
ਮ੍ਰਿਤਕ ਦੀਆਂ ਦੋ ਬੇਟੀਆਂ ਹਨ, ਜਿਨ੍ਹਾਂ ਦੀ ਉਮਰ ਡੇਢ ਸਾਲ ਅਤੇ ਤਿੰਨ ਸਾਲ ਦੇ ਕਰੀਬ ਹੈ
ਬੱਲੂਆਣਾ: ਬੱਲੂਆਣਾ ਦੇ ਪਿੰਡ ਕੇਰਖੇੜਾ ਦੇ ਵਸਨੀਕ ਅਤੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਗਦੀਸ਼ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਫਸਲ ਬੇਮੌਸਮੀ ਬਰਸਾਤ ਕਾਰਨ ਨੁਕਸਾਨੀ ਗਈ। ਜਿਸ ਕਰਕੇ ਮ੍ਰਿਤਕ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਤੇ ਅੱਜ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਇਹ ਵੀ ਪੜ੍ਹੋ: ਉੱਤਰ ਪ੍ਰਦੇਸ਼ ਤੋਂ ਵੱਡੀ ਖ਼ਬਰ, ਘਰ 'ਚ ਮਿਲੀਆਂ ਪਿਓ, ਪੁੱਤਰ ਤੇ ਪੋਤੇ ਦੀਆਂ ਲਾਸ਼ਾਂ
ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਕਨਵੀਨਰ ਜਗਜੀਤ ਸਿੰਘ ਸੰਧੂ ਨੇ ਦਸਿਆ ਕਿ ਪਿਛਲੇ ਦਿਨੀਂ ਪਏ ਮੀਂਹ ਕਾਰਨ ਉਨ੍ਹਾਂ ਦੀ ਯੂਨੀਅਨ ਦੇ ਅਹੁਦੇਦਾਰ ਜਗਦੀਸ਼ ਸਿੰਘ ਦੀ ਫਸਲ ਦਾ ਕਾਫੀ ਨੁਕਸਾਨ ਹੋਇਆ ਸੀ, ਜਿਸ ਕਾਰਨ ਅੱਜ ਉਨ੍ਹਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।
ਇਹ ਵੀ ਪੜ੍ਹੋ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੀਖਿਆ ਹਾਲ 'ਚ ਲੱਗੀ ਅੱਗ, ਸਾਰਾ ਰਿਕਾਰਡ ਸੜ ਤੇ ਹੋਇਆ ਸੁਆਹ
ਮ੍ਰਿਤਕ ਦੀਆਂ ਦੋ ਬੇਟੀਆਂ ਹਨ, ਜਿਨ੍ਹਾਂ ਦੀ ਉਮਰ ਡੇਢ ਸਾਲ ਅਤੇ ਤਿੰਨ ਸਾਲ ਦੇ ਕਰੀਬ ਹੈ। ਉਨ੍ਹਾਂ ਕਿਹਾ ਕਿ ਬੇਮੌਸਮੀ ਬਾਰਸ਼ ਨੇ ਕਿਸਾਨਾਂ ਲਈ ਤਬਾਹੀ ਮਚਾਈ ਹੈ। ਇਸ ਲਈ ਸਰਕਾਰ ਨੂੰ ਮ੍ਰਿਤਕ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਤੋਂ ਇਲਾਵਾ ਉਨ੍ਹਾਂ ਦਾ ਕਰਜ਼ਾ ਵੀ ਮੁਆਫ਼ ਕਰਨਾ ਚਾਹੀਦਾ ਹੈ।