ਵਿਜੀਲੈਂਸ ਨੇ 40,000 ਰੁਪਏ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਦਬੋਚਿਆ
Published : May 25, 2022, 8:59 pm IST
Updated : May 25, 2022, 8:59 pm IST
SHARE ARTICLE
Vigilance nabs ASI for taking bribe Rs. 40,000
Vigilance nabs ASI for taking bribe Rs. 40,000

ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਆਰਥਿਕ ਅਪਰਾਧ ਸ਼ਾਖਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਚਰਨਜੀਤ ਸਿੰਘ ਨੂੰ 40,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਮੁਕੇਸ਼ ਕੁਮਾਰ ਵਾਸੀ ਨਿਯੂ ਕਿਚਲੂ ਨਗਰ ਲੁਧਿਆਣਾ ਦੀ ਸ਼ਿਕਾਇਤ 'ਤੇ ਕਾਬੂ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਇਕ ਪੁਲਿਸ ਸ਼ਿਕਾਇਤ ਵਿਚ ਉਸ ਦੀ ਮਦਦ ਕਰਨ ਬਦਲੇ ਉਕਤ ਏ.ਐਸ.ਆਈ. ਵੱਲੋਂ ਇਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਪਰ ਸੌਦਾ 40,000 ਰੁਪਏ ਵਿਚ ਤੈਅ ਹੋਇਆ ਹੈ।

bribebribe

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ ਗਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement