
ਕਿਹਾ, ਫ਼ਰਜ਼ੀ ਟਰੈਵਲ ਏਜੰਟਾਂ ਵਿਰੁਧ ਹੋਵੇਗੀ ਕਾਰਵਾਈ, ਮਨੁੱਖੀ ਤਸਕਰੀ 'ਤੇ ਲਗੇਗੀ ਲਗਾਮ
ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿਚ ਆਈਲੈਟਸ ਯਾਨੀ ਅੰਤਰਰਾਸ਼ਟਰੀ ਅੰਗਰੇਜ਼ੀ ਭਾਸ਼ਾ ਟੈਸਟਿੰਗ ਸਿਸਟਮ ਕੋਰਸ ਨੂੰ ਸ਼ਾਮਲ ਕਰਨ ਦੀ ਵਕਾਲਤ ਕੀਤੀ ਹੈ। ਧਾਲੀਵਾਲ ਨੇ ਵੀਰਵਾਰ ਨੂੰ ਕਿਹਾ ਕਿ ਉਹ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਿਖਿਆ ਪ੍ਰਣਾਲੀ ਵਿਚ ਆਈਲੈਟਸ ਨੂੰ ਸ਼ਾਮਲ ਕਰਨ ਦੀ ਅਪੀਲ ਕਰਨਗੇ।
ਇਹ ਵੀ ਪੜ੍ਹੋ: ਮੁੱਖ ਸਕੱਤਰ ਨੇ ਸੂਬੇ ਵਿਚ ਕੌਮੀ ਮਾਰਗਾਂ ਤੇ ਰੇਲਵੇ ਪ੍ਰਾਜੈਕਟਾਂ ਲਈ ਰਹਿੰਦੇ ਕੰਮ ਜਲਦ ਪੂਰਾ ਕਰਨ ਦੇ ਦਿਤੇ ਆਦੇਸ਼
ਕੁਲਦੀਪ ਧਾਲੀਵਾਲ ਨੇ ਕਿਹਾ ਕਿ ਵਿਦੇਸ਼ ਭੇਜਣ ਦੇ ਨਾਂ 'ਤੇ ਲੋਕਾਂ ਨਾਲ ਠੱਗੀ ਮਾਰਨ ਵਾਲੇ ਟਰੈਵਲ ਏਜੰਟਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਅੱਜ ਪੰਜਾਬ ਵਿਚ ਕਰਿਆਨੇ ਦੀਆਂ ਦੁਕਾਨਾਂ ਤੋਂ ਵੀ ਵੱਧ ਆਈਲੈਟਸ ਸੈਂਟਰ ਖੁੱਲ੍ਹ ਗਏ ਹਨ, ਜੋ ਕਿ ਲੋਕਾਂ ਨੂੰ ਲੁੱਟਣ ਦਾ ਕੰਮ ਕਰ ਰਹੇ ਹਨ, ਹਰ ਪਿੰਡ ਅਤੇ ਗਲੀ ਵਿਚ ਆਈਲੈਟਸ ਦੇ ਨਾਂ 'ਤੇ ਲੋਕਾਂ ਦੀ ਲੁੱਟ ਹੋ ਰਹੀ ਹੈ, ਇਸ ਲਈ ਆਈਲੈਟਸ ਨੂੰ ਸਲੈਬਾਂ ਵਿਚ ਸ਼ਾਮਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਬੱਲੂਆਣਾ : ਮੀਂਹ ਨਾਲ ਖ਼ਰਾਬ ਹੋਈ ਫਸਲ ਕਾਰਨ ਕਿਸਾਨ ਆਗੂ ਨੂੰ ਪਿਆ ਦਿਲ ਦਾ ਦੌਰਾ, ਮੌਤ
ਉਨ੍ਹਾਂ ਕਿਹਾ ਕਿ ਜਲਦ ਹੀ ਸੂਬੇ ਦੇ ਸਾਰੇ ਆਈਲੈਟਸ ਸੈਂਟਰਾਂ ਅਤੇ ਇਮੀਗ੍ਰੇਸ਼ਨ ਏਜੰਟਾਂ ਦੀ ਜਾਂਚ ਕਰਵਾਈ ਜਾਵੇਗੀ, ਜਿਨ੍ਹਾਂ ਕੋਲ ਪੂਰੇ ਦਸਤਾਵੇਜ਼ ਨਹੀਂ ਹਨ, ਉਨ੍ਹਾਂ ਵਿਰੁਧ ਕਾਰਵਾਈ ਹੋਵੇਗੀ। ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਵਲੋਂ ਫ਼ਰਜ਼ੀ ਏਜੰਟਾਂ ਵਿਰੁਧ ਕਾਰਵਾਈ ਕਰ ਕੇ ਮਨੁੱਖੀ ਤਸਕਰੀ ’ਤੇ ਵੀ ਲਗਾਮ ਲਗਾਈ ਜਾਵੇਗੀ।