
ਸਹਿਕਾਰੀ ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਮਾਨ ਸਰਕਾਰ ਨੇ 425 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਹੈ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਹਿਕਾਰੀ ਬੈਂਕਾਂ ਲਈ ਵੱਡਾ ਫੈਸਲਾ ਲਿਆ ਹੈ। ਬੈਂਕਾਂ ਦੇ ਘਾਟੇ ਨੂੰ ਪੂਰਾ ਕਰਨ ਲਈ ਮਾਨ ਸਰਕਾਰ ਨੇ 425 ਕਰੋੜ ਰੁਪਏ ਦਾ ਫੰਡ ਜਾਰੀ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਫੰਡਾਂ ਦੀ ਘਾਟ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਰਕਾਰ ਦੇ ਇਸ ਫੈਸਲੇ ਨਾਲ ਸਹਿਕਾਰੀ ਬੈਂਕਾਂ ਅਤੇ ਕਿਸਾਨਾਂ ਨੂੰ ਵੱਡਾ ਫਾਇਦਾ ਹੋਵੇਗਾ।