜੂਨ ਨੂੰ ਵੋਟਾਂ ਪੈਣਗੀਆਂ ਅਤੇ ਇਹਨਾਂ ਦਾ ਨਤੀਜਾ 26 ਜੂਨ ਨੂੰ ਐਲਾਨਿਆ ਜਾਵੇਗਾ।
ਪੰਜਾਬ ਤੋਂ ਇਲਾਵਾ ਉੱਤਰ ਪ੍ਰਦੇਸ਼, ਤ੍ਰਿਪੁਰਾ, ਆਂਧਰਾ ਪ੍ਰਦੇਸ਼, ਐਨਸੀਟੀ ਦਿੱਲੀ ਅਤੇ ਝਾਰਖੰਡ ਦੇ ਸੰਸਦੀ ਅਤੇ ਵਿਧਾਨ ਸਭਾ ਹਲਕਿਆਂ ਲਈ ਵੀ 23 ਜੂਨ 2022 ਨੂੰ ਉਪ ਚੋਣਾਂ ਹੋਣਗੀਆਂ। ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ ਸੰਗਰੂਰ ਲੋਕ ਸਭਾ ਸੀਟ ਖਾਲੀ ਹੋ ਗਈ ਸੀ।