
ਇਹ ਪੰਜਾਬੀ ਨੂੰ ਪ੍ਰਫੁੱਲਤ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਹੈ।
ਚੰਡੀਗੜ੍ਹ : ਪੰਜਾਬ ਸਰਕਾਰ ਨੇ ਹਾਲ ਹੀ ਵਿਚ ਇੱਕ ਵੱਡਾ ਫ਼ੈਸਲਾ ਲਿਆ ਹੈ। ਹੁਣ ਪੰਜਾਬ ਵਿਚ ਹੋਣ ਵਾਲੇ ਸਰਕਾਰੀ ਪੇਪਰਾਂ ਵਿਚ ਪੰਜਾਬੀ ਭਾਸ਼ਾ ਦਾ ਟੈਸਟ ਪਾਸ ਕਰਨਾ ਲਾਜ਼ਮੀ ਕਰ ਦਿੱਤੋ ਗਿਆ ਹੈ। ਇਹ ਫ਼ੈਸਲਾ ਮਾਨ ਸਰਕਾਰ ਨੇ ਪੰਜਾਬੀ ਭਾਸ਼ਾ ਦੇ ਪਾਸਾਰ ਅਤੇ ਪ੍ਰਚਾਰ ਦੇ ਮੱਦੇਨਜ਼ਰ ਲਿਆ ਹੈ।
tweet
ਇਸ ਬਾਰੇ ਮੁੱਖ ਮੰਤਰੀ ਨੇ ਖੁਦ ਵੀ ਟਵੀਟ ਕਰ ਕੇ ਜਾਣਕਾਰੀ ਦਿਤੀ ਹੈ।ਉਨ੍ਹਾਂ ਕਿਹਾ ਕਿ ਇਹ ਪੰਜਾਬੀ ਨੂੰ ਪ੍ਰਫੁੱਲਤ ਕਰਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਹੈ।
CM Bhagwant Mann
ਉਨ੍ਹਾਂ ਲਿਖਿਆ, ''ਪੰਜਾਬ ਪੰਜਾਬੀਅਤ ਪਹਿਲਾਂ! ਸਰਕਾਰੀ ਨੌਕਰੀਆਂ ਲਈ ਯੋਗਤਾ ਟੈਸਟ 'ਚ ਮਾਂ ਬੋਲੀ ਪੰਜਾਬੀ ਨੂੰ ਲਾਜ਼ਮੀ ਕੀਤਾ ਹੈ, ਟੈਸਟ 'ਚ ਘੱਟੋ-ਘੱਟ 50% ਅੰਕ ਲਾਜ਼ਮੀ ਹੋਣਗੇ। ਮਾਂ-ਬੋਲੀ ਪੰਜਾਬੀ ਪੂਰੀ ਦੁਨੀਆ 'ਚ ਸਾਡੀ ਪਹਿਚਾਣ ਹੈ, ਪੰਜਾਬੀ ਨੂੰ ਹਰ ਪੱਖੋਂ ਪ੍ਰਫੁੱਲਤ ਕਰਨਾ ਸਾਡੀ ਸਰਕਾਰ ਦਾ ਮਕਸਦ ਹੈ।''