
ਮਾਪਿਆਂ ਦਾ ਰੋ-ਰੋ ਬੁਰਾ
ਖਡੂਰ ਸਾਹਿਬ: ਕਸਬਾ ਖਡੂਰ ਸਾਹਿਬ ਤੋਂ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ 23 ਸਾਲਾ ਨੌਜਵਾਨ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਭੁਪਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਨੇ ਪੰਜ ਦਿਨਾਂ ਬਾਅਦ ਵਿਦੇਸ਼ ਜਾਣਾ ਸੀ ਅਤੇ ਉਹ ਆਪਣਾ ਕੁਝ ਜ਼ਰੂਰੀ ਸਮਾਨ ਲੈਣ ਲਈ ਅੱਜ ਖਡੂਰ ਸਾਹਿਬ ਤੋਂ ਕਸਬਾ ਜੰਡਿਆਲਾ ਗੁਰੂ ਨੂੰ ਜਾ ਰਿਹਾ ਸੀ।
PHOTO
ਜਦੋਂ ਉਹ ਪਿੰਡ ਤਖਤੂਚੱਕ ਦੇ ਅੱਡੇ ਨੇੜੇ ਪਹੁੰਚਿਆਂ ਤਾਂ ਉਸਦੀ ਸਵਿਫਟ ਕਾਰ ਬੇਕਾਬੂ ਹੋ ਕੇ ਰੁੱਖ ਨਾਲ ਜਾ ਟਕਰਾਈ। ਹਾਦਸਾ ਇੰਨ੍ਹਾਂ ਜਬਰਦਸਤ ਸੀ ਕਿ ਭੁਪਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਕਾਰ ਦੇ ਪਰਖਚੇ ਉੱਡ ਗਏ।
Accident
ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਦੋ ਹੀ ਪੁੱਤਰ ਸਨ, ਜਿਨ੍ਹਾਂ ਵਿਚੋਂ ਇਕ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਅੱਜ ਸੜਕ ਹਾਦਸੇ ਨੇ ਉਨ੍ਹਾਂ ਦਾ ਦੂਸਰਾ ਪੁੱਤਰ ਵੀ ਨਿਗਲ ਲਿਆ। ਨੌਜਵਾਨ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।