ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਮਲੋਟ ਵਿਖੇ ਸੁਣੀਆਂ ਲੋਕਾਂ ਦੀ ਸਮੱਸਿਆਵਾਂ
Published : May 25, 2023, 9:43 pm IST
Updated : May 25, 2023, 9:43 pm IST
SHARE ARTICLE
Dr Baljit Kaur
Dr Baljit Kaur

ਪੰਜਾਬ ਸਰਕਾਰ ਆਮ ਲੋਕਾਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਲਈ ਵਚਨਬੱਧ —

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ - ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਆਪਣੇ ਜੱਦੀ ਵਿਧਾਨ ਸਭਾ ਹਲਕਾ ਮਲੋਟ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਾਇਜ ਸਮੱਸਿਆਵਾਂ ਨੂੰ ਮੌਕੇ ਤੇ ਹੱਲ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ  ਦੇ ਆਧਾਰ ਤੇ ਹੱਲ ਕਰ ਰਹੀ ਹੈ ਤਾਂ ਜੋ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।

ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਲੋਕਾਂ ਨੂੰ ਜੋ ਸਮੱਸਿਆਵਾਂ ਆ ਰਹੀਆਂ ਹਨ, ਇਹ ਪਿਛਲੀਆਂ ਸਰਕਾਰਾਂ ਦੀ ਹੀ ਦੇਣ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋ ਸੀਵਰੇਜ਼ ਦੀ ਸਮੱਸਿਆਵਾਂ  ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਅਤੇ ਸਾਫ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਤੋਂ ਇਲਾਵਾ ਸਿਹਤ ਸਹੂਲਤਾਂ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ, ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਹਨਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਨ, ਸੀਵਰੇਜ਼ ਦੀ ਸਮੱਸਿਆ ਦੇ ਹੱਲ ਕਰਨ ਅਤੇ ਬਿਜਲੀ ਦੀਆਂ ਤਾਰਾਂ ਨੂੰ ਉਚਾ ਚੁੱਕਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ।

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement