ਯਾਤਰੀਆਂ ਲਈ ਖੁਸ਼ਖਬਰੀ: ਹੁਣ ਦਿੱਲੀ ਏਅਰਪੋਰਟ ਤੱਕ ਜਾਣਗੀਆਂ ਪੰਜਾਬ ਦੀਆਂ ਸਰਕਾਰੀ ਬੱਸਾਂ
Published : May 25, 2022, 3:12 pm IST
Updated : May 25, 2022, 3:12 pm IST
SHARE ARTICLE
photo
photo

ਸਾਰੇ ਡਿਪੂਆਂ ਦੀ ਵਲਵੋ ਤਿਆਰ ਕਰਨ ਦੇ ਹੁਕਮ ਦਿੱਤੇ

 

ਮੁਹਾਲੀ:  ਪੰਜਾਬ ਤੋਂ ਦਿੱਲੀ ਏਅਰਪੋਰਟ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ ਹੈ। ਜਲਦੀ ਹੀ ਪੰਜਾਬ ਤੋਂ ਏਅਰਪੋਰਟ ਤੱਕ ਸਰਕਾਰੀ ਬੱਸਾਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ। ਇਸ ਦੇ ਲਈ ਸਾਰੇ ਡਿਪੂਆਂ ਨੂੰ ਆਪਣੇ ਵਾਲਵੋ ਬੱਸਾਂ ਤਿਆਰ ਕਰਨ ਲਈ ਕਿਹਾ ਗਿਆ ਹੈ। ਡਿਪੂ ਪ੍ਰਬੰਧਕਾਂ ਨੂੰ ਵਾਲਵੋ  ਦੀ ਜਾਂਚ ਕਰਨ ਲਈ ਕਿਹਾ ਗਿਆ ਹੈ।

PHOTO
PHOTO

 ਬੱਸਾਂ ਤਕਨੀਕੀ ਤੌਰ 'ਤੇ ਫਿੱਟ ਹੋਣੀਆਂ ਚਾਹੀਦੀਆਂ ਹਨ। ਇਸ ਤੋਂ ਇਲਾਵਾ ਬੱਸਾਂ ਵੀ ਵਧੀਆ ਲੱਗਣੀਆਂ ਚਾਹੀਦੀਆਂ ਹਨ। ਦਿੱਲੀ ਏਅਰਪੋਰਟ ਨੂੰ ਜਾਣ ਵਾਲੀਆਂ ਸਰਕਾਰੀ ਬੱਸਾਂ 'ਤੇ ਲੰਬੇ ਸਮੇਂ ਤੋਂ ਪਾਬੰਦੀ ਲੱਗੀ ਹੋਈ ਹੈ। ਹਾਲਾਂਕਿ ਹੁਣ ਦਿੱਲੀ ਅਤੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਅਧਿਕਾਰੀਆਂ ਦੀ ਬੈਠਕ 'ਚ ਇਸ 'ਤੇ ਸਹਿਮਤੀ ਬਣ ਗਈ ਹੈ।

PHOTOPHOTO

ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ 10 ਸ਼ਹਿਰਾਂ ਤੋਂ ਬੱਸਾਂ ਚਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚ ਚੰਡੀਗੜ੍ਹ, ਰੋਪੜ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਅੰਮ੍ਰਿਤਸਰ, ਪਠਾਨਕੋਟ, ਮੋਗਾ, ਮੁਕਤਸਰ ਅਤੇ ਨਵਾਂਸ਼ਹਿਰ ਸ਼ਾਮਲ ਹਨ। ਇਹ ਉਹ ਸਾਰੇ ਖੇਤਰ ਹਨ ਜਿਥੋਂ ਦੇ ਜ਼ਿਆਦਾ ਲੋਕ ਵਿਦੇਸ਼ਾਂ ਵਿੱਚ ਰਹਿੰਦੇ ਹਨ। ਸਾਰੇ ਵੱਡੇ ਸ਼ਹਿਰਾਂ ਨੂੰ ਕਵਰ ਕੀਤਾ ਜਾਵੇਗਾ ਤਾਂ ਜੋ ਪ੍ਰਵਾਸੀ ਭਾਰਤੀ ਪਰਿਵਾਰਾਂ ਨੂੰ ਆਉਣ-ਜਾਣ ਵਿੱਚ ਕੋਈ ਦਿੱਕਤ ਨਾ ਆਵੇ।
ਟਰਾਂਸਪੋਰਟ ਵਿਭਾਗ ਨੂੰ ਬੱਸਾਂ ਦਾ ਸਮਾਂ ਸਾਰਣੀ ਵੀ ਤਿਆਰ ਕਰਨ ਲਈ ਕਿਹਾ ਹੈ। ਇਸ ਵਿੱਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਹੈ ਕਿ ਜਦੋਂ ਫਲਾਈਟ ਆਵੇ ਤਾਂ ਬੱਸਾਂ ਉਸੇ ਸਮੇਂ ਹੀ ਆਉਣੀਆਂ-ਜਾਣੀਆਂ ਚਾਹੀਦੀਆਂ ਹਨ ਤਾਂ ਜੋ ਬੱਸਾਂ ਬੇਲੋੜੀ ਨਾ ਖੜ੍ਹੀਆਂ ਹੋਣ ਜਾਂ ਖਾਲੀ ਨਾ ਆਉਣ।

PHOTOPHOTO

ਟਰਾਂਸਪੋਰਟ ਵਿਭਾਗ ਦਾ ਕਹਿਣਾ ਹੈ ਕਿ ਇਨ੍ਹਾਂ ਬੱਸਾਂ ਦਾ ਕਿਰਾਇਆ ਸਟੇਜ ਕੈਰੇਜ਼ ਦੇ ਹਿਸਾਬ ਨਾਲ ਹੋਵੇਗਾ। ਇਸ ਵੇਲੇ ਬਾਦਲ ਪਰਿਵਾਰ ਦੀਆਂ ਇੰਡੋ-ਕੈਨੇਡੀਅਨ ਟਰਾਂਸਪੋਰਟ ਦੀਆਂ ਬੱਸਾਂ ਦਿੱਲੀ ਹਵਾਈ ਅੱਡੇ ਤੱਕ ਚੱਲਦੀਆਂ ਹਨ। ਜਿਸ ਦਾ ਕਿਰਾਇਆ ਕਈ ਗੁਣਾ ਵੱਧ ਹੈ। ਸਰਕਾਰੀ ਵਾਲਵੋ ਚੱਲਣ ਨਾਲ ਮੁਸਾਫਰਾਂ ਦੀ ਲੁੱਟ ਵੀ ਰੁਕੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement